
13 ਮਾਰਚ ਬਠਿੰਡਾ (ਗੁਰਸੇਵਕ ਸਿੰਘ ‘ਚੁੱਘੇ ਖੁਰਦ )
ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਿਗਿਆਨਕ ਦੇ ਸਟੇਟ ਕਮੇਟੀ ਆਗੂ ਭੁਪਿੰਦਰ ਸਿੰਘ ਨਿਉਰ ਅਤੇ ਅਮਨ ਕੁਮਾਰ ਲੰਬੀ ਨੇ ਕਿਹਾ ਕਿ ਕੱਲ੍ਹ ਅਧਿਆਪਕ ਸਾਂਝਾ ਮੋਰਚਾ ਵੱਲੋਂ ਟੈਟ ਲਾਜ਼ਮੀ ਕਰਨ ਦੇ ਖਿਲਾਫ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਅਧਿਆਪਕਾਂ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਸੱਸ਼ਦਤ ਦੀ ਮੁਲਾਜ਼ਮ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ l ਆਉਣ ਵਾਲ਼ੇ ਦਿਨਾਂ ਵਿੱਚ ਹੋਰ ਵੱਡੇ ਪੱਧਰ ਤੇ ਤਿੱਖੇ ਸੰਘਰਸ਼ ਕਰਕੇ ਸਮੇਂ ਦੀਆਂ ਸਰਕਾਰਾਂ ਨੂੰ ਸਬਕ ਸਿਖਾਉਣ ਦੀ ਚਿਤਾਵਨੀ ਦਿੱਤੀ l ਅਮਨ ਕੁਮਾਰ ਨੇ ਦੋਸ਼ ਲਾਇਆ ਕੇ ਸੰਘਰਸ਼ ਕਰਦੇ ਤੇ ਹੱਕ ਮੰਗਦੇ ਕਿਸਾਨਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਤੇ ਆਏ ਦਿਨੀਂ ਮੌਜੂਦਾ ਸਰਕਾਰ ਵੱਲੋਂ ਜ਼ਬਰ ਜ਼ੁਲਮ ਕੀਤਾ ਜਾ ਰਿਹਾ ਹੈ ਅਤੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਕੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦਿਤਾ ਜਾ ਰਿਹਾ ਹੈ l ਇਹ ਵੀ ਸਪਸ਼ਟ ਹੋਂ ਚੁੱਕਾ ਹੈ ਕਿ ਪੰਜਾਬ ਸਰਕਾਰ ਦੇ ਬਜਟ ਵਿੱਚ ਵੀ ਕਿਸਾਨ, ਮਜ਼ਦੂਰ ਅਤੇ ਮੁਲਾਜਮ ਤੇ ਪੈਨਸ਼ਨਰ, ਨੌਜਵਾਨ ਅਤੇ ਵਿਦਿਆਰਥੀ ਸਰਕਾਰ ਦੇ ਏਜੰਡੇ ਤੇ ਨਹੀਂ ਹਨ l ਪੰਜਾਬ ਅਤੇ ਕੇਂਦਰ ਸਰਕਾਰ ਪੂੰਜੀਪਤੀਆਂ ਦੇ ਹਿੱਤਾਂ ਲਈ ਕੰਮ ਕਰ ਰਹੀਆਂ ਹਨ l ਮਲਟੀਪਰਪਜ ਹੈਲਥ ਮੁਲਾਜ਼ਮ ਯੂਨੀਅਨ ਆਗੂ ਜਸਵਿੰਦਰ ਸ਼ਰਮਾ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਤੇ ਚੰਡੀਗੜ੍ਹ ਵਿਖ਼ੇ ਕੀਤੇ ਦੋ ਵਾਰ ਤੱਦਸ਼ਤ ਨਾਲ ਸੰਘਰਸ਼ ਦਾ ਮੁੱਢ ਬੱਝਿਆਂ ਹੈ ਤੇ ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ਾਂ ਦੇ ਮੁੜ ਪਿੜ ਮੱਲਣਗੇ ਸਰਕਾਰ ਨੂੰ ਮੰਗਾਂ ਮੰਨਣ ਲਈ ਝੁਕਾਉਣਗੇ l ਪੈਰਾਮੈਡੀਕਲ ਆਗੂ ਮੁਨੀਸ਼ ਕੁਮਾਰ ਅਤੇ ਆਊਟਸੋਰਸ ਸਿਹਤ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਉੱਪਰਲਾਠੀਚਾਰਜ ਅਤੇ ਅੱਥਰੂ ਗੈਸ ਦੀ ਕੀਤੀ ਵਰਤੋਂ ਦੀ ਨਿਖੇਧੀ ਕੀਤੀ ਤੇ ਕਿਹਾ ਕੇ ਸੱਤਾਧਾਰੀ ਸਰਕਾਰਾਂ ਦੇ ਇਸ ਤਸੱਸਦ ਤੋਂ ਸੂਬੇ ਦੇ ਮੁਲਾਜ਼ਮ ਅਤੇ ਪੈਨਸ਼ਨਰ ਦਬਣ ਵਾਲ਼ੇ ਨਹੀਂ ਜਦੋ ਵੀ ਪੰਜਾਬ ਦੀਆਂ ਵੱਖ -ਵੱਖ ਜਥੇਬੰਦੀਆਂ ਸੰਘਰਸ਼ ਕਰਨਗੀਆਂ ਤਾਂ ਇਹਨਾਂ ਸੰਘਰਸ਼ਾਂ ਵਿੱਚ ਪੈਰਾਮੈਡੀਕਲ ਕਾਮੇ ਅਤੇ ਆਉਟ ਸੋਰਸ ਮੁਲਾਜ਼ਮ ਵੱਧ ਚੜ੍ਹ ਕੇ ਹਿੱਸਾ ਲੈਣਗੇ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਕਰਦੇ ਰਹਿਣਗੇ l ਇਹਨਾਂ ਆਗੂਆਂ ਪੰਜਾਬ ਸਰਕਾਰ ਦੇ ਬਜਟ ਨੂੰ ਕਿਸਾਨ, ਮਜ਼ਦੂਰ, ਅਤੇ ਮੁਲਾਜ਼ਮ ਵਿਰੋਧੀ ਦੱਸਿਆ ਹੈ l ਇਸ ਮੌਕੇ ਸੁਖਪਾਲ ਸਿੰਘ, ਸੁਖਦੇਵ ਸਿੰਘ, ਸ਼ਿਵਪਾਲ ਸਿੰਘ, ਨਰਵਿੰਦਰ ਸਿੰਘ, ਰਾਜਦੀਪ ਸਿੰਘ, ਦਲਜੀਤ ਸਿੰਘ, ਜਸਪ੍ਰੀਤ ਸਿੰਘ, ਜੋਨੀ ਕੁਮਾਰ, ਵਰਿੰਦਰ ਸਿੰਘ, ਅਤੇ ਜਗਦੀਪ ਸਿੰਘ ਆਦਿ ਹਾਜ਼ਰ ਸੀ l








