ਆਯੁਸ਼ਮਾਨ ਸਿਹਤ ਕੇਂਦਰ ਘੁੱਦਾ ਵਿਖੇ ਸਿਹਤ ਸੇਵਾਵਾਂ ਸ਼ੁਰੂ

ਸੰਗਤ ਮੰਡੀ, 29 ਮਾਰਚ (ਯ ਪ )
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਪਿੰਡ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਯੁਸ਼ਮਾਨ ਆਰੋਗਿਆ ਕੇਂਦਰ ਦੀ ਲਗਾਤਾਰ ਸਥਾਪਨਾ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਅੱਜ ਸਿਹਤ ਬਲਾਕ ਸੰਗਤ ਦੇ ਪਿੰਡ ਘੁੱਦਾ ਵਿਖੇ ਆਯੁਸ਼ਮਾਨ ਆਰੋਗਿਆ ਕੇਂਦਰ ਦਾ ਰਸਮੀ ਤੌਰ ਤੇ ਉਦਘਾਟਨ ਕਰਕੇ ਲੋਕਾਂ ਦੀ ਸਿਹਤ ਸਹੂਲਤਾਂ ਲਈ ਸਮਰਪਿਤ ਕਰ ਦਿੱਤਾ ਗਿਆ ਹੈ। ਇਸ ਸਿਹਤ ਕੇਂਦਰ ਦਾ ਉਦਘਾਟਨ ਪਿੰਡ ਦੇ ਸਰਪੰਚ ਹਰਪਾਲ ਸਿੰਘ ਤੇ ਪਿੰਡ ਨਿਵਾਸੀਆਂ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ ਪਾਮਿਲ ਬਾਂਸਲ ਸੀਨੀਅਰ ਮੈਡੀਕਲ ਅਫਸਰ ਸਮੂਦਾਇਕ ਸਿਹਤ ਕੇਂਦਰ ਸੰਗਤ ਵੱਲੋਂ ਕੀਤੀ ਗਈ। ਇਸ ਮੌਕੇ ਪਿੰਡ ਘੁੱਦਾ ਦੀ ਪੰਚਾਇਤ ਵੱਲੋਂ ਡਾ ਬਾਂਸਲ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਡਾ ਪਾਮਿਲ ਬਾਂਸਲ ਨੇ ਸੰਬੋਧਨ ਕਰਦਿਆਂ ਪਿੰਡ ਵਾਸੀਆਂ ਨੂੰ ਸਿਹਤ ਕੇਂਦਰ ਦੀ ਸਥਾਪਨਾ ਲਈ ਮੁਬਾਰਕਬਾਦ ਦਿੱਤੀ ਅਤੇ ਉਹਨਾਂ ਕਿਹਾ ਕਿ ਇਸ ਸਿਹਤ ਕੇਂਦਰ ਵਿੱਚ ਪਿੰਡ ਦੀ ਲੋਕਾਂ ਨੂੰ ਡਾਕਰਟੀ ਸਲਾਹ ਤੋਂ ਇਲਾਵਾ ਖੂਨ ਜਾਂਚ ਅਤੇ ਮੁਫ਼ਤ ਦਵਾਈਆਂ ਦੀ ਸੁਵਿਧਾ ਵੀ ਮਿਲੇਗੀ। ਉਹਨਾਂ ਕਿਹਾ ਕਿ ਖੇਤਰ ਵਿੱਚ ਬੀਪੀ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਇਸ ਲਈ ਕੇਂਦਰ ਵਿਖੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵੱਲੋਂ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਸਮੇਂ ਸਿਰ ਜਾਂਚ ਕਰਵਾਉਣਾ ਚਾਹੀਦਾ ਹੈ ਅਤੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।
ਇਸ ਮੌਕੇ ਮੰਚ ਸੰਚਾਲਨ ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ਨੇ ਕਰਦਿਆਂ ਪਿੰਡ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਪਿੰਡ ਘੁੱਦਾ ਦੇ ਨਿਵਾਸੀਆਂ ਤੋਂ ਇਲਾਵਾ ਸਿਹਤ ਬਲਾਕ ਸੰਗਤ ਦਾ ਸਟਾਫ ਹਾਜ਼ਰ ਸੀ।








