–ਲੱਖਾ ਸਿਧਾਣਾ ਮੌੜ ਅਤੇ ਮਨਦੀਪ ਸਿੱਧੂ ਤਲਵੰਡੀ ਸਾਬੋ ਦੇ ਇੰਚਾਰਜ ਐਲਾਨੇ-

ਤਲਵੰਡੀ ਸਾਬੋ 09 ਸਤੰਬਰ (ਅੰਮ੍ਰਿਤ ਮਲਕਾਣਾ ) ਮਾਲਵੇ ਅੰਦਰ ਵਧਾਈਆਂ ਸਿਆਸੀ ਸਰਗਰਮੀਆਂ ਦੀ ਲੜੀ ‘ਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਡੀ ਗਿਣਤੀ ਆਗੂਆਂ ਵੱਲੋਂ ਅੱਜ ਜਿੱਥੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਮੱਥਾ ਟੇਕਿਆ ਗਿਆ ਉਥੇ ਇਸ ਦੌਰਾਨ ਹੀ ਪਾਰਟੀ ਵੱਲੋਂ ਦੋ ਹਲਕਾ ਇੰਚਾਰਜਾਂ ਦਾ ਐਲਾਨ ਵੀ ਕਰ ਦਿੱਤਾ ਗਿਆ।ਪਾਰਟੀ ਦੇ ਪਾਰਲੀਮਾਨੀ ਬੋਰਡ ਦੇ ਆਗੂ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਦੱਸਿਆ ਕਿ ਸ਼ਹੀਦ ਸੰਦੀਪ ਸਿੰਘ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਨੂੰ ਹਲਕਾ ਤਲਵੰਡੀ ਸਾਬੋ ਦਾ ਇੰਚਾਰਜ ਅਤੇ ਪਾਰਟੀ ਦੇ ਸੀਨੀਅਰ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਨੂੰ ਹਲਕਾ ਮੌੜ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਦੋਵਾਂ ਹਲਕਾ ਇੰਚਾਰਜਾਂ ਨੂੰ ਇਸ ਮੌਕੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।









