
ਤਲਵੰਡੀ ਸਾਬੋ 25 ਸਤੰਬਰ (ਅੰਮ੍ਰਿਤ ਮਲਕਾਣਾ ) ਸਿੱਖ ਪੰਥ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਯਾਦ ਨੂੰ ਸਮਰਪਿਤ ਕਰਕੇ ਸੰਪ੍ਰਦਾਇ ਭਿੰਡਰਾਂ ਦੇ ਿਿਵਦਆਰਥੀ ਸਿੰਘਾਂ ਦੇ ਸਹਿਯੋਗ ਸਦਕਾ ‘ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ’ ਸੰਤ ਅਤਰ ਸਿੰਘ ਜੀ ਵੱਲੋਂ ਹੀ ਸਥਾਪਿਤ ਗੁਰਦੁਆਰਾ ਬੁੰਗਾ ਮਸਤੁੂਆਣਾ ਧਾਰਮਿਕ ਮਹਾਂਿਿਵਦਆਲਾ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ 4 ਅਕਤੂਬਰ ਤੋਂ ਆਰੰਭ ਹੋਵੇਗਾ।ਉਕਤ ਜਾਣਕਾਰੀ ਗੁ:ਬੁੰਗਾ ਮਸਤੂਆਣਾ ਦੇ ਮੁਖੀ ਬਾਬਾ ਕਾਕਾ ਸਿੰਘ ਨੇ ਗੱਲਬਾਤ ਦੌਰਾਨ ਦਿੱਤੀ।
ਬਾਬਾ ਕਾਕਾ ਸਿੰਘ ਨੇ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਅਸਥਾਨ ਤੇ ਹੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਬਾਣੀ ਦਾ ਸਰੂਪ ਕੰਠ ਤੋਂ ਉਚਾਰਣ ਕਰਕੇ ਭਾਈ ਮਨੀ ਸਿੰਘ ਪਾਸੋਂ ਲਿਖਵਾਇਆ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸਾਰੀ ਬਾਣੀ ਉਸ ਵਿੱਚ ਦਰਜ਼ ਕਰਕੇ ਸੰਪੂਰਨ ਕੀਤਾ ਅਤੇ ਇੱਥੇ ਹੀ 48 ਸਿੰਘਾਂ ਨੂੰ ਸਾਰੀ ਬਾਣੀ ਦੇ ਅਰਥ ਵੀ ਕਰਵਾਏ।ਉਨਾਂ ਕਿਹਾ ਕਿ ਗੁਰੂ ਕਾਲ ਤੋਂ ਹੀ ਚੱਲੀ ਆ ਰਹੀ ਰਵਾਇਤ ਮੁਤਾਬਿਕ ਹੁਣ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਯਾਦ ਨੂੰ ਸਮਰਪਿਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ ਕਰਵਾਇਆ ਜਾ ਰਿਹਾ ਹੈ ਜੋ 4 ਅਕਤੂਬਰ ਤੋਂ 2 ਨਵੰਬਰ ਤੱਕ ਚੱਲੇਗਾ।ਉਨਾਂ ਕਿਹਾ ਕਿ ਸਮਾਗਮਾਂ ‘ਚ ਜਿੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਿਸ਼ੇਸ ਤੌਰ ‘ਤੇ ਹਾਜ਼ਰੀ ਭਰਨਗੇ ਉੱਥੇ ਉੱਘੇ ਸਿੱਖ ਵਿਦਵਾਨ ਗਿਆਨੀ ਹਰਭਜਨ ਸਿੰਘ ਢੁੱਡੀਕੇ ਵਾਲੇ ਪਾਠ ਬੋਧ ਕਰਵਾਉਣਗੇ।ਉਨਾਂ ਦੱਸਿਆ ਕਿ ਸਮਾਗਮਾਂ ‘ਚ ਸ਼ਾਮਿਲ ਹੋਣ ਵਾਲੇ ਗ੍ਰੰਥੀ ਸਿੰਘਾਂ ਤੇ ਸੰਗਤਾਂ ਲਈ ਰਿਹਾਇਸ਼ ਤੇ ਲੰਗਰਾਂ ਦੇ ਯੋਗ ਪ੍ਰਬੰਧ ਕਰ ਲਏ ਗਏ ਹਨ।








