Home » ਖੇਡ » ਗੱਤਕਾ ਚੈਂਪੀਅਨਸ਼ਿਪ ਵਿੱਚ ਪਿੰਡ ਮੱਲਵਾਲਾ ਦੇ ਬੱਚਿਆਂ ਨੇ ਮਾਰੀਆਂ ਮੱਲਾਂ- ਪਿੰਡ ਦਾ ਨਾਮ ਪੰਜਾਬ ਭਰ ਵਿੱਚ ਕੀਤਾ ਰੌਸ਼ਨ

ਗੱਤਕਾ ਚੈਂਪੀਅਨਸ਼ਿਪ ਵਿੱਚ ਪਿੰਡ ਮੱਲਵਾਲਾ ਦੇ ਬੱਚਿਆਂ ਨੇ ਮਾਰੀਆਂ ਮੱਲਾਂ- ਪਿੰਡ ਦਾ ਨਾਮ ਪੰਜਾਬ ਭਰ ਵਿੱਚ ਕੀਤਾ ਰੌਸ਼ਨ

News Portal Development Companies In India

 

ਸੰਗਤ ਮੰਡੀ, 2 ਸਤੰਬਰ(ਚਰਨਜੀਤ ਮਛਾਣਾ)
ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਈ ਗਈ 11ਵੀਂ ਪੰਜਾਬ ਰਾਜ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਲੜਕੇ-ਲੜਕੀਆਂ ਗੱਤਕਾ ਚੈਂਪੀਅਨਸ਼ਿਪ-2026 ਵਿੱਚ ਬਠਿੰਡਾ ਜ਼ਿਲ੍ਹੇ ਦੀ ਟੀਮ ਵੱਲੋਂ ਭਾਗ ਲੈਂਦਿਆਂ ਪਿੰਡ ਮੱਲਵਾਲਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ।
ਖ਼ਾਸ ਤੌਰ ’ਤੇ ਅੰਡਰ-14 ਲੜਕਿਆਂ ਦੀ ਡੈਮੋ ਵਿੱਚ ਪਿੰਡ ਮੱਲਵਾਲੇ ਦੇ ਬੱਚਿਆਂ ਨੇ ਆਪਣੀ ਬਿਹਤਰੀਨ ਖੇਡ ਕਲਾ ਦਾ ਪ੍ਰਦਰਸ਼ਨ ਕਰਦਿਆਂ ਵਧੀਆ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ। ਬੱਚਿਆਂ ਦੀ ਇਸ ਪ੍ਰਾਪਤੀ ਨਾਲ ਜਿੱਥੇ ਪਿੰਡ ਮੱਲਵਾਲਾ ਦਾ ਨਾਮ ਰੌਸ਼ਨ ਹੋਇਆ, ਉੱਥੇ ਹੀ ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਦਾ ਵੀ ਮਾਣ ਵਧਾਇਆ।
ਬੱਚਿਆਂ ਦੀ ਇਸ ਸਫ਼ਲਤਾ ਪਿੱਛੇ ਐਸਜੀਪੀਸੀ ਵੱਲੋਂ ਨਿਯੁਕਤ ਉਸਤਾਦ ਸਿੰਘ ਬਾਬਾ ਹਰਦੀਪ ਸਿੰਘ ਜੀ ਦੇ ਸਹਿਯੋਗ ਅਤੇ ਅਗਵਾਈ ਹੇਠ ਪਿਛਲੇ ਕਈ ਮਹੀਨਿਆਂ ਤੋਂ ਬਾਬਾ ਪ੍ਰਗਟ ਸਿੰਘ ਜੀ ਦੀ ਦੇਖ-ਰੇਖ ਵਿੱਚ ਬੱਚਿਆਂ ਨੂੰ ਗੱਤਕੇ ਦੇ ਢੰਗ-ਤਰੀਕੇ ਅਤੇ ਬਾਰੀਕੀਆਂ ਸਿਖਾਈਆਂ ਜਾ ਰਹੀਆਂ ਸਨ। ਬੱਚਿਆਂ ਨੂੰ ਨਿਰੰਤਰ ਅਭਿਆਸ ਕਰਵਾਉਣ ਅਤੇ ਮੁਕਾਬਲੇ ਲਈ ਤਿਆਰ ਕਰਨ ਵਿੱਚ ਬਾਬਾ ਪ੍ਰਗਟ ਸਿੰਘ ਜੀ ਵੱਲੋਂ ਕੀਤੀ ਗਈ ਮਿਹਨਤ ਦੀ ਵੀ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸ਼ਲਾਘਾ ਕੀਤੀ ਗਈ।ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੱਚਿਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਕਾਮਯਾਬੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੱਚੇ ਆਉਣ ਵਾਲੇ ਸਮੇਂ ਵਿੱਚ ਵੀ ਗੱਤਕੇ ਦੇ ਖੇਤਰ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਆਪਣੇ ਮਾਪਿਆਂ, ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ।

Leave a Comment

Will the middle class get relief from the first general budget of Modi 3.0?