
ਤਲਵੰਡੀ ਸਾਬੋ- (ਅੰਮ੍ਰਿਤ ਮਲਕਾਣਾ)
ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ ਰਵੀ ਕਾਂਤ ਗੁਪਤਾ ਵੱਲੋੰ ਆਸ਼ਾ ਫੈਸਿਲੀਟੇਟਰਾਂ ਨਾਲ ਮੀਟਿੰਗ ਆਯੋਜਿਤ ਕੀਤੀ ਗਈ ਜਿਸਦਾ ਮੁੱਖ ਉਦੇਸ਼ ਮੁੱਖ ਮੰਤਰੀ ਮਾਤਾ ਸਹਾਇਤਾ ਯੋਜਨਾ (MMSY) ਅਧੀਨ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨਾ ਅਤੇ ਇਸ ਦੀ ਵਿਆਪਕ ਪ੍ਰਚਾਰ-ਪ੍ਰਸਾਰ ਕਰਨਾ ਸੀ।ਮੀਟਿੰਗ ਦੌਰਾਨ ਸਾਰੇ ਆਸ਼ਾ ਫੈਸਿਲੀਟੇਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕਿਆਂ ਵਿੱਚ ਆਸ਼ਾ ਵਰਕਰਾਂ ਨੂੰ ਪ੍ਰੇਰਿਤ ਕਰਨ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। ਇਸਦੇ ਨਾਲ ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਹਰ ਆਸ਼ਾ ਵਰਕਰ ਵੱਲੋਂ ਅਧਿਕਤਮ ਐਨਰੋਲਮੈਂਟ ਯਕੀਨੀ ਬਣਾਈ ਜਾਵੇ।ਉਹਨਾਂ ਨੂੰ ਕਿਹਾ ਗਿਆ ਕਿ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ।







