ਇਨਸਾਫ਼ ਰੈਲੀ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ- ਕ੍ਰਿਸ਼ਨ ਸਿੰਘ ਭਾਗੀਵਾਂਦਰ

ਰਾਮਾ ਮੰਡੀ, 4 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ )ਅੱਜ ਸੰਗਰੂਰ ਵਿਖੇ ਕਾਂਗਰਸ ਪਾਰਟੀ ਵੱਲੋਂ ਆਯੋਜਿਤ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ, ਕਾਂਗਰਸੀ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਵਿੱਚ ਹਲਕਾ ਤਲਵੰਡੀ ਸਾਬੋ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ ਕੀਤੀ।ਉਨ੍ਹਾਂ ਨੇ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਤਲਵੰਡੀ ਸਾਬੋ ਦੇ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।









