Home » ਧਰਮ » ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 3 ਨਵੰਬਰ ਨੂੰ ਸ਼ਰਧਾ ਨਾਲ ਮਨ੍ਹਾਇਆ ਜਾਵੇਗਾ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 3 ਨਵੰਬਰ ਨੂੰ ਸ਼ਰਧਾ ਨਾਲ ਮਨ੍ਹਾਇਆ ਜਾਵੇਗਾ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ

News Portal Development Companies In India

ਜਥੇਦਾਰ ਬਾਬਾ ਟੇਕ ਸਿੰਘ ਦੇ ਨਿਰਦੇਸ਼ਾਂ ਮੁਤਾਬਿਕ ਮੁਹਤਬਰ ਸਖਸ਼ੀਅਤਾਂ ਨਾਲ ਤਿਆਰੀਆਂ ਸਬੰਧੀ ਕੀਤੀ ਮੀਟਿੰਗ-ਮੈਨੇਜਰ

ਤਲਵੰਡੀ ਸਾਬੋ 26 ਅਕਤੂਬਰ (ਅੰਮ੍ਰਿਤ ਮਲਕਾਣਾ ) ਖ਼ਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਪਾਵਨ ਜਨਮ ਦਿਹਾੜਾ 3 ਨਵੰਬਰ 2026 ਨੂੰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਭਾਵਨਾ ਅਤੇ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ।ਇਸ ਪਵਿੱਤਰ ਦਿਹਾੜੇ ਮੌਕੇ ਤਖ਼ਤ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਹਾਜ਼ਰੀ ਭਰਨਗੀਆਂ।ਸਮਾਗਮਾਂ ਦੀ ਤਿਆਰੀ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੇ ਨਿਰਦੇਸ਼ਾਂ ਮੁਤਾਬਿਕ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਨੇ ਅੱਜ ਮੁਹਤਬਰ ਸਖਸ਼ੀਅਤਾਂ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਤਿਆਰੀਆਂ ਸਬੰਧੀ ਮੀਟਿੰਗ ਕੀਤੀ।ਤਖ਼ਤ ਸਾਹਿਬ ਪ੍ਰਬੰਧਕਾਂ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਮੀਟਿੰਗ ਦੌਰਾਨ ਜਿੱਥੇ ਸਟਾਫ਼ ਨੂੰ ਸੇਵਾਵਾਂ ਸੁਚਾਰੂ ਰੂਪ ਵਿੱਚ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ, ਉੱਥੇ ਹੀ ਸਥਾਨਕ ਸੰਗਤ ਨਾਲ ਸਮਾਗਮ ਦੇ ਪ੍ਰਬੰਧਾਂ ਸੰਬੰਧੀ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਗਿਆ।ਮੈਨੇਜਰ ਭਾਈ ਨਰਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼,ਲੰਗਰ,ਪੀਣ ਵਾਲਾ ਸਾਫ਼ ਪਾਣੀ,ਸਫ਼ਾਈ ਅਤੇ ਆਵਾਜਾਈ ਆਦਿ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ।ਉਨ੍ਹਾਂ ਨੇ ਸਥਾਨਕ ਸੰਗਤ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਹਮੇਸ਼ਾ ਦੀ ਤਰ੍ਹਾਂ ਇਸ ਪਾਵਨ ਦਿਹਾੜੇ ਮੌਕੇ ਵੱਖ-ਵੱਖ ਸੇਵਾਵਾਂ ਵਿੱਚ ਵਧ-ਚੜ੍ਹ ਕੇ ਸਹਿਯੋਗ ਦੇਣ।ਮੀਟਿੰਗ ‘ਚ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ,ਮੀਤ ਮੈਨੇਜਰ ਗੁਰਦੇਵ ਸਿੰਘ ਸੰਧੂ,ਮਨਦੀਪ ਸਿੰਘ ਮਾਖਾ,ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਤਲਵੰਡੀ ਸਾਬੋ ਦੇ ਨੁਮਾਇੰਦਿਆਂ ਤੋਂ ਇਲਾਵਾ ਖਾਲਸਾ ਸਕੂਲ ਮੈਨੇਜਰ ਰਣਜੀਤ ਸਿੰਘ ਮਲਕਾਣਾ,ਭਾਈ ਅਵਤਾਰ ਸਿੰਘ ਖਾਲਸਾ,ਪ੍ਰਕਾਸ਼ ਸਿੰਘ ਬਿੱਟੂ,ਅਕਾਲੀ ਆਗੂ ਜਸਵਿੰਦਰ ਸਿੰਘ ਜ਼ੈਲਦਾਰ,ਸੁਖਮੰਦਰ ਸਿੰਘ ਭਾਗੀਵਾਂਦਰ ਸਾਬਕਾ ਮੈਂਬਰ ਜਿਲ੍ਹਾ ਪ੍ਰੀਸ਼ਦ,ਠਾਣਾ ਸਿੰਘ ਚੱਠਾ,ਪ੍ਰੋ.ਗੁਰਜੀਤ ਸਿੰਘ ਗੁਰੂ ਕਾਸ਼ੀ ਯੂਨੀਵਰਸਿਟੀ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Leave a Comment

Will the middle class get relief from the first general budget of Modi 3.0?