Home » ਰਾਜਨੀਤੀ » ਪ੍ਰੋ ਰੂਬੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ ਰੈਲੀ ਵਿੱਚ ਬਠਿੰਡਾ ਦਿਹਾਤੀ ਦੇ ਲੋਕਾਂ ਦਾ ਭਰਵਾਂ ਹੁੰਗਾਰਾ

ਪ੍ਰੋ ਰੂਬੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ ਰੈਲੀ ਵਿੱਚ ਬਠਿੰਡਾ ਦਿਹਾਤੀ ਦੇ ਲੋਕਾਂ ਦਾ ਭਰਵਾਂ ਹੁੰਗਾਰਾ

News Portal Development Companies In India

ਰਾਹੁਲ ਗਾਂਧੀ ਜੀ ਦੀ ਇਨਸਾਫ਼ ਰੈਲੀ ਵਿੱਚ ਬਠਿੰਡਾ ਦਿਹਾਤੀ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ: ਪ੍ਰੋ. ਰੁਪਿੰਦਰ ਕੌਰ ਰੂਬੀ

ਬਠਿੰਡਾ,4 ਨਵੰਬਰ(ਗੁਰਸੇਵਕ ਚੁੱਘੇ ਖੁਰਦ)ਅੱਜ ਸੰਗਰੂਰ ਵਿਖੇ ਕਾਂਗਰਸ ਪਾਰਟੀ ਵੱਲੋਂ ਆਯੋਜਿਤ ਰਾਹੁਲ ਗਾਂਧੀ ਜੀ ਦੀ ਇਨਸਾਫ਼ ਰੈਲੀ ਵਿੱਚ ਹਲਕਾ ਬਠਿੰਡਾ ਦਿਹਾਤੀ ਤੋਂ ਸਾਬਕਾ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ, ਕਾਂਗਰਸੀ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਬਠਿੰਡਾ ਦਿਹਾਤੀ ਤੋਂ ਪਹੁੰਚੇ ਲੋਕਾਂ ਦੀ ਭਰਵੀਂ ਹਾਜ਼ਰੀ ਨੇ ਰੈਲੀ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਈ।
ਇਸ ਸਬੰਧੀ ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਵਿੱਚ ਬਠਿੰਡਾ ਦਿਹਾਤੀ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ ਉਨ੍ਹਾਂ ਲਈ ਖੁਸ਼ੀ ਅਤੇ ਮਾਣ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੀ ਭਾਗੀਦਾਰੀ ਦਰਜ ਕਰਵਾਉਣਾ ਲੋਕਤੰਤਰਿਕ ਪ੍ਰਕਿਿਰਆ ਵਿੱਚ ਉਨ੍ਹਾਂ ਦੀ ਦਿਲਚਸਪੀ ਅਤੇ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕਤਾ ਨੂੰ ਦਰਸਾਉਂਦਾ ਹੈ।ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਜੀ ਵੱਲੋਂ ਸੰਵਿਧਾਨ ਦੀ ਰਾਖੀ, ਸਮਾਜਿਕ ਨਿਆਂ, ਬਰਾਬਰੀ ਅਤੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਗੱਲ ਨੂੰ ਲਗਾਤਾਰ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਹਰ ਵਰਗ ਦੀ ਆਵਾਜ਼ ਨੂੰ ਸੁਣਨਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਨੇ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਬਠਿੰਡਾ ਦਿਹਾਤੀ ਦੇ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਵਰਕਰਾਂ ਦੀ ਮਿਹਨਤ, ਆਪਸੀ ਸਹਿਯੋਗ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਹੀ ਜਨਤਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕਦਾ ਹੈ।

Leave a Comment

Will the middle class get relief from the first general budget of Modi 3.0?