Home » ਰਾਜਨੀਤੀ » ਪਿੰਡ ਕੋਟਸ਼ਮੀਰ ਤੋਂ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਡੋਰ-ਟੂ-ਡੋਰ ਮੁਹਿੰਮ ਦਾ ਕੀਤਾ ਆਗਾਜ਼

ਪਿੰਡ ਕੋਟਸ਼ਮੀਰ ਤੋਂ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਡੋਰ-ਟੂ-ਡੋਰ ਮੁਹਿੰਮ ਦਾ ਕੀਤਾ ਆਗਾਜ਼

News Portal Development Companies In India

ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਵਿੱਚ ਘਰ-ਘਰ ਪਹੁੰਚ ਕੇ ਕਾਂਗਰਸ ਦੀ ਵਿਚਾਰਧਾਰਾ ਲੋਕਾਂ ਤੱਕ ਪਹੁੰਚਾਉਣ ਦਾ ਐਲਾਨ

ਬਠਿੰਡਾ, 1 ਅਕਤੂਬਰ (ਗੁਰਸੇਵਕ ਚੁੱਘੇ ਖੁਰਦ) ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਆਪਣੀ ਸਿਆਸੀ ਸਰਗਰਮੀ ਨੂੰ ਹੋਰ ਤੇਜ਼ ਕਰਦਿਆਂ ਵੀਰਵਾਰ ਨੂੰ ਪਿੰਡ ਕੋਟਸ਼ਮੀਰ ਤੋਂ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ।ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਖੁਸ਼ੀ-ਗ਼ਮੀ ਦੇ ਮੌਕਿਆਂ ’ਤੇ ਲੋਕਾਂ ਵਿੱਚ ਹਾਜ਼ਰੀ ਭਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੈਦਲ ਮਾਰਚ ਅਤੇ ਡੋਰ-ਟੂ-ਡੋਰ ਸੰਪਰਕ ਰਾਹੀਂ ਲੋਕਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਜ਼ਿਕਰਯੋਗ ਹੈ ਕਿ ਪ੍ਰੋ. ਰੁਪਿੰਦਰ ਕੌਰ ਰੂਬੀ ਨੇ 2016 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਬਠਿੰਡਾ ਦਿਹਾਤੀ ਹਲਕੇ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚ ਕੀਤੀ ਸੀ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕਾ ਉਨ੍ਹਾਂ ਦੀ ਕਰਮਭੂਮੀ ਹੈ ਅਤੇ ਇੱਥੋਂ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਨੁਮਾਇੰਦਗੀ ਕਰਨ ਦਾ ਮੌਕਾ ਦੇਣ ਲਈ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੀ ਧੰਨਵਾਦੀ ਰਹਿਣਗੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਰੂਬੀ ਨੇ ਪੰਜਾਬ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੇ ਮੁਤਾਬਕ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਦੇ ਮੁੱਦੇ ਉਠਾਉਂਦਿਆਂ ਕਿਹਾ ਕਿ ਬਠਿੰਡਾ ਦਿਹਾਤੀ ਵਰਗੇ ਪੇਂਡੂ ਇਲਾਕਿਆਂ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਲੋਕ ਭਲਾਈ ਅਤੇ ਸੂਬੇ ਦੇ ਹਰ ਵਰਗ ਦੀ ਤਰੱਕੀ ਲਈ ਕੰਮ ਕਰਨ ਦੀ ਗੱਲ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਦੇ ਸਮੇਂ ਲੋਕ ਭਲਾਈ ਦੀਆਂ ਵੱਖ-ਵੱਖ ਸਕੀਮਾਂ ਰਾਹੀਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ ਗਿਆ। ਪ੍ਰੋ. ਰੂਬੀ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਬਠਿੰਡਾ ਦਿਹਾਤੀ ਹਲਕੇ ਦੇ ਹਰ ਪਿੰਡ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਅਤੇ ਕਾਂਗਰਸ ਪਾਰਟੀ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਵੀ ਪਿੰਡ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਹੋਣ ਦੀ ਅਪੀਲ ਕੀਤੀ।ਇਸ ਮੌਕੇ ਬਠਿੰਡਾ ਦਿਹਾਤੀ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ਰਨੀ, ਸਾਬਕਾ ਐੱਮ.ਸੀ. ਚਾਣਨ ਸਿੰਘ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਜਸਪ੍ਰੀਤ ਸਿੰਘ, ਸੰਦੀਪ ਸਿੰਘ ਕੋਟਸ਼ਮੀਰ, ਸਾਬਕਾ ਸਰਪੰਚ ਮੇਜਰ ਸਿੰਘ ਭਾਗੂ, ਸਾਬਕਾ ਸਰਪੰਚ ਜਗਦੇਵ ਸਿੰਘ ਜੱਸੀ ਪੌ ਵਾਲੀ, ਸਾਬਕਾ ਸਰਪੰਚ ਹਰਦੀਪ ਸਿੰਘ ਝੁੰਬਾ, ਸਾਬਕਾ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗੀ ਰਾਏ ਕੇ ਕਲਾਂ, ਸਾਬਕਾ ਚੇਅਰਮੈਨ ਹਰਮੇਲ ਸਿੰਘ ਘੁੱਦਾ, ਸਾਬਕਾ ਸਰਪੰਚ ਹਰਪਾਲ ਸਿੰਘ ਟੋਨੀ ਡੰੂਮਵਾਲੀ, ਕਾਕਾ ਸਿੰਘ ਸਰਪੰਚ ਨਰ ਸਿੰਘ ਕਲੋਨੀ, ਬਲਵੀਰ ਸਿੰਘ ਬੀਰਾ ਸਾਬਕਾ ਸਰਪੰਚ ਗੁਰੂਸਰ ਸੈਣੇਵਾਲਾ, ਗੁਰਦਰਸ਼ਨ ਸਿੰਘ ਪਥਰਾਲਾ, ਬਹਾਦਰ ਸਿੰਘ ਸਾਬਕਾ ਸਰਪੰਚ ਬਾਂਡੀ, ਜਸਪਾਲ ਸਿੰਘ ਬਾਂਡੀ, ਜਸਵੀਰ ਸਿੰਘ ਸਾਬਕਾ ਸਰਪੰਚ ਮਹਿਤਾ, ਪਿੰਟੂ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਗਹਿਰੀ ਬੁੱਟਰ, ਜਸਵੀਰ ਸਿੰਘ ਮਿੰਟੂ ਚੱਕ ਅਤਰ ਸਿੰਘ ਵਾਲਾ, ਰਣਜੀਤ ਸਿੰਘ ਸਾਬਕਾ ਸਰਪੰਚ ਚੱਕ ਅਤਰ ਸਿੰਘ ਵਾਲਾ, ਮਨਜੀਤ ਸਿੰਘ ਕੋਟਫੱਤਾ, ਦਫ਼ਤਰ ਇੰਚਾਰਜ ਕਿਸਾਨ ਸੈੱਲ ਪੰਜਾਬ, ਡਾ. ਮਨਜੀਤ ਸਿੰਘ ਫੂਸ ਮੰਡੀ, ਗੁਰਪ੍ਰੀਤ ਸਿੰਘ ਨੰਬਰਦਾਰ ਫੂਸ ਮੰਡੀ, ਸੁਖਦੇਵ ਸਿੰਘ ਸਾਬਕਾ ਸਰਪੰਚ ਫੁੱਲੋ ਮਿੱਠੀ, ਰਾਜਾ ਸਿੰਘ ਸਰਪੰਚ ਸੰਗਤ ਕਲਾਂ, ਕਰਮਜੀਤ ਸਿੰਘ ਸਾਬਕਾ ਸਰਪੰਚ ਜੱਸੀ ਬਾਗ ਵਾਲੀ, ਚਰਨਜੀਤ ਸਿੰਘ ਨਿੱਕੂ ਝੁੰਬਾ ਵਾਈਸ ਪ੍ਰਧਾਨ ਯੂਥ ਕਾਂਗਰਸ ਬਠਿੰਡਾ ਦਿਹਾਤੀ ਅਤੇ ਗੁਰਵਿੰਦਰ ਬਰਾੜ ਲਖਮੀਰੇਆਣਾ ਵਾਈਸ ਪ੍ਰਧਾਨ ਯੂਥ ਕਾਂਗਰਸ ਮਲੋਟ ਤੋਂ ਇਲਾਵਾ ਪਿੰਡ ਕੋਟਸ਼ਮੀਰ ਦੇ ਸਮੂਹ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?