Home » ਰਾਜਨੀਤੀ » ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਜ਼ਿਲ੍ਹਾ ਯੂਥ ਕਮੇਟੀ ਨਤਮਸਤਕ

ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਜ਼ਿਲ੍ਹਾ ਯੂਥ ਕਮੇਟੀ ਨਤਮਸਤਕ

News Portal Development Companies In India

ਤਲਵੰਡੀ ਸਾਬੋ, (ਅੰਮ੍ਰਿਤ ਮਲਕਾਣਾ)14 ਸਤੰਬਰ: ਅਕਾਲੀ ਦਲ ਵਾਰਿਸ ਪੰਜਾਬ ਦੀ ਸਮੁੱਚੀ ਟੀਮ ਅਤੇ ਜ਼ਿਲ੍ਹਾ ਯੂਥ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਓਟ-ਆਸਰਾ ਲਿਆ ਗਿਆ। ਇਸ ਮੌਕੇ ਨਵੀਂ ਚੁਣੀ ਗਈ ਜ਼ਿਲ੍ਹਾ ਯੂਥ ਕਮੇਟੀ ਦੇ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਮਨਦੀਪ ਸਿੰਘ ਸਿੱਧੂ, ਜਨਰਲ ਸਕੱਤਰ ਤੇ ਹਲਕਾ ਇੰਚਾਰਜ ਤਲਵੰਡੀ ਸਾਬੋ, ਚਮਕੌਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ, ਡਾ. ਪ੍ਰਗਟ ਸਿੰਘ ਵਿਰਕ ਸੀਨੀਅਰ ਜ਼ਿਲ੍ਹਾ ਪ੍ਰਧਾਨ, ਮਨਪ੍ਰੀਤ ਸਿੰਘ ਮੰਨਾ ਜ਼ਿਲ੍ਹਾ ਪ੍ਰਧਾਨ ਅਤੇ ਜਗਸੀਰ ਸਿੰਘ ਸ਼ੇਰਗੜ੍ਹ ਆਈ.ਟੀ. ਵਿੰਗ ਇੰਚਾਰਜ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।ਜ਼ਿਲ੍ਹਾ ਯੂਥ ਕਮੇਟੀ ਵਿੱਚ ਗੁਰਦੀਪ ਸਿੰਘ ਸਿੱਧੂ ਬਲਾਕ ਪ੍ਰਧਾਨ, ਸੁਖਜਿੰਦਰ ਸਿੰਘ ਅਤੇ ਸਿਮਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਜਦਕਿ ਪਰਮਜੀਤ ਸਿੰਘ, ਕਰਨਵੀਰ ਸਿੰਘ, ਪ੍ਰਗਟ ਸਿੰਘ ਅਤੇ ਰਾਜਪ੍ਰੀਤ ਸਿੰਘ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣਗੇ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਜੀਵਨ ਸਿੰਘ, ਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਨਿਤੀਸ਼ ਗੋਇਲ, ਅਮਨਦੀਪ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ ਹੈਪੀ, ਕੁਲਦੀਪ ਦਾਸ, ਰਾਹੁਲ ਜੈਨ, ਸਰਬਜੋਤ ਸਿੰਘ, ਧਰਮਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਨਵਜੋਤ ਸਿੰਘ, ਨਿਰਮਲ ਸਿੰਘ, ਲਖਵੀਰ ਸਿੰਘ, ਕੁਲਵਿੰਦਰ ਸਿੰਘ, ਸਤਿਗੁਰ ਸਿੰਘ, ਕੁਲਵਿੰਦਰ ਸਿੰਘ ਕਮਾਲੂ, ਮਨਜੋਤ ਸਿੰਘ, ਅਰਸ਼ਪ੍ਰੀਤ ਸਿੰਘ, ਗੁਰਜੀਤ ਸਿੰਘ, ਬਲਪ੍ਰੀਤ ਸਿੰਘ ਅਤੇ ਰਮਨਦੀਪ ਸਿੰਘ ਸਮੇਤ ਸਮੁੱਚੀ ਯੂਥ ਟੀਮ ਨੇ ਆਪਣੀ ਹਾਜ਼ਰੀ ਲਗਵਾਈ।ਇਸ ਮੌਕੇ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੋੜਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।

Leave a Comment

Will the middle class get relief from the first general budget of Modi 3.0?