Home » ਰਾਜਨੀਤੀ » ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਤੇ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ

ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਤੇ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ

News Portal Development Companies In India

ਮੌੜ ਮੰਡੀ 14 ਅਕਤੂਬਰ (ਅੰਮ੍ਰਿਤ ਮਲਕਾਣਾ/ਹੁਸਨਦੀਪ ) ਕਾਂਗਰਸ ਦੀ ਟਿਕਟ ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਚੁੱਕੇ ਤੇ ਮੌਜੂਦਾ ਸਮੇਂ ਹਲਕਾ ਮੌੜ ‘ਚ ਸਿਆਸੀ ਤੌਰ ‘ਤੇ ਸਰਗਰਮ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਅੱਜ ਲੋਕ ਸਭਾ ਹਲਕੇ ਦੇ ਖੇਤਰ ‘ਚ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ।
ਮਿਲੀ ਜਾਣਕਾਰੀ ਅਨੁਸਾਰ ਜੀਤਮਹਿੰਦਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਜਿੱਥੇ ਹਲਕਾ ਮੌੜ ‘ਚ ਬੂਥ ਪੱਧਰ ਤੇ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਉਲੀਕੀਆਂ ਭਵਿੱਖੀ ਯੋਜਨਾਵਾਂ ਬਾਰੇ ਦੱਸਿਆ ਉੱਥੇ ਸਮੁੱਚੇ ਖਿੱਤੇ ਦੇ ਰਾਜਸੀ ਹਾਲਾਤਾਂ ਬਾਬਤ ਵਿਚਾਰਾਂ ਕੀਤੀਆਂ।ਸੂਤਰਾਂ ਮੁਤਾਬਿਕ ਪੰਜਾਬ ਕਾਂਗਰਸ ਪ੍ਰਧਾਨ ਨੇ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।ਉੱਧਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਾਬਕਾ ਵਿਧਾਇਕ ਸਿੱਧੂ ਨੇ ਇੱਕ ਵੱਖਰੀ ਮੁਲਾਕਾਤ ਦੌਰਾਨ ਕਈ ਅਹਿਮ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ।ਇਸ ਮੌਕੇ ਸਿੱਧੂ ਨਾਲ ਖਿੱਤੇ ‘ਚੋਂ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਦਿਖਾਈ ਦਿੱਤੇ।

Leave a Comment

Will the middle class get relief from the first general budget of Modi 3.0?