
ਬਠਿੰਡਾ, 5ਮਈ (ਯ ਪ )
ਸਾਬਕਾ ਵਿਧਾਇਕਾਂ ਪ੍ਰੋ. ਰੁਪਿੰਦਰ ਕੌਰ ਰੂਬੀ ਨੂੰ ਪੰਜਾਬ ਕਾਂਗਰਸ ਪਾਰਟੀ ਦੇ ਐਸ.ਸੀ. ਡਿਪਾਰਟਮੈਂਟ ਦੀ ਸਟੇਟ ਐਡਵਾਈਜ਼ਰੀ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਪਾਰਟੀ ਪ੍ਰਤੀ ਮਿਹਨਤ ਨੂੰ ਸਨਮਾਨ ਦਿੱਤਾ ਗਿਆ ਹੈ।
ਇਸ ਮੌਕੇ ਸਾਬਕਾ ਵਿਧਾਇਕਾਂ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਕੀਤਾ ਗਿਆ ਵਿਸ਼ਵਾਸ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਖਾਸ ਕਰਕੇ ਐਸ.ਸੀ. ਭਾਈਚਾਰੇ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਇਸ ਮੌਕੇ ਆਲ ਇੰਡੀਆ ਕਾਂਗਰਸ ਪ੍ਰਧਾਨ ਸ਼੍ਰੀ ਮਲਿਕਾਰਜੁਨ ਖੜਗੇ ਜੀ, ਵਿਰੋਧੀ ਧਿਰ ਦੇ ਨੇਤਾ ਲੋਕ ਸਭਾ ਸ਼੍ਰੀ ਰਾਹੁਲ ਗਾਂਧੀ ਜੀ, ਨੈਸ਼ਨਲ ਕੋਆਰਡੀਨੇਟਰ ਸ਼੍ਰੀ ਕੇ. ਰਾਜੂ ਜੀ, ਆਲ ਇੰਡੀਆ ਐਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਸ਼੍ਰੀ ਰਜਿੰਦਰ ਪਾਲ ਗੌਤਮ ਜੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਭੂਪੇਸ਼ ਬਘੇਲ ਜੀ, ਪੰਜਾਬ ਪ੍ਰਧਾਨ ਅਤੇ ਐਮ.ਪੀ. ਸ਼੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਪ੍ਰਤਾਪ ਸਿੰਘ ਬਾਜਵਾ ਜੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ,ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਜੀ , ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਜੀ ਅਤੇ ਪੰਜਾਬ ਐਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਸ਼੍ਰੀ ਗੁਰਪ੍ਰੀਤ ਸਿੰਘ ਲੱਖੀ ਪੱਖੋ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਇਸ ਨਿਯੁਕਤੀ ਦਾ ਖੁਸ਼ੀ ਨਾਲ ਸਵਾਗਤ ਕੀਤਾ ਗਿਆ ਹੈ ਅਤੇ ਉਮੀਦ ਜਤਾਈ ਗਈ ਹੈ ਕਿ ਪ੍ਰੋ. ਰੁਪਿੰਦਰ ਕੌਰ ਰੂਬੀ ਦੀ ਅਗਵਾਈ ਹੇਠ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।








