
ਤਲਵੰਡੀ ਸਾਬੋ(ਅੰਮ੍ਰਿਤ ਮਲਕਾਣਾ)ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਨ ਦੇ ਚੱਲਦਿਆਂ ਹਲਕਾ ਤਲਵੰਡੀ ਸਾਬੋ ਦੇ ਪਿੰਡ ਮਲਕਾਨਾ ਵਿਖੇ ਪਾਰਟੀ ਦੀ ਸਮੁੱਚੀ ਟੀਮ ਵੱਲੋਂ ਪਹੁੰਚ ਕੀਤੀ ਗਈ ਮੀਟਿੰਗ । ਇਸ ਮੌਕੇ ਹਲਕਾ ਇੰਚਾਰਜ ਮਨਦੀਪ ਸਿੰਘ ਸਿੱਧੂ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਰਹੇ।ਪਿੰਡ ਮਲਕਾਨਾ ਪਹੁੰਚਣ ’ਤੇ ਪਾਰਟੀ ਦੀ ਟੀਮ ਦਾ ਪਿੰਡ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਪਾਰਟੀ ਆਗੂਆਂ ਵੱਲੋਂ ਲੋਕਾਂ ਨਾਲ ਮੁਲਾਕਾਤ ਕਰਦਿਆਂ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਭਾਈ ਦੀਪ ਸਿੱਧੂ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ’ਤੇ ਪਹਿਰਾ ਦੇਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਪਿੰਡ-ਪਿੰਡ ਅਤੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਯਤਨ ਜਾਰੀ ਰਹਿਣਗੇ।ਮਨਦੀਪ ਸਿੰਘ ਸਿੱਧੂ, ਜੋ ਮਰਹੂਮ ਦੀਪ ਸਿੱਧੂ ਦੇ ਭਰਾ ਹਨ,ਪਿੰਡ ਮਲਕਾਣਾ ਵਿਖੇ ਹੋਈ ਇਸ ਮੀਟਿੰਗ ਦੌਰਾਨ ਨੌਜਵਾਨਾਂ ਦੀ ਸ਼ਮੂਲੀਅਤ ਖ਼ਾਸ ਤੌਰ ’ਤੇ ਦੇਖਣ ਨੂੰ ਮਿਲੀ। ਪਾਰਟੀ ਆਗੂਆਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ ਅਤੇ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ।








