Home » ਖੇਡ » ਪਿੰਡ ਗੁਰਥੜੀ ਵਿਖੇ ਚੌਥਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਕਰਵਾਇਆ

ਪਿੰਡ ਗੁਰਥੜੀ ਵਿਖੇ ਚੌਥਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਕਰਵਾਇਆ

News Portal Development Companies In India

ਗੁਰਥੜੀ ਦੀ ਟੀਮ ਨੇ ਪਹਿਲਾ, ਚੁੱਘੇ ਖੁਰਦ ਨੇ ਦੂਜਾ ਅਤੇ ਖੂਹੀਆਂ ਮਲਕਾਣਾ ਨੇ ਤੀਜਾ ਸਥਾਨ ਕੀਤਾ ਹਾਸਲ

ਸੰਗਤ ਮੰਡੀ, 14 ਅਕਤੂਬਰ (ਅਮਨ ਸਰਦਾਰਗੜ੍ਹ) ਪਿੰਡ ਗੁਰਥੜੀ ਵਿਖੇ ਪਿੰਡ ਵਾਸੀਆਂ, ਨਗਰ ਪੰਚਾਇਤ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਕਲੱਬ ਵੱਲੋਂ ਚੌਥਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੇ ਸਰਪੰਚ ਕਾਲਾ ਸਿੰਘ ਵੱਲੋਂ ਕੀਤਾ ਗਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਟੂਰਨਾਮੈਂਟ ਵਿੱਚ ਪਿੰਡ ਗੁਰਥੜੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਚੁੱਘੇ ਖੁਰਦ ਦੀ ਟੀਮ ਦੂਜੇ ਅਤੇ ਖੂਹੀਆਂ ਮਲਕਾਣਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਜੇਤੂ ਟੀਮਾਂ ਨੂੰ ਪ੍ਰਬੰਧਕਾਂ ਵੱਲੋਂ ਨਕਦ ਇਨਾਮੀ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪਿੰਡ ਦੇ ਸਰਪੰਚ ਕਾਲਾ ਸਿੰਘ ਅਤੇ ਪੰਚ ਗੁਰਤੇਜ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਜਿੱਥੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ, ਆਪਸੀ ਸਾਂਝ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜ ਕੇ ਆਪਣੇ ਮਾਪਿਆਂ, ਪਿੰਡ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਅਜਿਹੇ ਖੇਡ ਟੂਰਨਾਮੈਂਟ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ ਅਤੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹ ਮਿਲਦਾ ਹੈ।ਇਸ ਮੌਕੇ ਤੇ ਬਲਵੀਰ ਸਿੰਘ ਮੈਂਬਰ, ਧਰਮਪਾਲ ਸਾਬਕਾ ਸਰਪੰਚ, ਬਿੰਦਰ ਸੋਸਾਇਟੀ ਪ੍ਰਧਾਨ, ਸੁਖਦੇਵ ਸਾਬਕਾ ਮੈਂਬਰ, ਅਕਾਸ਼ਦੀਪ ਸਿੰਘ ਸਿੱਧੂ, ਬਲਜਿੰਦਰ ਵੱਡਾ, ਬਲਜਿੰਦਰ ਸਿੰਘ, ਰੇਸ਼ਮ ਸਿੰਘ ਨੰਬਰਦਾਰ, ਜਗਤਪਾਲ ਸਰਪੰਚ, ਡਾ. ਰਾਜਪਾਲ, ਬਲਵਿੰਦਰ ਚੌਧਰੀ, ਹਰਬੰਸ ਸਿੰਘ ਸੰਗਤ ਥਾਣਾ, ਮਨਪ੍ਰੀਤ ਮੁਨਸ਼ੀ, ਡੀਐੱਸਪੀ ਜਸ਼ਜਯੋਤ ਸਿੰਘ, ਨਵਜੋਤ ਸਿੰਘ ਜ਼ੇਵੀਅਰਸ, ਗੁਰਸੇਵਕ ਬਾਂਡੀ ਜ਼ਿਲ੍ਹਾ ਪ੍ਰਧਾਨ ਯੁੱਧ ਨਸ਼ਿਆਂ ਵਿਰੁੱਧ ਅਤੇ ਹਰਪ੍ਰੀਤ ਸਿੰਘ ਹਲਕਾ ਤਲਵੰਡੀ ਇੰਚਾਰਜ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?