
ਸੰਗਤ ਮੰਡੀ, 18 ਅਕਤੂਬਰ(ਅਮਨ ਸਰਦਾਰਗੜ੍ਹ)ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਜਸਕਰਨ ਸਿੰਘ ਨੇ ਹਲਕੇ ਦੇ ਪਾਰਟੀ ਆਗੂਆਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਬਠਿੰਡਾ ਦਿਹਾਤੀ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ, ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਹਲਕੇ ਅੰਦਰ ਪਾਰਟੀ ਦੀ ਕਾਰਗੁਜ਼ਾਰੀ, ਵਰਕਰਾਂ ਦੀ ਭੂਮਿਕਾ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮੁੱਦਿਆਂ ’ਤੇ ਚਰਚਾ ਹੋਈ। ਇਸ ਮੌਕੇ ਹਲਕੇ ਦੇ ਆਗੂਆਂ ਵੱਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਗਏ।
ਹਲਕਾ ਇੰਚਾਰਜ ਜਸਕਰਨ ਸਿੰਘ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਇਸ ਮੀਟਿੰਗ ਨੂੰ ਬਠਿੰਡਾ ਦਿਹਾਤੀ ਹਲਕੇ ਦੀ ਸਿਆਸਤ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਬਣਾਉਣਾ ਅਤੇ ਲੋਕਾਂ ਦੇ ਮਸਲਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣਾ ਅਜਿਹੀਆਂ ਮੀਟਿੰਗਾਂ ਦਾ ਅਹਿਮ ਹਿੱਸਾ ਹੁੰਦਾ ਹੈ।ਇਸ ਮੀਟਿੰਗ ਨਾਲ ਹਲਕੇ ਦੇ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਣ ਦੀ ਉਮੀਦ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਵਿਚਾਰ-ਚਰਚਾ ਤੋਂ ਬਾਅਦ ਬਠਿੰਡਾ ਦਿਹਾਤੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਕਿਹੜੀ ਨਵੀਂ ਦਿਸ਼ਾ ਮਿਲਦੀ ਹੈ।









