Home » State News » ਕੇਂਦਰ ਸਰਕਾਰ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ਼ ਜੋੜਨ ਲਈ 1118.47 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ

ਕੇਂਦਰ ਸਰਕਾਰ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ਼ ਜੋੜਨ ਲਈ 1118.47 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ

News Portal Development Companies In India

ਕੇਂਦਰ ਸਰਕਾਰ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ਼ ਜੋੜਨ ਲਈ 1118.47 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ

ਬਠਿੰਡਾ, 20 ਮਾਰਚ (ਯ ਪ )ਪਿਛਲੇ ਲੰਮੇ ਸਮੇਂ ਤੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ ) ਨੂੰ ਰੇਲਵੇ ਲਾਈਨ ਨਾਲ਼ ਜੋੜਨ ਦੀ ਮੰਗ ਨੂੰ ਸਵੀਕਾਰ ਕਰਦਿਆਂ ਕੇਂਦਰ ਸਰਕਾਰ ਨੇ 1118.47 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਸੰਬੰਧੀ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਬਠਿੰਡਾ ਵਿਖੇ ਸ਼ੁਕਰਵਾਰ ਨੂੰ ਵਿਸ਼ੇਸ਼ ਤੌਰ ‘ਤੇ ਕੀਤੀ ਗਈ ਕਾਨਫਰੰਸ ਦੌਰਾਨ ਇਸ ਵਿਸ਼ਾਲ ਪ੍ਰੋਜੈਕਟ ਦਾ ਐਲਾਨ ਕੀਤਾ ।ਜ਼ਿਕਰਯੋਗ ਹੈ ਕਿ ਇਹ ਨਵੀਂ ਰੇਲਵੇ ਲਾਈਨ ਰਾਮਾਂ ਮੰਡੀ ਤੋਂ ਸ਼ੁਰੂ ਹੋ ਕੇ ਮਾਨਸਾ ਦੇ ਸੱਦਾ ਸਿੰਘ ਵਾਲਾ ਤੱਕ ਜਾਵੇਗੀ ਅਤੇ ਬਠਿੰਡਾ ਦਿੱਲੀ ਮੇਨ ਲਾਈਨ ਨਾਲ ਜੁੜੇਗੀ ਜਿਸ ਨਾਲ ਯਾਤਰਾ ਅਤੇ ਵਪਾਰ ਦੋਵਾਂ ਵਿੱਚ ਵੱਡਾ ਫਾਇਦਾ ਹੋਵੇਗਾ। ਇਸ ਰੂਟ ‘ਤੇ ਲਾਲੇਆਣਾ, ਤਲਵੰਡੀ ਸਾਬੋ ਤਖਤ ਸ਼੍ਰੀ ਦਮਦਮਾ ਸਾਹਿਬ, ਜਗਾ ਰਾਮ ਤੀਰਥ, ਕਮਾਲੂ ਸਵੈਚ ਕਰੋਸਿੰਗ ਅਤੇ ਜੰਕਸ਼ਨ ਕੈਬਿਨ ਵਰਗੇ ਸਟੇਸ਼ਨ ਬਣਾਏ ਜਾਣਗੇ। ਸਾਲਾਂ ਤੋਂ ਚੱਲ ਰਹੀ ਮੰਗ ਨੂੰ ਹੁਣ ਮਨਜ਼ੂਰੀ ਮਿਲਣ ਨਾਲ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਪ੍ਰੋਜੈਕਟ ਨਾਲ਼ ਭਵਿੱਖ ਵਿੱਚ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ।

 

Leave a Comment

Will the middle class get relief from the first general budget of Modi 3.0?