Home » ਤਾਜ਼ਾ ਖ਼ਬਰਾਂ » ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਹਲਕਾ ਵਿਧਾਇਕ ਦੇ ਦਫਤਰ ਕੀਤਾ ਰੋਸ ਪ੍ਰਦਰਸ਼ਨ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਹਲਕਾ ਵਿਧਾਇਕ ਦੇ ਦਫਤਰ ਕੀਤਾ ਰੋਸ ਪ੍ਰਦਰਸ਼ਨ

News Portal Development Companies In India

ਬਠਿੰਡਾ,5 ਮਈ (ਅੰਮ੍ਰਿਤ ਮਲਕਾਣਾ )
ਸਮੁੱਚੇ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ ਦੇ ਦਫਤਰ ਅੱਗੇ ਆਪਣੀਆਂ ਮੰਗਾਂ ਮਨਵਾਉਣ ਲਈ ਧਰਨਾ ਦੇ ਕੇ ਰੋਸ ਪ੍ਰਦਰਸ਼ਨ
ਕੀਤਾ ਗਿਆ।ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲਾ ਪ੍ਰਧਾਨ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਜੋ ਜੋ ਵਾਅਦੇ ਕੀਤੇ ਸਨ ਉਹ ਅਜੇ ਤੱਕ ਪੂਰੇ ਨਹੀਂ ਕੀਤੇ ਜਿਸ ਦੇ ਰੋਸ ਨੂੰ ਲੈ ਕੇ ਆਂਗਣਵਾੜੀ ਵਰਕਰਾਂ, ਹੈਲਪਰਾਂ ਤੇ ਸਮੁੱਚੀ ਯੂਨੀਅਨ ਨੇ ਹਰ ਹਲਕੇ ਵਿੱਚ ਧਰਨਾ ਪ੍ਰਦਰਸ਼ਨ ਦਾ ਫੈਸਲਾ ਕੀਤਾ ਸੀ ।ਇਸ ਫੈਸਲੇ ਤਹਿਤ ਹੀ ਅਸੀਂ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਦੇ ਦਫਤਰ ਅੱਗੇ ਧਰਨਾ ਲਾਇਆ ਹੈ ਤੇ ਉਹਨਾਂ ਦੇ ਨਿੱਜੀ ਸਹਾਇਕ ਨੂੰ ਮੰਗ ਪੱਤਰ ਦੇ ਕੇ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ।

Leave a Comment

Will the middle class get relief from the first general budget of Modi 3.0?