ਔਰਤ ਨੂੰ ਸੁਰੱਖਿਅਤ ;ਬੱਚੇ ਦੀ ਭਾਲ ਜਾਰੀ


ਕਲਿਆਂਵਾਲ਼ੀ, 26ਜੁਲਾਈ (ਮਹਾਂਵੀਰ ਕਲਿਆਂਵਾਲ਼ੀ ) ਪਿੰਡ ਮਾਖਾ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਘਰੇਲੂ ਝਗੜੇ ਕਾਰਨ ਇੱਕ ਔਰਤ ਨੇ ਆਪਣੇ 7 ਮਹੀਨੇ ਦੇ ਪੁੱਤਰ ਨਾਲ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਔਰਤ ਦੀ ਪਛਾਣ ਮਨਜਿੰਦਰ ਕੌਰ ਵਜੋਂ ਹੋਈ ਹੈ ਜੋ ਕਿ ਖੋਖਰ ਦੇ ਰਹਿਣ ਵਾਲੇ ਹਰਦੇਵ ਸਿੰਘ ਦੀ ਪਤਨੀ ਹੈ। ਜਾਣਕਾਰੀ ਅਨੁਸਾਰ ਮਨਜਿੰਦਰ ਕੌਰ ਨੇ ਆਪਣੇ 7 ਮਹੀਨੇ ਦੇ ਪੁੱਤਰ ਜਪਨੂਰ ਨਾਲ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਔਰਤ ਨੂੰ ਨਹਿਰ ਵਿੱਚੋਂ ਸੁਰੱਖਿਅਤ ਕੱਢ ਲਿਆ। ਹਾਲਾਂਕਿ, ਔਰਤ ਦਾ 7 ਮਹੀਨੇ ਦਾ ਬੱਚਾ ਨਹਿਰ ਦੇ ਤੇਜ਼ ਵਹਾਅ ਵਿੱਚ ਵਹਿ ਗਿਆ, ਜਿਸ ਤੋਂ ਬਾਅਦ ਉਸਦੀ ਭਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਚਾਰ ਧੀਆਂ ਤੋਂ ਬਾਅਦ ਇੱਕ ਪੁੱਤਰ ਸੀ। ਚਾਰ ਧੀਆਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ ਜਦੋਂ ਕਿ ਦੂਜੀ ਧੀ ਆਪਣੇ ਨਾਨਾ-ਨਾਨੀ ਨਾਲ ਰਹਿੰਦੀ ਹੈ। ਉਹ ਆਪਣੀਆਂ ਦੋ ਧੀਆਂ ਨੂੰ ਆਪਣੇ ਨਾਲ ਲੈ ਕੇ ਆਈ ਸੀ। ਉਸਨੇ ਉਨ੍ਹਾਂ ਨੂੰ ਕੁਝ ਦੂਰੀ ‘ਤੇ ਖੜ੍ਹਾ ਕੀਤਾ ਅਤੇ ਆਪਣੇ ਸੱਤ ਮਹੀਨੇ ਦੇ ਪੁੱਤਰ ਨਾਲ ਨਹਿਰ ਵਿੱਚ ਛਾਲ ਮਾਰ ਦਿੱਤੀ। ਘਟਨਾ ਤੋਂ ਬਾਅਦ ਜਦੋਂ ਦੋਵੇਂ ਕੁੜੀਆਂ ਰੌਲਾ ਪਾਉਣ ਲੱਗੀਆਂ ਤਾਂ ਨੇੜੇ ਦੇ ਲੋਕਾਂ ਨੇ ਡੁੱਬਦੀ ਔਰਤ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਜਦੋਂ ਕਿ ਤੇਜ਼ ਕਰੰਟ ਕਵਹਾਅ ਕਾਰਨ ਬੱਚਾ ਵਹਿ ਗਿਆ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਘਰੇਲੂ ਕਲੇਸ਼ ਕਾਰਨ ਇਹ ਕਦਮ ਚੁੱਕਿਆ। ਬੱਚੇ ਦੀ ਭਾਲ ਲਈ ਸਥਾਨਕ ਪੱਧਰ ‘ਤੇ ਕੋਸ਼ਿਸ਼ਾਂ ਜਾਰੀ ਹਨ। ਇਹ ਖ਼ਬਰ ਲਿਖੇ ਜਾਣ ਤੱਕ ਗੋਤਾਖੋਰਾਂ ਦੀ ਮਦਦ ਨਾਲ ਬੱਚੇ ਦੀ ਭਾਲ ਜਾਰੀ ਸੀ। ਸੂਚਨਾ ਮਿਲਣ ‘ਤੇ ਡਾਇਲ 112 ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਨਾਲ ਸਬੰਧਤ ਜਾਣਕਾਰੀ ਇਕੱਠੀ ਕੀਤੀ।







