Home » ਰਾਜਨੀਤੀ » ਪ੍ਰਧਾਨ ਨਵਜੋਤ ਸਿੰਘ ਗੁਣੀ (ਗਾਟਵਾਲੀ) ਦੀ ਅਗਵਾਈ ਵਿੱਚ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ‘ਚ ਸ਼ਾਮਿਲ ; ਪ੍ਰਧਾਨ ਨਵਜੋਤ ਸਿੰਘ ਗੁਣੀ ਨੇ ਕੀਤਾ ਭਰਵਾਂ ਸਵਾਗਤ

ਪ੍ਰਧਾਨ ਨਵਜੋਤ ਸਿੰਘ ਗੁਣੀ (ਗਾਟਵਾਲੀ) ਦੀ ਅਗਵਾਈ ਵਿੱਚ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ‘ਚ ਸ਼ਾਮਿਲ ; ਪ੍ਰਧਾਨ ਨਵਜੋਤ ਸਿੰਘ ਗੁਣੀ ਨੇ ਕੀਤਾ ਭਰਵਾਂ ਸਵਾਗਤ

News Portal Development Companies In India

ਰਾਮਾ ਮੰਡੀ, 28 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਨੌਜਵਾਨ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਨੂੰ ਹਲਕੇ ਵਿੱਚ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਇਸੇ ਲੜੀ ਤਹਿਤ ਅੱਜ ਵਾਰਡ ਨੰ. 11, ਬੂਥ ਨੰ. 33 (ਪਟਵਾਰੀ ਕਲੋਨੀ) ਵਿਖੇ ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਪਰਿਵਾਰ ‘ਚ ਸ਼ਮੂਲੀਅਤ ਕੀਤੀ।ਨਵੇਂ ਸ਼ਾਮਲ ਹੋਏ ਸਾਥੀਆਂ ਨੇ ਕਿਹਾ ਕਿ “ਅਸੀਂ ਨਵਜੋਤ ਸਿੰਘ ਗੁਣੀ (ਗਾਟਵਾਲੀ) ਦੀ ਨਵੀਂ ਸੋਚ ਅਤੇ ਨਸ਼ਾ ਮੁਕਤ ਤਲਵੰਡੀ ਸਾਬੋ ਵਾਲੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ‘ਚ ਸ਼ਾਮਲ ਹੋਏ ਹਾਂ।ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਅਤੇ ਟੀਮ ਨੇ ਸਾਰਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਭਾਜਪਾ ‘ਚ ਸ਼ਾਮਲ ਹੋਏ ਪ੍ਰਮੁੱਖ ਸ਼ੌਕੀ ਸਿੰਘ (ਆਟੋ ਯੂਨੀਅਨ), ਕ੍ਰਿਸ਼ਨ ਸਿੰਘ, ਮੀਗਾ ਸਿੰਘ, ਸੋਨੂੰ ਰਾਮ, ਬਿੱਟੂ ਸਿੰਘ, ਲਖਵਿੰਦਰ ਸਿੰਘ, ਨਿੱਕਾ ਸਿੰਘ, ਜਗਸੀਰ ਸਿੰਘ, ਰਵਿੰਦਰ ਸਿੰਘ, ਸੀਰਾ ਕੌਰ, ਸੁਰਜੀਤ ਕੌਰ, ਬਿੰਦਰ ਕੌਰ, ਸਿੰਦਰ ਕੌਰ, ਰਮਨਦੀਪ ਕੌਰ, ਸਪਨਾ, ਰਾਣੀ ਕੌਰ ਅਤੇ ਸੋਮਾ ਦੇਵੀ। ਅਤੇ ਬੀਜੇਪੀ ਟੀਮ ਮੰਡਲ ਪ੍ਰਭਾਰੀ ਹਰਭਜਨ ਸਿੰਘ , ਰਜਿੰਦਰ ਸਿੰਘ ਜਨਰਲ ਸੈਕਟਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?