Home » ਤਾਜ਼ਾ ਖ਼ਬਰਾਂ » ਅੱਖਾਂ ਦੀ ਵਧੀਆ ਰੋਸ਼ਨੀ ਲਈ ਸੰਤੁਲਿਤ ਖੁਰਾਕ ਅਤੇ ਵਿਟਾਮਿਨ ਏ ਜ਼ਰੂਰੀ – ਡਾ ਕੱਕੜ

ਅੱਖਾਂ ਦੀ ਵਧੀਆ ਰੋਸ਼ਨੀ ਲਈ ਸੰਤੁਲਿਤ ਖੁਰਾਕ ਅਤੇ ਵਿਟਾਮਿਨ ਏ ਜ਼ਰੂਰੀ – ਡਾ ਕੱਕੜ

News Portal Development Companies In India

ਗਲੋਕੋਮਾ ਜਾਗਰੂਕਤਾ ਹਫ਼ਤਾ ਤਹਿਤ ਸੰਗਤ ਹਸਪਤਾਲ ਵਿਖੇ ਕਰਵਾਇਆ ਜਾਗਰੂਕਤਾ ਲੈਕਚਰ

ਯਪ, ਸੋਮਵਾਰ ,9ਮਾਰਚ
ਕਮਿਊਨਿਟੀ ਹੈਲਥ ਸੈਂਟਰ ਸੰਗਤ ਵਿਖੇ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਪਾਮਿਲ ਦੀ ਅਗਵਾਈ ਹੇਠ ਵਿਸ਼ਵ ਗਲੋਕੋਮਾ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਸਿਵਲ ਹਸਪਤਾਲ ਵਿਖੇ ਅੱਖਾਂ ਦਾ ਮਾਹਿਰ ਡਾਕਟਰ ਡਿੰਪੀ ਕੱਕੜ ਵੱਲੋਂ ਸੰਗਤ ਹਸਪਤਾਲ ਵਿਖੇ ਲੋਕਾਂ ਨੂੰ ਜਾਗਰੂਕਤਾ ਜਾਣਕਾਰੀ ਦਿੱਤੀ ਗਈ ਅਤੇ ਅੱਖਾਂ ਦੀ ਜਾਂਚ ਵੀ ਕੀਤੀ ਗਈ।

ਉਹਨਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਇੱਕ ਆਮ ਅਖਾਣ ਹੈ ਕਿ ਅੱਖਾਂ ਗਈਆਂ ਤਾਂ ਜਹਾਨ ਗਿਆ। ਉਨ੍ਹਾਂ ਕਿਹਾ ਕਿ ਅੱਖਾਂ ਦੀ ਵਧੀਆਂ ਰੋਸ਼ਨੀ ਲਈ ਸੰਤੁਲਿਤ ਖੁਰਾਕ ਅਤੇ ਵਿਟਾਮਿਨ ਏ ਜ਼ਰੂਰੀ ਹੋਣ ਦੇ ਨਾਲ-ਨਾਲ ਅੱਖਾਂ ਦੀ ਸਾਂਭ ਸੰਭਾਲ ਵੱਲ ਖਾਸ ਧਿਆਨ ਦੇਣਾ ਵੀ ਜ਼ਰੂਰੀ ਹੈ। ਉਹਨਾਂ ਕਿਹਾ ਕਿ ਟੀਵੀ ਦੇਖਣ ਸਮੇਂ ਅੱਖਾਂ ਤੋਂ ਟੀਵੀ ਦੀ ਦੂਰੀ 3 ਮੀਟਰ ਰੱਖਣ ਤੇ ਕਿਤਾਬ ਪੜ੍ਹਨ ਮੌਕੇ ਅੱਖਾਂ ਤੋਂ ਕਿਤਾਬ ਦੀ ਦੂਰੀ ਘੱਟੋਂ ਘੱਟ 14 ਇੰਚ ਰੱਖਣਾ ਜ਼ਰੂਰੀ ਹੈ। ਉਹਨਾ ਕਿਹਾ ਕਿ ਸਾਨੂੰ ਮੋਬਾਇਲ ਦੀ ਸਕਰੀਨ ਟਾਈਮ ਨੂੰ ਵੀ ਘਟਾਉਣ ਦੀ ਲੋੜ ਹੈ ਅਤੇ ਸਮੇਂ-ਸਮੇਂ ਤੇਂ ਅੱਖਾਂ ਦੀ ਨਿਗਾਹ ਦਾ ਰੈਗੁਲਰ ਚੈੱਕਅਪ ਕਰਵਾਉਣ ਵੀ ਜ਼ਰੂਰੀ ਹੈ।

ਉਹਨਾਂ ਦਸਿਆ ਕਿ ਅੱਖਾਂ ਭਾਰੀਆਂ-ਭਾਰੀਆਂ ਲੱਗਣ, ਪੂਰੇ ਦਿਨ ਦੇ ਕੰਮ ਮਗਰੋਂ ਅੱਖ ਜਾਂ ਸਿਰ ਵਿਚ ਦਰਦ ਹੋਵੇ, ਅੱਖਾਂ ਲਾਲ ਰਹਿਣ ਤੇ ਐਨਕ ਦਾ ਨੰਬਰ ਵਾਰ-ਵਾਰ ਬਦਲਣਾ ਪਵੇ ਤਾਂ ਇਹ ਗਲੋਕੋਮਾ ਜਾਂ ਕਾਲੇ ਮੋਤੀਏ ਦੇ ਲੱਛਣ ਹੋ ਸਕਦੇ ਹਨ। ਅਜਿਹਾ ਹੋਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਕਿਉਂਕਿ ਵੇਲੇ ਸਿਰ ਜਾਂਚ ਕਰਾ ਲੈਣ ਨਾਲ ਕਾਲੇ ਮੋਤੀਏ ਦੇ ਮਾੜੇ ਅਸਰ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਕਾਲੇ ਮੋਤੀਏ ਦਾ ਸਹੀ ਸਮੇਂ ’ਤੇ ਇਲਾਜ ਨਾ ਹੋਵੇ ਤਾਂ ਅੰਨ੍ਹਾਪਣ ਵੀ ਹੋ ਸਕਦਾ ਹੈ ਜਾਂ ਨਿਗ੍ਹਾ ਕਾਫ਼ੀ ਘੱਟ ਸਕਦੀ ਹੈ।
ਇਸ ਮੌਕੇ ਏਮਜ ਬਠਿੰਡਾ ਤੋਂ ਡਾ ਪ੍ਰਕਾਸ਼ ਨੇ ਕਿਹਾ ਕਿ ਅੱਖਾਂ ਦੀ ਜਾਂਚ ਛੇ ਮਹੀਨੇ ਵਿਚ ਘੱਟੋ-ਘੱਟ ਇਕ ਵਾਰ ਜ਼ਰੂਰ ਕਰਾਉਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਗਲੋਕੋਮਾ ਦੇ ਇਲਾਜ ਲਈ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ। ਜੇ ਦਵਾਈਆਂ ਕਾਰਗਰ ਨਾ ਹੋਣ ਤਾਂ ਅੱਖਾਂ ਵਿਚ ਵਧੇ ਹੋਏ ਦਬਾਅ ਨੂੰ ਘਟਾਉਣ ਲਈ ਲੇਜ਼ਰ ਜਾਂ ਆਪਰੇਸ਼ਨ ਵੀ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਜਾਂਚ ਕਰਾਉਣ ’ਤੇ ਹੀ ਕਾਲੇ ਮੋਤੀਏ ਦਾ ਪਤਾ ਲੱਗ ਸਕਦਾ ਹੈ।
ਇਸ ਮੌਕੇ ਸਾਹਿਲ ਪੁਰੀ ਬਲਾਕ ਹੈਲਥ ਐਜੂਕੇਟਰ ਨੇ ਕਿਹਾ ਕਿ ਹਾਈਪਰਟੈਂਸ਼ਨ (ਉੱਚ-ਰਕਤ ਚਾਪ) ਦੀ ਬੀਮਾਰੀ ਹੈ ਜੋ ਸਾਡੇ ਦੇਸ਼ ਵਿਚ ਬੜੀ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ। ਛੋਟੀ ਉਮਰ ਦੇ ਵਿਅਕਤੀ ਹਾਈਪਰਟੈਂਸ਼ਨ ਦੇ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਬੀਮਾਰੀ ਨੂੰ ਸਮੇਂ ਸਿਰ ਕੰਟਰੋਲ ਨਹੀਂ ਕਰਦੇ ਤਾਂ ਇਹ ਸਰੀਰ ਦੇ ਹੋਰਨਾਂ ਅੰਗਾਂ ਉਤੇ ਮਾਰੂ ਪ੍ਰਭਾਵ ਪਾਉਂਦੀ ਹੈ ਅਤੇ ਜਾਨਲੇਵਾ ਵੀ ਹੋ ਸਕਦੀ ਹੈ।

ਮਹੀਨੇਵਾਰ ਪੰਜਾਬੀ ਅਖ਼ਬਾਰ ‘ਯੰਗ ਪੀਡੀਆ’ ਦੀ ਅਧਿਕਾਰਿਤ ਵੈੱਬਸਾਈਟ ‘ਤੇ ਤੁਹਾਡਾ ਸਵਾਗਤ ਹੈ।ਸਾਡਾ ਮਕਸਦ ਸਕਾਰਾਤਮਕ ਪੱਤਰਕਾਰੀ,ਸਾਹਿਤ,ਸਿੱਖਿਆ ,ਇਤਿਹਾਸ,ਆਦਿ ਨੂੰ ਉਤਸਾਹਿਤ ਕਰਨਾ ਅਤੇ ਤੱਥਾਂ ਅਧਾਰਿਤ ਸਹੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ ।ਤੁਸੀਂ ਆਪਣੀਆਂ ਰਚਨਾਵਾਂ (ਖੋਜ ਭਰਪੂਰ ਲੇਖ, ਕਵਿਤਾ ,ਕਹਾਣੀ ,ਮੁਲਾਕਾਤ,ਆਮ ਜਾਣਕਾਰੀ,ਪੁਸਤਕ ਸਮੀਖਿਆ ਆਦਿ ), ਖ਼ਬਰਾਂ ਸਾਡੀ ਈ-ਮੇਲ youngpedia6@gmail.com ‘ਤੇ ਭੇਜ ਸਕਦੇ ਹੋ।ਇਸ ਦੇ ਨਾਲ਼ ਹੀ ਬਤੌਰ ਪੱਤਰਕਾਰ /ਲੇਖਕ ਸਾਡੇ ਨਾਲ਼ ਜੁੜਨ ਲਈ ਉੱਪਰ ਦਿੱਤੀ ਮੇਲ ਉੱਪਰ ਆਪਣਾ ਡਾਟਾ ਭੇਜ ਸਕਦੇ ਹੋ ਜਾਂ ਵੈੱਬਸਾਈਟ ਉੱਪਰ ਦਿੱਤੇ ਲਿੰਕ ‘ਤੇ ਜਾ ਕੇ ਸਿੱਧਾ ਵੀ ਅਪਲਾਈ ਕਰ ਸਕਦੇ ਹੋ।ਪ੍ਰਾਪਤ ਰਚਨਾਵਾਂ ਵਿੱਚੋਂ ਚੋਣਵੀਆਂ ਰਚਨਾਵਾਂ ਮਹੀਨੇਵਾਰ ਛਪਣ ਵਾਲ਼ੇ ਅੰਕ ਵਿੱਚ ਵੀ ਸ਼ਾਮਿਲ ਕੀਤੀਆਂ ਜਾਣਗੀਆਂ।ਰੋਜ਼ਾਨਾ ਅਪਡੇਟ ਲਈ ਸਾਡੇ ਵਟਸਐਪ ਚੈੱਨਲ https://whatsapp.com/channel/0029Vamm3eC0gcfEVIzBrq1J ਨਾਲ਼ ਇਸ ਲਿੰਕ ਦੇ ਜ਼ਰੀਏ ਜੁੜ ਸਕਦੇ ਹੋ ।
                                                       -ਧੰਨਵਾਦ ਸਹਿਤ-
                                                                 ਸੰਪਾਦਕ

1 thought on “ਅੱਖਾਂ ਦੀ ਵਧੀਆ ਰੋਸ਼ਨੀ ਲਈ ਸੰਤੁਲਿਤ ਖੁਰਾਕ ਅਤੇ ਵਿਟਾਮਿਨ ਏ ਜ਼ਰੂਰੀ – ਡਾ ਕੱਕੜ”

Leave a Comment

Will the middle class get relief from the first general budget of Modi 3.0?