Home » ਪੰਜਾਬ » ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਪੱਤਰਕਾਰ ਰਤਨਦੀਪ ਧਾਲੀਵਾਲ ਦਾ ਮਾਮਲਾ ਡੀ.ਜੀ.ਪੀ ਕੋਲ ਚੁਕਿਆ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਪੱਤਰਕਾਰ ਰਤਨਦੀਪ ਧਾਲੀਵਾਲ ਦਾ ਮਾਮਲਾ ਡੀ.ਜੀ.ਪੀ ਕੋਲ ਚੁਕਿਆ

News Portal Development Companies In India

ਚੰਡੀਗੜ੍ਹ, 2 ਜੂਨ(ਯ ਪ )
ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਦੀ ਅਗਵਾਈ ਹੇਠ ਉੱਚ-ਪੱਧਰੀ ਵਫ਼ਦ ਸਪੈਸ਼ਲ ਡੀ.ਜੀ.ਪੀ (ਸ਼ਿਕਾਇਤਾਂ) ਏ.ਐੱਸ ਰਾਏ ਨੂੰ ਮਿਲਿਆ। ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਸੀਨੀਅਰ ਪੱਤਰਕਾਰ ਹਮੀਰ ਸਿੰਘ, ਜਗਤਾਰ ਸਿੰਘ ਭੁੱਲਰ, ਸਕੱਤਰ ਜਨਰਲ ਸੰਤੋਖ ਗਿੱਲ, ਦੀਪਕ ਸ਼ਰਮਾ ਚਨਾਰਥਲ, ਕੌਮੀ ਕੌਂਸਲ ਦੇ ਮੈਂਬਰ ਸੁਖਨੈਬ ਸਿੱਧੂ, ਬਖਤੌਰ ਢਿੱਲੋਂ, ਰਤਨਦੀਪ ਧਾਲੀਵਾਲ, ਮਨਿੰਦਰ ਸਿੰਘ ਸਿੱਧੂ ਅਤੇ ਜੱਸ ਗਰੇਵਾਲ ਵੀ ਵਫ਼ਦ ਵਿੱਚ ਸ਼ਾਮਲ ਸਨ। ਆਗੂਆਂ ਨੇ ਵੱਖ ਵੱਖ ਜ਼ਿਲ੍ਹਿਆਂ ਦੀ ਪੁਲੀਸ ਵੱਲੋਂ ਪੱਤਰਕਾਰ ਰਤਨਦੀਪ ਧਾਲੀਵਾਲ ਦੇ ਘਰ ਛਾਪੇਮਾਰੀ ਦਾ ਸਖ਼ਤ ਵਿਰੋਧ ਕਰਦਿਆਂ ਮੰਗ-ਪੱਤਰ ਵੀ ਸੌਂਪਿਆ। ਉਨ੍ਹਾਂ ਪੁਲੀਸ ਦੀ ਇਸ ਕਾਰਵਾਈ ਨੂੰ ਲੋਕਤੰਤਰ ਅਤੇ ਪ੍ਰੈੱਸ ਦੀ ਅਜ਼ਾਦੀ ’ਤੇ ਹਮਲਾ ਦੱਸਦਿਆਂ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਸੀਨੀਅਰ ਪੁਲੀਸ ਅਧਿਕਾਰੀ ਦੀ ਅਗਵਾਈ ਹੇਠ ਕਮੇਟੀ ਗਠਿਤ ਕਰਨ ਦੀ ਮੰਗ ਕੀਤੀ।
ਯੂਨੀਅਨ ਨੇ ਜ਼ੋਰ ਦੇ ਕੇ ਕਿਹਾ ਕਿ ਆਪਣੀ ਡਿਊਟੀ ਨਿਭਾ ਰਹੇ ਕਿਸੇ ਵੀ ਪੱਤਰਕਾਰ ਨੂੰ ਪੁਲੀਸ ਵੱਲੋਂ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ। ਜੇਕਰ ਕਿਸੇ ਪੱਤਰਕਾਰ ਵਿਰੁੱਧ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਪਹਿਲਾਂ ਐੱਸ.ਪੀ ਰੈਂਕ ਦੇ ਅਧਿਕਾਰੀ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਤੋਂ ਇਲਾਵਾ ਕਿਸੇ ਵੀ ਪੜਤਾਲ ਲਈ ਪੱਤਰਕਾਰ ਨੂੰ ਪਹਿਲਾਂ ਅਧਿਕਾਰਤ ਅਤੇ ਲਿਖਤੀ ਨੋਟਿਸ ਭੇਜਣਾ ਲਾਜ਼ਮੀ ਕੀਤਾ ਜਾਵੇ। ਮੰਗ-ਪੱਤਰ ਰਾਹੀਂ ਪ੍ਰੈੱਸ ਦੀ ਸੁਤੰਤਰਤਾ ਦੀ ਰਾਖੀ ਕਰਨ ਅਤੇ ਪੱਤਰਕਾਰਾਂ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਸਚਾਈ ਸਾਹਮਣੇ ਲਿਆਉਣ ਲਈ ਸੁਰੱਖਿਅਤ ਮਾਹੌਲ ਦੇਣ ਦੀ ਮੰਗ ਕੀਤੀ ਗਈ। ਯੂਨੀਅਨ ਨੇ ਮੰਗ ਕੀਤੀ ਕਿ ਸੂਬੇ ਦੇ ਸਾਰੇ ਪੁਲੀਸ ਮੁਲਾਜ਼ਮਾਂ ਨੂੰ ਪੱਤਰਕਾਰਾਂ ਨਾਲ ਸਤਿਕਾਰ-ਪੂਰਵਕ ਪੇਸ਼ ਆਉਣ ਲਈ ਸਖ਼ਤ ਅਤੇ ਠੋਸ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਡੀ.ਜੀ.ਪੀ ਏ.ਐੱਸ. ਰਾਏ ਨੇ ਯੂਨੀਅਨ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਪੱਤਰਕਾਰਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।

Leave a Comment

Will the middle class get relief from the first general budget of Modi 3.0?