ਰਾਮਾ ਮੰਡੀ ,8 ਮਾਰਚ -ਅੰਮ੍ਰਿਤ ਮਲਕਾਣਾ-

ਰਾਮਾਂ -ਤਲਵੰਡੀ ਰੋਡ ‘ਤੇ ਪਿੰਡ ਜੱਜਲ ਨੇੜੇ ਇਕ ਟਰੱਕ ਪਲਟਣ ਨਾਲ ਟਰੱਕ ਚਾਲਕ ਦੇ ਗੰਭੀਰ ਜ਼ਖਮੀ ਹੋਣ ਦੀ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਘਟਨਾ ਦੀ ਸੂਚਨਾ ਮਿਲਣ ਉਪਰੰਤ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ, ਰਿੰਕਾ ਮਿਸਤਰੀ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਐਂਬੁਲੈਂਸ ਰਾਹੀਂ ਜਖਮੀ ਨੂੰ ਰਾਮਾ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਜਿੱਥੇ ਹੁਣ ਉਹ ਜੇਰੇ ਇਲਾਜ਼ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਸਲਫ਼ਰ ਦਾ ਭਰਿਆ ਹੋਇਆ ਸੀ ਜਿਸ ਅੱਗੇ ਪਸ਼ੂ ਆਉਣ ਨਾਲ਼ ਬੇਕਾਬੂ ਹੋ ਕੇ ਉਹ ਪਲਟ ਗਿਆ ਅਤੇ ਪਲਟਣ ਨਾਲ਼ ਅੱਗ ਲੱਗ ਗਈ ।ਰਿਫ਼ਾਇਨਰੀ ਦੀ ਫਾਇਰ ਬਿਰਗੇਡ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।ਜ਼ਖਮੀ ਦੀ ਪਹਿਚਾਣ ਰਸ਼ਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਸਵੈਚ ਕਮਾਲੂ ਵਜੋਂ ਹੋਈ ਹੈ।


ਮਹੀਨਿਵਾਰ ਪੰਜਾਬੀ ਅਖ਼ਬਾਰ ‘ਯੰਗ ਪੀਡੀਆ’. ਦੀ ਅਧਿਕਾਰਿਤ ਵੈੱਬਸਾਈਟ ‘ਤੇ ਤੁਹਾਡਾ ਸਵਾਗਤ ਹੈ।ਸਾਡਾ ਮਕਸਦ ਸਕਾਰਾਤਮਕ ਪੱਤਰਕਾਰੀ,ਸਾਹਿਤ,ਸਿੱਖਿਆ ,ਇਤਿਹਾਸ,ਆਦਿ ਨੂੰ ਉਤਸਾਹਿਤ ਕਰਨਾ ਅਤੇ ਤੱਥਾਂ ਅਧਾਰਿਤ ਸਹੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ ।ਤੁਸੀਂ ਆਪਣੀਆਂ ਰਚਨਾਵਾਂ (ਖੋਜ ਭਰਪੂਰ ਲੇਖ, ਕਵਿਤਾ ,ਕਹਾਣੀ ,ਮੁਲਾਕਾਤ,ਆਮ ਜਾਣਕਾਰੀ ਆਦਿ ), ਖ਼ਬਰਾਂ ਸਾਡੀ ਈ-ਮੇਲ youngpeida6@gmail.com ‘ਤੇ ਭੇਜ ਸਕਦੇ ਹੋ।ਇਸ ਦੇ ਨਾਲ਼ ਹੀ ਬਤੌਰ ਪੱਤਰਕਾਰ /ਲੇਖਕ ਸਾਡੇ ਨਾਲ਼ ਜੁੜਨ ਲਈ ਉੱਪਰ ਦਿੱਤੀ ਮੇਲ ਉੱਪਰ ਆਪਣਾ ਡਾਟਾ ਭੇਜ ਸਕਦੇ ਹੋ ਜਾਂ ਵੈੱਬਸਾਈਟ ਉੱਪਰ ਦਿੱਤੇ ਲਿੰਕ ‘ਤੇ ਜਾ ਕੇ ਸਿੱਧਾ ਵੀ ਅਪਲਾਈ ਕਰ ਸਕਦੇ ਹੋ।ਪ੍ਰਾਪਤ ਰਚਨਾਵਾਂ ਵਿੱਚੋਂ ਚੋਣਵੀਆਂ ਰਚਨਾਵਾਂ ਮਹੀਨੇਵਾਰ ਛਪਣ ਵਾਲ਼ੇ ਅੰਕ ਵਿੱਚ ਵੀ ਸ਼ਾਮਿਲ ਕੀਤੀਆਂ ਜਾਣਗੀਆਂ।ਰੋਜ਼ਾਨਾ ਅਪਡੇਟ ਲਈ ਸਾਡੇ ਵਟਸਐਪ ਚੈੱਨਲ https://whatsapp.com/channel/0029Vamm3eC0gcfEVIzBrq1J ਨਾਲ਼ ਇਸ ਲਿੰਕ ਦੇ ਜ਼ਰੀਏ ਜੁੜ ਸਕਦੇ ਹੋ ।
-ਧੰਨਵਾਦ ਸਹਿਤ-
ਸੰਪਾਦਕ







