Home » Today In Focus » ਪਿੰਡ ਗੁਰਥੜੀ ਦੇ 16 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਵਾਏ

ਪਿੰਡ ਗੁਰਥੜੀ ਦੇ 16 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਵਾਏ

News Portal Development Companies In India

ਸੰਗਤ ਮੰਡੀ, 28 ਅਕਤੂਬਰ (ਅਮਨ ਸਰਦਾਰਗੜ੍ਹ) ਓਮ ਸੰਨਜ਼ ਮਾਰਕੀਟਿੰਗ ਪ੍ਰਾਈਵੇਟ ਲਿਮਟਿਡ ਵੱਲੋਂ ਸਮਾਜ ਸੇਵਾ ਦੇ ਉਪਰਾਲੇ ਤਹਿਤ ਪਿੰਡ ਗੁਰਥੜੀ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ ਸੀ। ਇਸ ਕੈਂਪ ਦੌਰਾਨ ਜਾਂਚ ਕਰਨ ਉਪਰੰਤ 16 ਮਰੀਜ਼ਾਂ ਨੂੰ ਅੱਖਾਂ ਦੇ ਅਪਰੇਸ਼ਨ ਲਈ ਯੋਗ ਪਾਇਆ ਗਿਆ ਜਿਨ੍ਹਾਂ ਦੇ ਬੀਤੇ ਦਿਨ ਬਠਿੰਡਾ ਦੇ ਗੁਰੂ ਨਾਨਕ ਆਈ ਕੇਅਰ ਸੈਂਟਰ ਵਿਖੇ ਡਾਕਟਰ ਹਰਜੀਤ ਸਿੰਘ ਦੀ ਅਗਵਾਈ ਹੇਠ ਮੁਫ਼ਤ ਅਪਰੇਸ਼ਨ ਕੀਤੇ ਗਏ।ਅੱਜ ਡਾਕਟਰ ਹਰਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਪਿੰਡ ਗੁਰਥੜੀ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ ਜਿੱਥੇ ਅਪਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਦੀਆਂ ਅੱਖਾਂ ਤੋਂ ਪੱਟੀਆਂ ਖੋਲ੍ਹੀਆਂ ਗਈਆਂ। ਇਸ ਮੌਕੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਅਤੇ ਐਨਕਾਂ ਵੀ ਦਿੱਤੀਆਂ ਗਈਆਂ।ਇਸ ਮੌਕੇ ਓਮ ਸੰਨਜ਼ ਮਾਰਕੀਟਿੰਗ ਪ੍ਰਾਈਵੇਟ ਲਿਮਟਿਡ ਦੇ ਆਰ.ਡੀ. ਅਗਰਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਅਪਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਮਰੀਜ਼ਾਂ ਨੂੰ ਫਲ-ਫਰੂਟ ਵੀ ਵੰਡੇ ਗਏ।ਇਸ ਮੌਕੇ ਸਾਬਕਾ ਸਰਪੰਚ ਧਰਮਪਾਲ ਸਿੰਘ ਅਤੇ ਸਰਪੰਚ ਕਾਲਾ ਸਿੰਘ ਵੱਲੋਂ ਡਾਕਟਰ ਹਰਜੀਤ ਸਿੰਘ, ਉਨ੍ਹਾਂ ਦੀ ਸਮੁੱਚੀ ਟੀਮ ਅਤੇ ਆਰ.ਡੀ. ਅਗਰਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਨੇਕ ਉਪਰਾਲੇ ਲਈ ਧੰਨਵਾਦ ਕੀਤਾ ਗਿਆ।

Leave a Comment

Will the middle class get relief from the first general budget of Modi 3.0?