Home » Lok Masle » ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ

ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ

News Portal Development Companies In India

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਡਾਇਰੈਕਟਰ ਨੂੰ ਮੰਗ ਪੱਤਰ ਭੇਜਿਆ

ਸੰਗਤ ਮੰਡੀ, 22 ਸਤੰਬਰ (ਅਮਨ ਸਰਦਾਰਗੜ੍ਹ )ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਬਲਾਕ ਸੰਗਤ ਦੀਆਂ ਆਂਗਣਵਾੜੀ ਵਰਕਰਾਂ ਵੱਲੋਂ ਬਲਾਕ ਪ੍ਰਧਾਨ ਲਾਭ ਕੌਰ ਅਤੇ ਜਨਰਲ ਸਕੱਤਰ ਪਰਮਜੀਤ ਕੌਰ ਦੀ ਅਗਵਾਈ ਹੇਠ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਈਮੇਲ ਰਾਹੀਂ ਮੰਗ ਪੱਤਰ ਭੇਜਿਆ ਗਿਆ।ਮੰਗ ਪੱਤਰ ਰਾਹੀਂ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਲਈ ਰਾਸ਼ਨ ਪਹਿਲਾਂ ਪੰਜਾਬ ਪੱਧਰ ’ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਮੁਹੱਈਆ ਕਰਵਾਇਆ ਜਾਂਦਾ ਰਿਹਾ ਹੈ ਅਤੇ ਹੁਣ ਇਸ ਨੂੰ ਜ਼ਿਲ੍ਹਾ ਪੱਧਰ ’ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਮੁਹੱਈਆ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ।ਯੂਨੀਅਨ ਦੀ ਮੰਗ ਹੈ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਤਾਜ਼ਾ ਅਤੇ ਪੌਸ਼ਟਿਕ ਭੋਜਨ ਤਿਆਰ ਕਰਕੇ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਬੱਚਿਆਂ ਨੂੰ ਮਿਆਰੀ ਖੁਰਾਕ ਮਿਲ ਸਕੇ। ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਾਈਵੇਟ ਕੰਪਨੀਆਂ ਰਾਹੀਂ ਆਉਣ ਵਾਲੇ ਰਾਸ਼ਨ ਦੀ ਗੁਣਵੱਤਾ ਸਬੰਧੀ ਕਈ ਵਾਰ ਸਵਾਲ ਉੱਠਦੇ ਰਹੇ ਹਨ ਅਤੇ ਇਸ ਪ੍ਰਬੰਧ ਵਿੱਚ ਜਵਾਬਦੇਹੀ ਯਕੀਨੀ ਬਣਾਉਣਾ ਮੁਸ਼ਕਲ ਹੁੰਦਾ ਹੈ।ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਖੁਰਾਕ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਈਵੇਟ ਕੰਪਨੀਆਂ ਨੂੰ ਰਾਸ਼ਨ ਦੇਣ ਦੀ ਬਜਾਏ ਆਂਗਣਵਾੜੀ ਕੇਂਦਰਾਂ ਵਿੱਚ ਤਾਜ਼ਾ ਪਕਿਆ ਭੋਜਨ ਮੁਹੱਈਆ ਕਰਵਾਉਣ ਦੀ ਪੁਰਾਣੀ ਵਿਵਸਥਾ ਨੂੰ ਤਰਜੀਹ ਦਿੱਤੀ ਜਾਵੇ।
ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਸਬੰਧੀ ਅਗਲਾ ਫੈਸਲਾ ਲਿਆ ਜਾਵੇਗਾ।

Leave a Comment

Will the middle class get relief from the first general budget of Modi 3.0?