ਪੈਨਸ਼ਨਰ ਲਈ ਡਿਜ਼ੀਟਲ ਲਾਈਵ ਸਰਟੀਫਿਕੇਟ 31 ਮਾਰਚ ਤੱਕ ਜਮ੍ਹਾ ਕਰਾਉਣਾ ਜ਼ਰੂਰੀ
ਮੈਨੂਅਲ ਲਾਈਫ ਸਰਟੀਫਿਕੇਟ ਨਹੀਂ ਮੰਨੇ ਜਾਣਗੇ।

ਯੰਗ ਪੀਡੀਆ, 28 ਮਾਰਚ
ਪੰਜਾਬ ਸਰਕਾਰ ਵੱਲੋਂ ਰਿਟਾਇਰਡ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜ਼ੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਡਾਕਟਰ ਬਿਮਲ ਸ਼ਰਮਾ ਨੇ ਦੱਸਿਆ ਕਿ ਕੁਝ ਪੈਨਸ਼ਨਰ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੂਅਲ ਸਰਟੀਫਿਕੇਟ ਜਮ੍ਹਾ ਕਰਵਾਏ ਜਾ ਰਹੇ ਹਨ ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹਨ। ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ ਪੱਤਰ) 31 ਮਾਰਚ 2026 ਤੱਕ ਜਮਾ ਕਰਵਾਉਣਾ ਪੰਜਾਬ ਸਰਕਾਰ ਵੱਲੋਂ ਜਰੂਰੀ ਕਰ ਦਿੱਤਾ ਗਿਆ ਹੈ। ਡਾਕਟਰ ਸ਼ਰਮਾ ਨੇ ਕਿਹਾ ਕਿ ਪੈਨਸ਼ਨਰਜ ਨੂੰ ਆਪਣੀ ਪੈਨਸ਼ਨ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਆਪਣਾ ਡਿਜ਼ੀਟਲ ਲਾਈਫ ਸਰਟੀਫਿਕੇਟ ਨਜ਼ਦੀਕੀ ਸਬੰਧਤ ਬੈਂਕ ਸ਼ਾਖਾ, ਖਜ਼ਾਨਾ ਦਾਫਤਰ ਜਾਂ ਸੇਵਾ ਕੇਂਦਰ ਰਾਹੀਂ ਜਮ੍ਹਾ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੈਨਸ਼ਨਰ ਪੰਜਾਬ ਸਰਕਾਰ ਦੀ ਘਰ ਬੈਠੇ ਸੇਵਾ ਦਾ ਲਾਭ ਲੈਂਦੇ ਹੋਏ 1076 ਨੰਬਰ ‘ਤੇ ਕਾਲ ਕਰਕੇ ਡੋਰ ਸਟੈਪ ਸੇਵਾ ਵੀ ਪ੍ਰਾਪਤ ਕਰ ਸਕਦੇ ਹਨ ਜਾਂ ਜੀਵਨ ਪ੍ਰਮਾਣ ਪੱਤਰ ਐਪ ਡਾਊਨਲੋਡ ਕਰਕੇ ਘਰ ਬੈਠੇ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਪੰਜਾਬ ਸਰਕਾਰ ਦੀਆਂ ਉਪਰੋਤਕ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪੈਨਸ਼ਨਰਜ ਨੂੰ ਹਰ ਹਾਲਤ ਵਿਚ ਆਪਣਾ ਡਿਜੀਟਲ ਲਾਈਟ ਸਰਟੀਫਕੇਟ 31 ਮਾਰਚ 2026 ਤੋਂ ਪਹਿਲਾਂ ਜਰੂਰ ਜਮਾਂ ਕਰਵਾਉਣਾ ਚਾਹੀਦਾ ਹੈ ਤਾਂ ਜੋ ਪੈਨਸ਼ਨ ਦੀ ਅਦਾਇਗੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਰੁਕਾਵਟ ਪੇਸ਼ ਨਾ ਆਵੇ।







