-ਅੰਤਿਮ ਸਸਕਾਰ ਮੌਕੇ ਧਾਰਮਿਕ ਤੇ ਰਾਜਸੀ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ-

ਤਲਵੰਡੀ ਸਾਬੋ 02 ਸਤੰਬਰ (ਅੰਮ੍ਰਿਤ ਮਲਕਾਣਾ ) ਪਿਛਲੇ ਲੰਬੇ ਸਮੇਂ ਤੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਗੁਰਦੁਆਰਾ ਬੁੰਗਾ ਨਾਨਕਸਰ ਸਾਹਿਬ (ਰਵਿਦਾਸੀਏ ਸਿੰਘਾਂ) ਦੇ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਉਂਦੇ ਆ ਰਹੇ ਨਾਮੀ ਧਾਰਮਿਕ ਆਗੂ ਬਾਬਾ ਧਰਮ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਖਿੱਤੇ ਦੀਆਂ ਧਾਰਮਿਕ ਸਫਾਂ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਉਨਾਂ ਦੇ ਅੰਤਿਮ ਸਸਕਾਰ ਮੌਕੇ ਅੱਜ ਧਾਰਮਿਕ ਤੇ ਰਾਜਸੀ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਲਵਾਈ।
ਲੰਘੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਣ ਅਕਾਲ ਚਲਾਣਾ ਕਰ ਗਏ ਬਾਬਾ ਧਰਮ ਸਿੰਘ ਦਾ ਅੰਤਿਮ ਸਸਕਾਰ ਅੱਜ ਗੁ:ਬੁੰਗਾ ਨਾਨਕਸਰ ਵਿਚਲੀ ਜ਼ਮੀਨ ਦੇ ਇੱਕ ਹਿੱਸੇ ਚ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ।

ਅੰਤਿਮ ਸਸਕਾਰ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ,ਸਾਬਕਾ ਹੈੱਡ ਗ੍ਰੰਥੀ ਗਿਆਨੀ ਬਲਵੰਤ ਸਿੰਘ,ਬਾਬਾ ਸੁਖਪਾਲ ਸਿੰਘ ਰਾਮਪੁਰਾ ਫੂੁਲ,ਗੱਤਕਾ ਦਲ ਪੰਜਾਬ ਦੇ ਪ੍ਰਧਾਨ ਭਾਈ ਸਰਬਜੀਤ ਸਿੰਘ,ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਦਲੇਰ ਸਿੰਘ ਤੇ ਭਾਈ ਸੁਖਮੰਦਰ ਸਿੰਘ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਨਿੱਜੀ ਸਹਾਇਕ ਜਗਮੀਤ ਸਿੰਘ ਬਰਾੜ,ਗੁਰੂ ਕਾਸ਼ੀ ਗੁਰਮਤਿ ਵਿਿਦਆਲਾ ਪ੍ਰਿੰਸੀਪਲ ਭਾਈ ਰਵਿੰਦਰ ਸਿੰਘ ਖਾਲਸਾ,ਗੁ: ਬੁੰਗਾ ਮਸਤੂਆਣਾ ਵੱਲੋਂ ਭਾਈ ਅਵਤਾਰ ਸਿੰਘ ਰਾਗੀ,ਤਰਨਾ ਦਲ ਸ੍ਰੀ ਚਮਕੌਰ ਸਾਹਿਬ ਵੱਲੋਂ ਬਾਬਾ ਸਰਬਜੀਤ ਸਿੰਘ,ਲੱਖੀ ਜੰਗਲ ਖਾਲਸਾ ਜਥੇ ਦੇ ਭਾਈ ਗੁਰਪਾਲ ਸਿੰਘ,ਬਹੁਜਨ ਸਮਾਜ ਪਾਰਟੀ ਪੰਜਾਬ ਦੇ ਇੰਚਾਰਜ ਦੌਲਤ ਰਾਮ,ਬਸਪਾ ਸੂਬਾ ਸਕੱਤਰ ਮਾ.ਜਗਦੀਪ ਸਿੰਘ ਗੋਗੀ,ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ,ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਨਿੱਜੀ ਸਹਾਇਕ ਅਮਰਜੀਤ ਸਿੰਘ ਚੀਮਾ,ਸੀ.ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ,ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ,ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਸਤਿੰਦਰਪਾਲ ਸਿੰਘ ਸਿੱਧੂ,ਖਾਲਸਾ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਰਣਜੀਤ ਸਿੰਘ ਮਲਕਾਣਾ ਤੇ ਪ੍ਰਿੰਸੀਪਲ ਬਿਕਰਮਜੀਤ ਸਿੰਘ,ਦਮਦਮਾ ਸਾਹਿਬ ਪ੍ਰੈੱਸ ਕਲੱਬ ਸਰਪ੍ਰਸਤ ਰਣਜੀਤ ਸਿੰਘ ਰਾਜੂ,ਰਿਕਸ਼ਾ ਯੂਨੀਅਨ ਪ੍ਰਧਾਨ ਜੀਤ ਸਿੰਘ ਟੀ.ਟੀ,ਸੁਖਵਿੰਦਰ ਸਿੰਘ ਜੋਗੀ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।








