ਟਰਾਂਸਫਾਰਮ ਚੋਰੀ ਹੋਣ ਦੀਆਂ ਘਟਨਾਵਾਂ ਦਿਨ-ਬ-ਦਿਨ ਫੜ੍ਹਦੀਆਂ ਜਾ ਰਹੀਆਂ ਨੇ ਜ਼ੋਰ


ਅੰਮ੍ਰਿਤ ਮਲਕਾਣਾ
ਤਲਵੰਡੀ ਸਾਬੋ , 11 ਮਾਰਚ,ਕਿਸਾਨਾਂ ਦੇ ਖੇਤਾਂ ਵਿੱਚੋਂ ਟਰਾਂਸਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ।ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਿਵਾਉਣ ਦੀ ਮੰਗ ਕੀਤੀ ।

ਮਹੀਨੇਵਾਰ ਪੰਜਾਬੀ ਅਖ਼ਬਾਰ ‘ਯੰਗ ਪੀਡੀਆ’ ਦੀ ਅਧਿਕਾਰਿਤ ਵੈੱਬਸਾਈਟ ‘ਤੇ ਤੁਹਾਡਾ ਸਵਾਗਤ ਹੈ।ਸਾਡਾ ਮਕਸਦ ਸਕਾਰਾਤਮਕ ਪੱਤਰਕਾਰੀ,ਸਾਹਿਤ,ਸਿੱਖਿਆ ,ਇਤਿਹਾਸ,ਆਦਿ ਨੂੰ ਉਤਸਾਹਿਤ ਕਰਨਾ ਅਤੇ ਤੱਥਾਂ ਅਧਾਰਿਤ ਸਹੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ ।ਤੁਸੀਂ ਆਪਣੀਆਂ ਰਚਨਾਵਾਂ (ਖੋਜ ਭਰਪੂਰ ਲੇਖ, ਕਵਿਤਾ ,ਕਹਾਣੀ ,ਮੁਲਾਕਾਤ,ਆਮ ਜਾਣਕਾਰੀ,ਪੁਸਤਕ ਸਮੀਖਿਆ ਆਦਿ ), ਖ਼ਬਰਾਂ ਸਾਡੀ ਈ-ਮੇਲ youngpedia6@gmail.com ‘ਤੇ ਭੇਜ ਸਕਦੇ ਹੋ।ਇਸ ਦੇ ਨਾਲ਼ ਹੀ ਬਤੌਰ ਪੱਤਰਕਾਰ /ਲੇਖਕ ਸਾਡੇ ਨਾਲ਼ ਜੁੜਨ ਲਈ ਉੱਪਰ ਦਿੱਤੀ ਮੇਲ ਉੱਪਰ ਆਪਣਾ ਡਾਟਾ ਭੇਜ ਸਕਦੇ ਹੋ ਜਾਂ ਵੈੱਬਸਾਈਟ ਉੱਪਰ ਦਿੱਤੇ ਲਿੰਕ ‘ਤੇ ਜਾ ਕੇ ਸਿੱਧਾ ਵੀ ਅਪਲਾਈ ਕਰ ਸਕਦੇ ਹੋ।ਪ੍ਰਾਪਤ ਰਚਨਾਵਾਂ ਵਿੱਚੋਂ ਚੋਣਵੀਆਂ ਰਚਨਾਵਾਂ ਮਹੀਨੇਵਾਰ ਛਪਣ ਵਾਲ਼ੇ ਅੰਕ ਵਿੱਚ ਵੀ ਸ਼ਾਮਿਲ ਕੀਤੀਆਂ ਜਾਣਗੀਆਂ।ਰੋਜ਼ਾਨਾ ਅਪਡੇਟ ਲਈ ਸਾਡੇ ਵਟਸਐਪ ਚੈੱਨਲ https://whatsapp.com/channel/0029Vamm3eC0gcfEVIzBrq1J ਨਾਲ਼ ਇਸ ਲਿੰਕ ਦੇ ਜ਼ਰੀਏ ਜੁੜ ਸਕਦੇ ਹੋ ।
-ਧੰਨਵਾਦ ਸਹਿਤ-
ਸੰਪਾਦਕ








