Home » ਅਪਰਾਧ » ਦੋ ਵਿਅਕਤੀ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਕਾਬੂ

ਦੋ ਵਿਅਕਤੀ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਕਾਬੂ

News Portal Development Companies In India

ਨੰਦਗੜ੍ਹ ਥਾਣਾ ਪੁਲਿਸ ਨੇ ਪੁਲਿਸ ਰਿਮਾਂਡ ਦੌਰਾਨ ਚਾਰ ਹੋਰ ਚੋਰੀ ਦੇ ਮੋਟਰਸਾਈਕਲ ਕੀਤੇ ਬਰਾਮਦ


ਸੰਗਤ ਮੰਡੀ 4 ਸਤੰਬਰ (ਚਰਨਜੀਤ ਮਛਾਣਾ)

ਥਾਣਾ ਨੰਦਗੜ੍ਹ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੰਦਗੜ੍ਹ ਦੇ ਐਸ.ਐਚ.ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਜੰਗੀਰਾਣਾ ਤੋਂ ਪਿੰਡ ਬੰਬੀਹਾ ਵੱਲ ਜਾਂਦੀ ਨਹਿਰ ਦੀ ਪਟੜੀ ’ਤੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ। ਪੁਲਿਸ ਵੱਲੋਂ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਦੇ ਆਧਾਰ ’ਤੇ ਚਾਰ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਤਰ੍ਹਾਂ ਪੁਲਿਸ ਨੇ ਕੁੱਲ ਪੰਜ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ।ਪੁਲਿਸ ਅਨੁਸਾਰ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੰਘੇ ਸਿੰਘ ਉਰਫ਼ ਸੰਜੇ ਪੁੱਤਰ ਕਾਲਾ ਸਿੰਘ ਵਾਸੀ ਲੂਲਬਾਈ ਅਤੇ ਹਰਮਨਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਬਹਾਦਰਗੜ੍ਹ ਜੰਡੀ ਵਜੋਂ ਹੋਈ ਹੈ।ਐਸ.ਐਚ.ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੇ ਮੋਟਰਸਾਈਕਲਾਂ ਵਿੱਚ ਹੀਰੋ ਸਪਲੈਂਡਰ ਨੰਬਰ ਪੀ.ਬੀ.03.ਏ.ਐਕਸ.1039, ਹੀਰੋ ਐਚ.ਐਫ. ਡੀਲਕਸ ਨੰਬਰ ਪੀ.ਬੀ.03.ਏ.ਯੂ.8569, ਹੀਰੋ ਸਪਲੈਂਡਰ ਨੰਬਰ ਐਚ.ਆਰ.20.ਏ.ਯੂ.4319, ਹੀਰੋ ਐਚ.ਐਫ. ਡੀਲਕਸ ਨੰਬਰ ਪੀ.ਬੀ.03.ਬੀ.ਡੀ.6730 ਅਤੇ ਬਜਾਜ ਸੀ.ਟੀ.100 ਨੰਬਰ ਪੀ.ਬੀ.30.ਕਿਊ.5825 ਸ਼ਾਮਲ ਹਨ।ਪੁਲਿਸ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ।

Leave a Comment

Will the middle class get relief from the first general budget of Modi 3.0?