Home » ਤਾਜ਼ਾ ਖ਼ਬਰਾਂ » ਪਿੰਡ ਬਬੀਹਾ ਵਿਖੇ ਡੇਰਾ ਬਾਬਾ ਗਰੀਬਦਾਸ ਵੱਲੋਂ ਗੁਰਮੀਤ,ਲੰਮੇ ਕੇਸ ਅਤੇ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ

ਪਿੰਡ ਬਬੀਹਾ ਵਿਖੇ ਡੇਰਾ ਬਾਬਾ ਗਰੀਬਦਾਸ ਵੱਲੋਂ ਗੁਰਮੀਤ,ਲੰਮੇ ਕੇਸ ਅਤੇ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ

News Portal Development Companies In India

 

 

 

ਸੰਗਤ ਮੰਡੀ, 17 ਅਗਸਤ(ਚਰਨਜੀਤ ਮਛਾਣਾ )
ਪਿੰਡ ਬਬੀਹਾ ਵਿਖੇ ਡੇਰਾ ਬਾਬਾ ਗਰੀਬਦਾਸ ਦੇ ਮੁਖੀ ਬਾਬਾ ਮਨਪ੍ਰੀਤ ਜੀ ਦੀ ਅਗਵਾਈ ਹੇਠ ਡੇਰਾ ਬਾਬਾ ਗਰੀਬਦਾਸ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ, ਗੁਰਮਤਿ ਅਤੇ ਚੰਗੀਆਂ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਸੁਨੇਹਾ ਦਿੱਤਾ ਗਿਆ।ਸਮਾਗਮ ਦੌਰਾਨ ਲੰਮੇ ਕੇਸ ਮੁਕਾਬਲੇ, ਗੁਰਮਤਿ ਮੁਕਾਬਲੇ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ਼ ਭਾਗ ਲਿਆ। ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਬੱਚਿਆਂ ਨੂੰ ਨਕਦ ਰਾਸ਼ੀ ਦੇ ਇਨਾਮ ਦੇ ਕੇ ਹੌਂਸਲਾ ਅਫਜ਼ਾਈ ਕੀਤੀ ਗਈ ।ਇਸ ਮੌਕੇ ਡੀਐਸਪੀ ਹਰਵਿੰਦਰ ਸਿੰਘ ਸਰਾਂ ਅਤੇ ਐਸਐਚਓ ਬੇਅੰਤ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਡੇਰਾ ਬਾਬਾ ਗਰੀਬਦਾਸ ਦੇ ਮੁਖੀ ਬਾਬਾ ਮਨਪ੍ਰੀਤ ਜੀ ਵੱਲੋਂ ਫਲਦਾਰ ਬੂਟੇ ਵੀ ਵੰਡੇ ਗਏ। ਬੂਟੇ ਵੰਡਣ ਰਾਹੀਂ ਵਾਤਾਵਰਨ ਦੀ ਸੰਭਾਲ ਅਤੇ ਸਮਾਜ ਵਿੱਚ ਹਰਿਆਵਲ ਦਾ ਸੁਨੇਹਾ ਵੀ ਦਿੱਤਾ ਗਿਆ।ਡੀਐਸਪੀ ਹਰਵਿੰਦਰ ਸਿੰਘ ਸਰਾਂ ਨੇ ਬਾਬਾ ਮਨਪ੍ਰੀਤ ਜੀ ਅਤੇ ਡੇਰਾ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਅਜਿਹੇ ਸਮਾਗਮ ਸਮਾਜ ਲਈ ਬਹੁਤ ਲਾਹੇਵੰਦ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਡੇਰਾ ਬਾਬਾ ਗਰੀਬਦਾਸ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੋਰ ਪਿੰਡਾਂ ਵਿੱਚ ਵੀ ਇਸ ਤਰ੍ਹਾਂ ਦੇ ਖੇਡ ਅਤੇ ਗੁਰਮਤਿ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ।ਸਮਾਗਮ ਦੌਰਾਨ ਬਾਬਾ ਮਨਪ੍ਰੀਤ ਜੀ ਵੱਲੋਂ ਬੱਚਿਆਂ ਨੂੰ ਗੁਰਮਤਿ, ਖੇਡਾਂ ਅਤੇ ਚੰਗੇ ਸੰਸਕਾਰਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਪਿੰਡ ਵਾਸੀਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਸਹਾਈ ਸਿੱਧ ਹੋ ਸਕਦੇ ਹਨ।

Leave a Comment

Will the middle class get relief from the first general budget of Modi 3.0?