
ਸੰਗਤ ਮੰਡੀ, 6 ਸਤੰਬਰ (ਚਰਨਜੀਤ ਮਛਾਣਾ)
ਅਧਿਆਪਕ ਦਿਵਸ ਦੇ ਮੌਕੇ ਮੱਲਵਾਲਾ ਸਕੂਲ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਵਨ ਸਿੰਘ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਜਰਨੈਲ ਸਿੰਘ ਬਾਜ਼ੀਗਰ ਅਤੇ ਟਪਰੀਵਾਸ ਵੈਲਫ਼ੇਅਰ ਬੋਰਡ ਦੇ ਚੇਅਰਮੈਨ, ਵਾਈਸ ਚੇਅਰਮੈਨ ਕਰਨੈਲ ਸਿੰਘ, ਸੀਤਾ ਸਿੰਘ ਠੇਕੇਦਾਰ ਅਤੇ ਕੁਲਦੀਪ ਸਿੰਘ ਮੱਲਵਾਲਾ ਵੱਲੋਂ ਪ੍ਰਿੰਸੀਪਲ ਪਵਨ ਸਿੰਘ ਸੁੱਖਪਾਲ ਸਰਮਾ , ਰਜੇਸ ਕੁਮਾਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਵੀ ਮੌਜੂਦ ਰਹੇ।ਪ੍ਰਿੰਸੀਪਲ ਪਵਨ ਸਿੰਘ ਨੇ ਪਿੰਡ ਵਾਸੀਆਂ ਅਤੇ ਸਮਾਗਮ ਵਿੱਚ ਪਹੁੰਚੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ।ਇਸ ਮੌਕੇ ਚੇਅਰਮੈਨ ਜਰਨੈਲ ਸਿੰਘ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਹੁੰਦੇ ਹਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਕੀਤੀ ਜਾ ਰਹੀ ਮਿਹਨਤ ਅਤੇ ਸੇਵਾ ਨੂੰ ਹਮੇਸ਼ਾ ਸਨਮਾਨ ਮਿਲਣਾ ਚਾਹੀਦਾ ਹੈ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।









