Home » ਤਾਜ਼ਾ ਖ਼ਬਰਾਂ » ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ ਦੇ ਚੇਅਰਮੈਨ ਮਾਲਵਾ ਜੋਨ ਜਸਵੀਰ ਸਿੰਘ ਸਿੱਧੂ ਨੂੰ ਸਦਮਾ- ਸਾਲੇ ਦਾ ਦਿਹਾਂਤ

ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ ਦੇ ਚੇਅਰਮੈਨ ਮਾਲਵਾ ਜੋਨ ਜਸਵੀਰ ਸਿੰਘ ਸਿੱਧੂ ਨੂੰ ਸਦਮਾ- ਸਾਲੇ ਦਾ ਦਿਹਾਂਤ

News Portal Development Companies In India

ਸੰਗਤ ਮੰਡੀ 29 ਸਤੰਬਰ (ਅਮਨ ਸਰਦਾਰਗੜ੍ਹ)
ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ ਦੇ ਚੇਅਰਮੈਨ ਮਾਲਵਾ ਜੋਨ ਜਸਵੀਰ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਾਲੇ ਦਾ ਦਿਹਾਂਤ ਹੋ ਗਿਆ। ਇਸ ਦੁੱਖਦਾਈ ਖ਼ਬਰ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ।ਇਸ ਦੁਖਦਾਈ ਘੜੀ ਵਿੱਚ ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ ਵੱਲੋਂ ਜਸਵੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸਮੁੱਚਾ ਪੱਤਰਕਾਰ ਭਾਈਚਾਰਾ ਪਰਿਵਾਰ ਦੇ ਨਾਲ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦਾ ਵਿਛੋੜਾ ਪਰਿਵਾਰ ਲਈ ਬਹੁਤ ਹੀ ਦੁਖਦਾਈ ਹੁੰਦਾ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਅਤੇ ਹੌਸਲਾ ਦੇਵੇ।
ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ ਦੇ ਪੱਤਰਕਾਰ ਭਾਈਚਾਰੇ ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ ਸੂਬਾ ਪ੍ਰਧਾਨ ਮਨਜੀਤ ਸਿੰਘ ਮਾਨ , ਇਕਾਈ ਬਠਿੰਡਾ ਦੇ ਪ੍ਰਧਾਨ ਬਹਾਦਰ ਸਿੰਘ ਪਥਰਾਲਾ, ਚੇਅਰਮੈਨ ਚਰਨਜੀਤ ਸਿੰਘ ਮਛਾਣਾ, ਵਾਈਸ ਚੇਅਰਮੈਨ ਗੁਰਮੀਤ ਸਿੰਘ ਮਾਨਵਾਲਾ, ਵਾਈਸ ਪ੍ਰਧਾਨ ਆਮਨਦੀਪ ਸਿੰਘ ਸਰਦਾਰਗੜ੍ਹ, ਜਰਨਲ ਸਕੱਤਰ ਮੋਦਨ ਸਿੰਘ ਦਿਉਲ, ਸਹਾਇਕ ਸਕੱਤਰ ਬਲਵੀਰ ਸਿੰਘ ਵੀਰਾ, ਮੁੱਖ ਸਲਾਹਕਾਰ ਗੁਰਸੇਵਕ ਸਿੰਘ ਬੀੜ ਪ੍ਰੈਸ ਸਕੱਤਰ ਰੋਮੀ ਯਾਦਵ, ਮੁੱਖ ਬੁਲਾਰਾ ਮੁਕੇਸ਼ ਕੁਮਾਰ, ਖ਼ਜਾਨਚੀ ਪੁਸ਼ਪਿੰਦਰ ਸਿੰਘ, ਕਾਨੂੰਨੀ ਸਲਾਹਕਾਰ ਕੰਵਲਜੀਤ ਸਿੰਘ ਐਡਵੋਕੇਟ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨਾਲ ਆਪਣੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

Leave a Comment

Will the middle class get relief from the first general budget of Modi 3.0?