Home » Today In Focus » ਆਜ਼ਾਦੀ ਦਿਹਾੜਾ : ਬਠਿੰਡਾ ਵਿਖੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਲਹਿਰਾਇਆ ਕੌਮੀ ਤਿਰੰਗਾ

ਆਜ਼ਾਦੀ ਦਿਹਾੜਾ : ਬਠਿੰਡਾ ਵਿਖੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਲਹਿਰਾਇਆ ਕੌਮੀ ਤਿਰੰਗਾ

News Portal Development Companies In India

“ਗਰਮੀ ਕਾਰਨ ਐਸ.ਐਸ.ਪੀ ਸਮੇਤ ਟ੍ਰੇਨੀ ਲੜਖੜਾਏ”

ਬਠਿੰਡਾ, 15 ਅਗਸਤ ( ਗੁਰਸੇਵਕ ਸਿੰਘ ਚੁੱਘੇ ਖੁਰਦ )“ਭਾਰਤ ਦੀ ਆਜ਼ਾਦੀ ਲਈ ਵਿੱਢੇ ਗਏ ਸੰਘਰਸ਼ ਅਤੇ ਅੰਦੋਲਨ ਕਾਰਨ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਅਤੇ ਆਜ਼ਾਦੀ ਹਾਸਲ ਕੀਤੀ।“ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਮੰਤਰੀ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਨੇ ਇਥੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਅੱਜ ਦੇ ਸਮਾਗਮ ਦੀ ਸ਼ੁਰੂਆਤ ਕੌਮੀ ਗੀਤ ਵੰਦੇ ਮਾਤਰਮ ਤੋਂ ਸ਼ੁਰੂ ਕੀਤੀ ਗਈ।

ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ ਵਿਸ਼ੇਸ਼ ਤੌਰ ‘ਤੇ ਹਾਜਰ ਸਨ।

ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸ.ਐਸ.ਪੀ. ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ ਮੌਜੂਦ ਰਹੇ।

ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਦਾ ਹੀ ਸੂਬੇ ਨੂੰ ਮੋਹਰੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਸੂਬਾ ਸਰਕਾਰ ਦੀਆਂ ਉਪਲੱਬਦੀਆ ਦੱਸਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ। ਸਰਕਾਰ ਦੀਆਂ ਨਿਰੰਤਰ ਕੋਸ਼ਿਸ਼ਾਂ ਸਦਕਾ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐਨ.ਏ.ਐਸ.) ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਕਰਦਿਆਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਸੇ ਤਰ੍ਹਾਂ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ। ਸਰਕਾਰ ਵੱਲੋਂ ਲੋਕਾਂ ਨੂੰ ਅੱਵਲ ਦਰਜੇ ਦੀਆਂ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਕਿਸਮ ਦੀਆਂ ਦਵਾਈਆਂ ਅਤੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੂਹ ਪੰਜਾਬੀਆਂ ਨੂੰ “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ” ਬਣਾ ਕੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ।

ਸਮਾਗਮ ਮੌਕੇ ਉਨ੍ਹਾਂ ਪ੍ਰੇਡ ਕਮਾਂਡਰ ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ ਦੀ ਅਗਵਾਈ ਹੇਠ ਹੋਏ ਸ਼ਾਨਦਾਰ ਮਾਰਚ ਪਾਸਟ ਦੀਆਂ ਟੁਕੜੀਆਂ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼ ਤੇ ਸਿਵਲ ਡਿਫੈਸ, ਐਨ.ਸੀ.ਸੀ. ਲੜਕੇ ਤੇ ਲੜਕੀਆਂ, ਐਨ.ਸੀ.ਸੀ. ਥ੍ਰੀ ਪੰਜਾਬ ਨੇਵਲ, ਹੋਮ ਨਰਸਿੰਗ, ਸਕਾਊਟਸ ਤੇ ਗਰਲਜ਼ ਗਾਈਡਜ਼, ਪੰਜਾਬ ਪੁਲਿਸ ਤੇ ਆਰਮੀ ਬੈਂਡ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਅਮਨ ਤੇ ਸ਼ਾਂਤੀ ਦਾ ਪ੍ਰਤੀਕ ਰੰਗ-ਬਿਰੰਗੇ ਗੁਬਾਰੇ ਵੀ ਛੱਡੇ ਗਏ।

ਇਸ ਦੌਰਾਨ ਉਨ੍ਹਾਂ ਆਜ਼ਾਦੀ ਘੁਲਾਟੀਆਂ ਤੇ ਜੰਗੀ ਵਿਧਵਾਵਾਂ ਦਾ ਸਨਮਾਨ ਕੀਤਾ, ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਵੰਡੇ ਅਤੇ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ, ਵਾਤਾਵਰਣ ਪ੍ਰੇਮੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਸਨਮਾਨ ਵੀ ਕੀਤਾ ਗਿਆ। ਨਾਲ ਹੀ ਵਿਸ਼ੇਸ਼ ਗਹਿਰੀ ਸੁਧਾਰੀ ਤਹਿਤ ਫਾਰਮਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ ਕਰਨ ਵਾਲੇ ਤਿੰਨ ਬੂਥ ਲੈਵਲ ਅਫਸਰਾਂ ਦਾ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਮੈਂਗਲ ਸਿੰਘ, ਸੰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸ਼ਾਮਲ ਸਨ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮਹਿਮਾਨ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸੇਂਟ ਜੌਸਫ ਕਾਨਵੈਂਟ ਸਕੂਲ, ਲਾਰਡ ਰਾਮਾ ਪਬਲਿਕ ਸਕੂਲ, ਪੁਲਸ ਪਬਲਿਕ ਸਕੂਲ, ਸਰਸਵਤੀ ਸਿਟੀਜ਼ਨ ਗਰੁੱਪ ਬਠਿੰਡਾ ਵਲੋਂ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਤੇ ਵਿਦਿਆਰਥੀਆਂ ਵਲੋਂ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਗਰਮੀ ਜਿਆਦਾ ਹੋਣ ਕਾਰਨ ਅਤੇ ਅਫਸਰਾਂ ਲਈ ਏਸੀ ਅਤੇ ਵਾਟਰ ਕੂਲਰ ਸਨ ਪਰ ਆਮ ਜਨਤਾ ਤੇ ਸਕੂਲੀ ਵਿਦਿਆਰਥੀਆਂ ਦੇ ਬੈਠਣ ਲਈ ਪੱਖਿਆਂ ਤੱਕ ਦਾ ਪ੍ਰਬੰਧ ਨਾ ਹੋਣ ਕਾਰਨ ਉਹ ਗਰਮੀ ਵਿੱਚ ਤਪਦੇ ਰਹੇ ਇਸੇ ਦੌਰਾਨ ਹੀ ਟ੍ਰੇਨੀ ਪੁਲਿਸ ਕਰਮਚਾਰੀ ਪਰੇਡ ਤੋਂ ਪਹਿਲਾਂ ਹੀ ਕੁਝ ਚਕਰਾ ਕੇ ਡਿੱਗੇ ਅਤੇ ਐਸਐਸਪੀ ਸਾਹਿਬ ਵੀ ਇਸ ਗਰਮੀ ਤੋਂ ਪ੍ਰਭਾਵਿਤ ਹੋ ਕੇ ਚਕਰਾਉਂਦੇ ਨਜ਼ਰ ਆਏ ਲਈ ਇਸ ਸਾਰੇ ਦੇ ਵਿੱਚ ਇਹ ਗੱਲ ਵੀ ਜ਼ਿਕਰਯੋਗ ਅਤੇ ਚਰਚਾ ਦਾ ਵਿਸ਼ਾ ਰਹੀ ਕਿ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਜਗਰੂਪ ਸਿੰਘ ਗਿੱਲ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਬੋਰਡ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਸਟੇਜ ਉੱਪਰ ਹੀ ਇੱਕ ਦੂਜੇ ਵੱਲ ਘੂਰੀਆਂ ਵੜਦੇ ਨਜ਼ਰ ਆਏ ਜਿਸ ਦੌਰਾਨ ਕੁਝ ਤਲਖੀ ਤੋਂ ਬਾਅਦ ਉਹਨਾਂ ਨੂੰ ਮੌਕੇ ਦੇ ਮੰਤਰੀ ਅਤੇ ਬਠਿੰਡਾ ਦਿਹਾਤੀ ਦੇ ਐਮਐਲਏ ਨੇ ਵੱਖ-ਵੱਖ ਕਰਨ ਦੀ ਕੋਸ਼ਿਸ਼ ਕਰਦੇ ਵੀ ਨਜ਼ਰ ਆਏਲਈ ਇਸ ਮੌਕੇ ਆਈ.ਜੀ. ਸ਼੍ਰੀ ਜਤਿੰਦਰ ਜੈਨ, ਡੀ.ਆਈ.ਜੀ. ਬਠਿੰਡਾ ਰੇਂਜ ਸ. ਹਰਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਕਰੂਨੇਸ਼ ਕੁਮਾਰ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ ਬਲਜਿੰਦਰ ਕੌਰ ਮਾਨ ਅਤੇ ਹੋਰ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬਾਨ, ਏ.ਆਈ.ਜੀ. ਕਾਊਂਟਰ ਇੰਟੈਲੀਜੈਂਸੀ ਮੈਡਮ ਅਵਨੀਤ ਕੌਰ ਸਿੱਧੂ, ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਸਿੰਘ ਮਹਿਤਾ, ਮੇਅਰ ਨਗਰ ਨਿਗਮ ਬਠਿੰਡਾ ਸ੍ਰੀ ਪਦਮਜੀਤ ਸਿੰਘ ਮਹਿਤਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਸ਼੍ਰੀ ਹਰਦੀਪ ਸਿੰਘ ਸਰਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਸ. ਜਤਿੰਦਰ ਸਿੰਘ ਭੱਲਾ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ਼੍ਰੀ ਰਾਕੇਸ਼ ਪੁਰੀ, ਚੇਅਰਮੈਨ ਮਾਰਕਫੈੱਡ ਸ਼੍ਰੀ ਇੰਦਰਜੀਤ ਸਿੰਘ ਮਾਨ, ਚੇਅਰਮੈਨ ਸ਼ੂਗਰਫੈਡ ਪੰਜਾਬ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਸ਼੍ਰੀ ਨਵਦੀਪ ਜੀਦਾ, ਚੇਅਰਮੈਨ ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਹਲਕਾ ਇੰਚਾਰਜ ਸ੍ਰੀ ਗੋਪਾਲ ਸਿੰਘ ਕੋਟਫੱਤਾ, ਵਾਈਸ ਚੇਅਰਮੈਨ ਐਸ.ਸੀ. ਕਾਰਪੋਰੇਸ਼ਨ ਸ. ਗੁਰਜੰਟ ਸਿੰਘ ਸਿਵੀਆਂ, ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਅਤੇ ਦ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸ. ਅਮਰਦੀਪ ਰਾਜਨ, ਟ੍ਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਿਕਰਮ ਲਵਲੀ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬੱਲੀ ਬਲਜੀਤ ਸਮੇਤ ਕਾਫੀ ਲੋਕ ਹਾਜ਼ਰ ਹੋਏ ।

 

“ਬਠਿੰਡਾ ਸ਼ਹਿਰੀ ਦੇ ਵਿਧਾਇਕ ਅਤੇ ਕ੍ਰਿਕਟ ਬੋਰਡ ਦੇ ਪ੍ਰਧਾਨ ਵਿੱਚ ਤੂੰ-ਤੂੰ,ਮੈ-ਮੈ”

 

ਸਮਾਗਮ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਪੰਜਾਬ ਕ੍ਰਿਕੇਟ ਐਸੋਸੀਏਸ਼ਨਬੋਰਡ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵਿਚਕਾਰ ਤਕਰਾਰ ਦੀ ਖ਼ਬਰ ਸਾਹਮਣੇ ਆਈ ਹੈ। ਉਪਲਬਧ ਰਿਪੋਰਟਾਂ ਮੁਤਾਬਕ ਇਹ ਮਾਮਲਾ ਸਿਰਫ਼ ਅੱਜ ਦੀ ਘਟਨਾ ਨਹੀਂ, ਸਗੋਂ ਦੋਵਾਂ ਧੜਿਆਂ ਵਿਚਾਲੇ ਚੱਲ ਰਹੀ ਪੁਰਾਣੀ ਸਿਆਸੀ ਖਿੱਚੋਤਾਣ ਨਾਲ ਵੀ ਜੁੜਿਆ ਹੋਇਆ ਹੈ।ਪਰ ਆਜ਼ਾਦੀ ਦਿਵਸ ਮੌਕੇ ਆਗੂਆਂ ਦਾ ਅਜਿਹਾ ਵਿਵਹਾਰ ਕਈ ਸਵਾਲ ਖੜ੍ਹੇ ਕਰਦਾ ਹੈ।

Leave a Comment

Will the middle class get relief from the first general budget of Modi 3.0?