Home » ਅਪਰਾਧ » ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ : ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਘੇਰਿਆ ਪਿੰਡ ਸੰਗਤ ਕਲਾਂ

ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ : ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਘੇਰਿਆ ਪਿੰਡ ਸੰਗਤ ਕਲਾਂ

News Portal Development Companies In India

ਘਰ-ਘਰ ਕੀਤੀ ਜਾਂਚ-22 ਵਿਅਕਤੀ ਨੂੰ ਲਿਆ ਹਿਰਾਸਤ ਵਿੱਚ

ਸੰਗਤ ਮੰਡੀ, 8 ਸਤੰਬਰ (ਚਰਨਜੀਤ ਮਛਾਣਾ)ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਵੇਰੇ ਪਿੰਡ ਸੰਗਤ ਕਲਾਂ ਵਿੱਚ ਵੱਡੀ ਪੱਧਰ ’ਤੇ ਸਰਚ ਮੁਹਿੰਮ ਚਲਾਈ ਗਈ। ਦਿਨ ਚੜ੍ਹਦੇ ਹੀ DSP ਸੰਦੀਪ ਭਾਟੀ ਦੀ ਅਗਵਾਈ ਹੇਠ ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਪਿੰਡ ਨੂੰ ਘੇਰ ਲਿਆ ਅਤੇ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਲਈ।ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਵੇਰੇ ਪਿੰਡ ਸੰਗਤ ਕਲਾਂ ਵਿੱਚ ਵੱਡੀ ਪੱਧਰ ’ਤੇ ਸਰਚ ਮੁਹਿੰਮ ਚਲਾਈ ਗਈ।

ਦਿਨ ਚੜ੍ਹਦੇ ਹੀ ਐਸਪੀਐਚ ਜਗਦੀਸ਼ ਬਿਸ਼ਨੋਈ, ਡੀਐਸਪੀ ਹਰਵਿੰਦਰ ਸਰਾ ਅਤੇ ਡੀਐਸਪੀ ਸੰਦੀਪ ਭਾਟੀ ਦੀ ਅਗਵਾਈ ਹੇਠ ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਪਿੰਡ ਨੂੰ ਘੇਰ ਲਿਆ ਅਤੇ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਲਈ। ਇਸ ਮੌਕੇ ਥਾਣਾ ਸੰਗਤ ਦੇ ਐਸਐਚਓ ਸਮੇਤ ਪੁਲਿਸ ਪਾਰਟੀ ਵੀ ਮੌਜੂਦ ਰਹੀ। ਜਾਣਕਾਰੀ ਅਨੁਸਾਰ ਪੁਲਿਸ ਦੀਆਂ ਟੀਮਾਂ ਵੱਲੋਂ ਪਿੰਡ ਦੇ ਕਈ ਘਰਾਂ ਵਿੱਚ ਦਾਖ਼ਲ ਹੋ ਕੇ ਜਾਂਚ ਕੀਤੀ ਗਈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਨਾਲ ਜੁੜੀਆਂ ਸੰਭਾਵਿਤ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ।

ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ 22 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਿੰਡ ਵਿੱਚ ਪਹੁੰਚਣ ਕਾਰਨ ਸੰਗਤ ਕਲਾਂ ਵਿੱਚ ਸਵੇਰ ਤੋਂ ਹੀ ਹਲਚਲ ਦਾ ਮਾਹੌਲ ਬਣਿਆ ਰਿਹਾ। ਪੁਲਿਸ ਵੱਲੋਂ ਘਰਾਂ ਤੋਂ ਇਲਾਵਾ ਹੋਰ ਸੰਭਾਵਿਤ ਥਾਵਾਂ ਦੀ ਵੀ ਜਾਂਚ ਕੀਤੀ ਗਈ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ।ਐਸਪੀਐਚ ਜਗਦੀਪ ਕੁਮਾਰ ਬਿਸ਼ਨੋਈ ਦੀ ਅਗਵਾਈ ਹੇਠ ਕੀਤੀ ਗਈ ਇਹ ਕਾਰਵਾਈ ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਹਿੱਸਾ ਦੱਸੀ ਜਾ ਰਹੀ ਹੈ। ਪੁਲਿਸ ਦਾ ਉਦੇਸ਼ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ ਅਤੇ ਨਸ਼ਾ ਤਸਕਰੀ ਜਾਂ ਵਿਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਹੈ।ਐਸਪੀ ਐਚ ਜਗਦੀਸ਼ ਬਿਸ਼ਨੋਈ, ਡੀਐਸਪੀ ਹਰਵਿੰਦਰ ਸਰਾ ਅਤੇ ਡੀਐਸਪੀ ਸੰਦੀਪ ਭਾਟੀ ਦੀ ਅਗਵਾਈ ਹੇਠ ਕੀਤੀ ਗਈ ਇਹ ਕਾਰਵਾਈ ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਹਿੱਸਾ ਦੱਸੀ ਜਾ ਰਹੀ ਹੈ। ਪੁਲਿਸ ਦਾ ਉਦੇਸ਼ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ ਅਤੇ ਨਸ਼ਾ ਤਸਕਰੀ ਜਾਂ ਵਿਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਹੈ।ਪਿੰਡ ਵਾਸੀਆਂ ਨੇ ਦੱਸਿਆ ਕਿ ਸਵੇਰੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਹੁੰਚਣ ਨਾਲ ਪੂਰੇ ਪਿੰਡ ਵਿੱਚ ਚਰਚਾ ਦਾ ਮਾਹੌਲ ਬਣ ਗਿਆ। ਲੋਕਾਂ ਵੱਲੋਂ ਪੁਲਿਸ ਦੀ ਇਸ ਕਾਰਵਾਈ ਨੂੰ ਨਸ਼ਿਆਂ ਦੇ ਖ਼ਾਤਮੇ ਵੱਲ ਇੱਕ ਅਹਿਮ ਕਦਮ ਦੱਸਿਆ ਗਿਆ।

Leave a Comment

Will the middle class get relief from the first general budget of Modi 3.0?