
ਸੰਗਤ ਮੰਡੀ, 6 ਨਵੰਬਰ (ਅਮਨ ਸਰਦਾਰਗੜ੍ਹ)ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ, ਸੰਗਤ ਕੈਂਚੀਆਂ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਿਦਆਰਥੀਆਂ ਲਈ ਵੱਖ-ਵੱਖ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਸ੍ਰੀ ਜੀ.ਐੱਸ. ਢਿੱਲੋਂ ਦੀ ਯੋਗ ਅਗਵਾਈ ਹੇਠ ਚੱਲ ਰਹੇ ਇਸ ਸਕੂਲ ਵੱਲੋਂ ਦੀਵਾਲੀ ਮੌਕੇ ਖੁਸ਼ੀਆਂ ਸਾਂਝੀਆਂ ਕਰਨ ਅਤੇ ਸਮਾਜ ਵਿੱਚ ਮੁਸਕਰਾਹਟਾਂ ਵੰਡਣ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਇਸ ਮੌਕੇ ਸਕੂਲ ਦੇ ਵਿਿਦਆਰਥੀਆਂ ਅਤੇ ਸਟਾਫ਼ ਵੱਲੋਂ ਬਠਿੰਡਾ ਸਥਿਤ ਪਰਿਆਸ ਇੰਟਰਨੈਸ਼ਨਲ ਸਕੂਲ ਦਾ ਦੌਰਾ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ, ਕਿਤਾਬਾਂ, ਕਾਪੀਆਂ ਗਏ, ਖਿਡੌਣੇ ਅਤੇ ਮਠਿਆਈਆਂ ਵੰਡੀਆਂ ਗਈਆਂ। ਜ਼ਿਕਰਯੋਗ ਹੈ ਕਿ ਪਰਿਆਸ ਇੰਟਰਨੈਸ਼ਨਲ ਸਕੂਲ ਵੱਲੋਂ ਆਰਥਿਕ ਤੌਰ ‘ਤੇ ਪੱਛੜੇ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ।ਇਸ ਮੌਕੇ ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਵਰਿੰਦਰ ਕੌਰ ਨੇ ਕਿਹਾ ਕਿ ਦੀਵਾਲੀ ਮੌਕੇ ਸਾਡਾ ਮਕਸਦ ਸਿਰਫ਼ ਤੋਹਫ਼ੇ ਵੰਡਣਾ ਹੀ ਨਹੀਂ, ਸਗੋਂ ਲੋੜਵੰਦ ਬੱਚਿਆਂ ਨੂੰ ਇਹ ਅਹਿਸਾਸ ਕਰਵਾਉਣਾ ਵੀ ਹੈ ਕਿ ਉਹ ਇਕੱਲੇ ਨਹੀਂ ਹਨ ਅਤੇ ਸਮਾਜ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਖੁਸ਼ੀਆਂ ਦੂਜਿਆਂ ਨਾਲ ਸਾਂਝੀਆਂ ਕਰਕੇ ਹੀ ਤਿਉਹਾਰਾਂ ਦੀ ਅਸਲ ਖੁਸ਼ੀ ਪ੍ਰਾਪਤ ਹੁੰਦੀ ਹੈ।ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸਰਬਜੀਤ ਕੌਰ ਨੇ ਕਿਹਾ ਕਿ ਵਿਿਦਆਰਥੀਆਂ ਵੱਲੋਂ ਕੀਤੇ ਗਏ ਅਜਿਹੇ ਉਪਰਾਲਿਆਂ ਦਾ ਮੁੱਖ ਉਦੇਸ਼ ਆਪਸੀ ਭਾਈਚਾਰਕ ਸਾਂਝ, ਸੇਵਾ ਭਾਵਨਾ ਅਤੇ ਮਿਲਵਰਤਣ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਕਰਦਿਆਂ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਸਕੂਲ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਵੀ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਰਹੀ। ਜਮਾਤ ਚੌਥੀ ਅਤੇ ਪੰਜਵੀਂ ਦੇ ਵਿਿਦਆਰਥੀਆਂ ਵੱਲੋਂ ਪਟਾਕੇ ਨਾ ਚਲਾਉਣ, ਪੈਸੇ ਦੀ ਬੱਚਤ ਕਰਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦਾ ਸੁਨੇਹਾ ਦਿੰਦਾ ਨਾਟਕ ਪੇਸ਼ ਕੀਤਾ ਗਿਆ। ਵੱਖ-ਵੱਖ ਜਮਾਤਾਂ ਦੇ ਵਿਿਦਆਰਥੀਆਂ ਨੇ ਦੀਵੇ ਸਜਾਉਣ, ਮੋਮਬੱਤੀਆਂ ਸਜਾਉਣ, ਰੰਗੋਲੀ ਬਣਾਉਣ ਅਤੇ ਥਾਲੀ ਸਜਾਉਣ ਵਰਗੀਆਂ ਗਤੀਵਿਧੀਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ।ਸਕੂਲ ਦੀ ਮੈਨੇਜਮੈਂਟ ਵੱਲੋਂ ਸਮੂਹ ਅਧਿਆਪਕਾਂ, ਵਿਿਦਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਵੀ ਮਠਿਆਈ ਵੰਡੀ ਗਈ ਅਤੇ ਸਕੂਲ ਦੀ ਤਰੱਕੀ ਵਿੱਚ ਉਨ੍ਹਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਗਿਆ।ਸਕੂਲ ਵੱਲੋਂ ਕੀਤੇ ਗਏ ਇਸ ਉਪਰਾਲੇ ਨੇ ਵਿਿਦਆਰਥੀਆਂ ਨੂੰ ਤਿਉਹਾਰਾਂ ਦੀਆਂ ਖੁਸ਼ੀਆਂ ਸਾਂਝੀਆਂ ਕਰਨ, ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਪ੍ਰੇਰਨਾਦਾਇਕ ਸੁਨੇਹਾ ਦਿੱਤਾ।









