Home » State » ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਭੇਟ ਚੜ੍ਹਨੋਂ ਬਚਾਉਣ ਲਈ ਸਰਕਾਰਾਂ ਗੰਭੀਰ ਹੋਣ-ਜਥੇਦਾਰ ਬਾਬਾ ਟੇਕ ਸਿੰਘ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਭੇਟ ਚੜ੍ਹਨੋਂ ਬਚਾਉਣ ਲਈ ਸਰਕਾਰਾਂ ਗੰਭੀਰ ਹੋਣ-ਜਥੇਦਾਰ ਬਾਬਾ ਟੇਕ ਸਿੰਘ

News Portal Development Companies In India

ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਜ਼ਬਰੀ ਕਬਜ਼ੇ ‘ਚ ਲੈਣ ਦੀ ਕੀਤੀ ਨਿਖੇਧੀ

ਤਲਵੰਡੀ ਸਾਬੋ 28 ਅਕਤੂਬਰ (ਅੰਮ੍ਰਿਤ ਮਲਕਾਣਾ ) ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਮਾਨਸਾ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਕਾਰਨ ਹੋਈ ਮੌਤ ’ਤੇ ਜਿੱਥੇ ਡੂੰਘੇ ਦੁੱਖ,ਅਫ਼ਸੋਸ ਅਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਉੱਥੇ ਉਕਤ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਜ਼ਬਰੀ ਕਬਜ਼ੇ ‘ਚ ਲੈਣ ਦੀ ਕਾਰਵਾਈ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ।ਪ੍ਰੈੱਸ ਬਿਆਨ ‘ਚ ਜਥੇਦਾਰ ਬਾਬਾ ਟੇਕ ਸਿੰਘ ਨੇ ਪੁਲਿਸ ਪ੍ਰਸ਼ਾਸਨ ਦੇ ਵਤੀਰੇ ’ਤੇ ਕਰੜਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਰਿਵਾਰ ਵੱਲੋਂ ਲਾਏ ਗਏ ਦੋਸ਼ ਬੇਹੱਦ ਗੰਭੀਰ ਅਤੇ ਸ਼ਰਮਨਾਕ ਹਨ।ਪੀੜਤ ਪਰਿਵਾਰ ਮੁਤਾਬਿਕ ਇਨਸਾਫ਼ ਲੈਣ ਖ਼ਾਤਰ ਮ੍ਰਿਤਕ ਦੇਹ ਨੂੰ ਉਹ ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿੱਚ ਲੈ ਕੇ ਜਾਣਾ ਚਾਹੁੰਦਾ ਸੀ ਪਰ ਪੁਲਿਸ ਨੇ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਧੱਕੇ ਨਾਲ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।ਸਿੰਘ ਸਾਹਿਬ ਨੇ ਕਿਹਾ ਕਿ ਪੀੜਤ ਧਿਰ ਦੀ ਰਜ਼ਾਮੰਦੀ ਤੋਂ ਬਿਨਾਂ ਮ੍ਰਿਤਕ ਦੇਹ ਨੂੰ ਜ਼ਬਰੀ ਖੋਹਣਾ ਅਤੇ ਰੋਕਣਾ ਮਨੁੱਖੀ ਅਧਿਕਾਰਾਂ ਅਤੇ ਕੁਦਰਤੀ ਨਿਆਂ ਦਾ ਘਾਣ ਹੈ। ਸਿੰਘ ਸਾਹਿਬ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਭਾਈ ਪਰਵਿੰਦਰ ਸਿੰਘ ਝੋਟਾ ਇਸ ਸੰਸਾਰ ਤੋਂ ਚਲਾ ਗਿਆ ਪਰ ਅਫ਼ਸੋਸ ਕਿ ਉਸ ਦੀ ਵੱਡੀ ਕੁਰਬਾਨੀ ਮਗਰੋਂ ਵੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਕੋਈ ਸਬਕ ਨਹੀਂ ਸਿੱਖਿਆ ਅਤੇ ਨਸ਼ੇ ਗਲ਼ੀ-ਗਲ਼ੀ ਵਿਕ ਰਹੇ ਹਨ।ਸਿੰਘ ਸਾਹਿਬ ਨੇ ਜਿੱਥੇ ਸਰਕਾਰਾਂ ਨੂੰ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਭੇਟ ਚੜ੍ਹਨੋਂ ਬਚਾਉਣ ਲਈ ਉਨਾਂ ਨੂੰ ਗੰਭੀਰ ਹੋਣਾ ਪਵੇਗਾ ਉੱਥੇ ਉਨਾਂ ਨੇ ਸਮੁੱਚੇ ਖ਼ਾਲਸਾ ਪੰਥ,ਪੰਜਾਬ ਵਾਸੀਆਂ,ਪੰਚਾਇਤਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹੋਂਦ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਪਿੰਡ-ਪਿੰਡ ਨਸ਼ਿਆਂ ਵਿਰੁੱਧ ਪਹਿਰੇਦਾਰੀ ਕਰਨ ਅਤੇ ਗੁਰੂ ਆਸ਼ੇ ਅਨੁਸਾਰ ਇਕਜੁੱਟ ਹੋ ਕੇ ਇਸ ਜ਼ਹਿਰ ਦਾ ਸਫ਼ਾਇਆ ਕਰਨ।

Leave a Comment

Will the middle class get relief from the first general budget of Modi 3.0?