Home » ਤਾਜ਼ਾ ਖ਼ਬਰਾਂ » ਪੀ ਐੱਸ ਯੂ (ਸ਼ਹੀਦ ਰੰਧਾਵਾ) ਨੇ ਕਾਲਜ ਮੰਗਾਂ ਸਬੰਧੀ ਪ੍ਰਿੰਸੀਪਲ ਸਾਹਿਬ ਨੂੰ ਮੰਗ ਪੱਤਰ ਸੌਂਪਿਆ

ਪੀ ਐੱਸ ਯੂ (ਸ਼ਹੀਦ ਰੰਧਾਵਾ) ਨੇ ਕਾਲਜ ਮੰਗਾਂ ਸਬੰਧੀ ਪ੍ਰਿੰਸੀਪਲ ਸਾਹਿਬ ਨੂੰ ਮੰਗ ਪੱਤਰ ਸੌਂਪਿਆ

News Portal Development Companies In India

ਸੰਗਤ ਮੰਡੀ, 21ਅਪ੍ਰੈਲ (ਯ ਪ )
ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਯੂਨੀਵਰਸਿਟੀ ਕਾਲਜ ਘੁੱਦਾ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਕਾਲਜ ਪ੍ਰਿੰਸੀਪਲ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਾਲਜ ਵਿੱਚ ਵਿਦਿਆਰਥੀਆਂ ਨੂੰ ਪੀਣ ਵਾਲ਼ੇ ਪਾਣੀ ਦੀ ਕਮੀਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ  ਬਾਥਰੂਮਾਂ ਵਿੱਚ ਸਫ਼ਾਈ ਦੀ ਵੱਡੀ ਸਮੱਸਿਆ ਹੈ। ਕਾਲਜ ਵਿੱਚ ਖੇਡ ਮੈਦਾਨ ਦੀ ਹਾਲਤ ਬਹੁਤ ਤਰਸਯੋਗ ਹੈ,ਖਿਡਾਰੀਆਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ। ਸਾਲਾਂ ਤੋਂ ਕਾਲਜ ਵਿੱਚ ਬਣਿਆਂ ਹੋਸਟਲ ਬੰਦ ਪਿਆ ਹੈ,ਕਾਲਜ ਬਿਲਡਿੰਗ ਦੀ ਕੁੱਲ ਹਾਲਤ ਖੰਡਰਨੁਮਾਂ ਬਣੀ ਹੋਈ ਹੈ। ਆਪ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਕੱਚ-ਘਰੜ ਕਾਲਜ ਦੀ ਮਾੜੀ ਹਾਲਤ ਤੋਂ ਸਾਫ਼ ਜ਼ਾਹਰ ਹੈ।ਕਾਲਜ ਨੂੰ ਗ੍ਰਾਂਟਾਂ ਦੇਣ ਦੇ ਉਲਟ ਆਪ ਸਰਕਾਰ ਸਿੱਖਿਆ ਨੀਤੀ 2020 ਧੜਲੇ ਨਾਲ ਲਾਗੂ ਕਰ ਰਹੀ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੀਸਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ,ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਅਦਾਰਿਆਂ ਦੀ ਸਫ਼ ਵਲ੍ਹੇਟੀ ਜਾ ਰਹੀ ਹੈ। ਪ੍ਰਿੰਸੀਪਲ ਸਾਹਿਬ ਵੱਲੋਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ।ਵਿਦਿਆਰਥੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਇਹਨਾਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲ਼ੇ ਦਿਨਾਂ ‘ਚ ਵੱਡਾ  ਸੰਘਰਸ਼ ਉਲੀਕਿਆ ਜਾਵੇਗਾ।ਇਸ ਮੌਕੇ ਵਿਦਿਆਰਥੀ ਆਗੂ ਗੁਰਦਾਤ ਸਿੰਘ, ਅਕਾਸ਼ਦੀਪ ਸਿੰਘ, ਜਸ਼ਨ, ਕ੍ਰਾਂਤੀ, ਕਮਲ ਆਦਿ ਸ਼ਾਮਿਲ ਸਨ।

Leave a Comment

Will the middle class get relief from the first general budget of Modi 3.0?