Home » State » ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਦੀ ਲੜਾਈ ਤਹਿਤ ਭਾਕਿਯੁੂ (ਉਗਰਾਹਾਂ) ਨੇ ਪੁਲਿਸ ਥਾਣੇ ਅੱਗੇ ਲਗਾਇਆ ਧਰਨਾ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਦੀ ਲੜਾਈ ਤਹਿਤ ਭਾਕਿਯੁੂ (ਉਗਰਾਹਾਂ) ਨੇ ਪੁਲਿਸ ਥਾਣੇ ਅੱਗੇ ਲਗਾਇਆ ਧਰਨਾ

News Portal Development Companies In India

ਤਲਵੰਡੀ ਸਾਬੋ,28 ਅਕਤੂਬਰ (ਅੰਮ੍ਰਿਤ ਮਲਕਾਣਾ ) ਪਿਛਲੇ ਦਿਨੀਂ ਮਾਨਸਾ ‘ਚ ਕਤਲ ਕਰ ਦਿੱਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਦੀ ਚੱਲ ਰਹੀ ਲੜਾਈ ‘ਚ ਸਮੱਰਥਨ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ੳਗਰਾਹਾਂ) ਵੱਲੋਂ ਪੰਜਾਬ ਭਰ ਦੇ ਪੁਲਿਸ ਥਾਣਿਆਂ ਅੱਗੇ ਧਰਨੇ ਪ੍ਰਦਰਸ਼ਨ ਦੇ ਦਿੱਤੇ ਸੱਦੇ ਤਹਿਤ ਅੱਜ ਭਾਕਿਯੂ (ਉਗਰਾਹਾਂ) ਦੀ ਸਥਾਨਕ ਇਕਾਈ ਨੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਦੀ ਅਗਵਾਈ ਹੇਠ ਸਥਾਨਕ ਪੁਲਿਸ ਥਾਣੇ ਅੱਗੇ ਸ਼ਾਂਤਮਈ ਧਰਨਾ ਲਗਾਇਆ।ਜਥੇਬੰਦੀ ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਨਸ਼ਿਆਂ ਨੂੰ ਚਾਰ ਮਹੀਨਿਆਂ ‘ਚ ਬੰਦ ਕਰਨ ਦੇ ਵਾਇਦੇ ਨਾਲ ਸੱਤਾ ‘ਚ ‘ਆਪ’ ਸਰਕਾਰ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਬਾਅਦ ਅੱਜ ਹਾਲਾਤ ਬਦਤਰ ਬਣੇ ਪਏ ਹਨ ਅਤੇ ਨਸ਼ਿਆਂ ਨਾਲ ਨੌਜਵਾਨਾਂ ਦੇ ਮਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਖਿਲਾਫ਼ ਲੜਾਈ ਲੜਦਾ ਸੀ ਤਾਂ ਉਸਨੂੰ ਸ਼ਰ੍ਹੇਆਮ ਕਤਲ ਕਰ ਦਿੱਤਾ ਗਿਆ ਤੇ ਉਸਦੇ ਕਤਲ ਤੋਂ ਬਾਅਦ ਵੀ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਕੋਈ ਠੋਸ ਕਦਮ ਚੁੱਕਣ ਦੀ ਬਜਾਏ ਗੋਂਗਲੂਆਂ ਤੋਂ ਮਿੱਟੀ ਝਾੜਨ ਲੱਗੀ ਪਈ ਹੈ।ਕਿਸਾਨ ਆਗੂ ਨੇ ਪਿੰਡ ਭੰਮੇ ਕਲਾਂ ‘ਚ ਨਸ਼ੇ ਨਾਲ ਮਰੇ ਨੌਜਵਾਨ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਚੁੱਕ ਕੇ ਲੈ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ਼ਰਮਨਾਕ ਤਾਂ ਇਹ ਹੈ ਕਿ ਅਜਿਹਾ ਕੰਮ ਉਸ ਸਰਕਾਰ ਵੱਲੋਂ ਕਰਵਾਇਆ ਜਾ ਰਿਹੈ ਜੋ ਸ਼ਹੀਦ ਭਗਤ ਸਿੰਘ ਦੇ ਰਾਸਤੇ ‘ਤੇ ਚੱਲਣ ਦੇ ਦਾਅਵੇ ਕਰਦੀ ਹੈ।ਉਨਾਂ ਕਿਹਾ ਕਿ ਮਰਹੂਮ ਝੋਟਾ ਦੇ ਪਰਿਵਾਰ ਦੇ ਇਨਸਾਫ਼ ਦੀ ਲੜਾਈ ‘ਚ ਜਥੇਬੰਦੀ ਹਰ ਸੰਭਵ ਸਹਿਯੋਗ ਦੇਵੇਗੀ।ਇਸ ਮੌਕੇ ਬਲਾਕ ਜਨਰਲ ਸਕੱਤਰ ਕਾਲਾ ਚੱਠੇਵਾਲਾ,ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਗਿਆਨਾ,ਜਨਰਲ ਸਕੱਤਰ ਕਲੱਤਰ ਸਿੰਘ ਕਲਾਲਵਾਲਾ,ਜਸਵੀਰ ਸਿੰਘ ਤਲਵੰਡੀ ਸਾਬੋ ਆਦਿ ਕਿਸਾਨ ਆਗੂ ਵੀ ਮੌਜੂਦ ਸਨ।

Leave a Comment

Will the middle class get relief from the first general budget of Modi 3.0?