Home » ਮਨੋਰੰਜਨ » ਪੱਕਾ ਕਲਾਂ ਵਿਖੇ ਤੀਆਂ ਤੀਜ ਦੀਆਂ ਤਿਉਹਾਰ ਧੂਮਧਾਮ ਨਾਲ ਮਨਾਇਆ

ਪੱਕਾ ਕਲਾਂ ਵਿਖੇ ਤੀਆਂ ਤੀਜ ਦੀਆਂ ਤਿਉਹਾਰ ਧੂਮਧਾਮ ਨਾਲ ਮਨਾਇਆ

News Portal Development Companies In India

ਸੰਗਤ ਮੰਡੀ 17 ਅਗਸਤ (ਯੰਗ ਪੀਡੀਆ ਸਰਵਿਸ )
ਪਿੰਡ ਪੱਕਾ ਕਲਾਂ ਵਿਖੇ ਤੀਆਂ ਤੀਜ ਦਾ ਤਿਉਹਾਰ ਬੜੇ ਚਾਅਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮੁਟਿਆਰਾਂ ਅਤੇ ਮਹਿਲਾਵਾਂ ਨੇ ਸਜ-ਸੰਵਰ ਕੇ ਪੰਜਾਬੀ ਸੱਭਿਆਚਾਰ ਦੀਆਂ ਝਲਕੀਆਂ ਪੇਸ਼ ਕੀਤੀਆਂ ਅਤੇ ਤੀਆਂ ਦੇ ਰਵਾਇਤੀ ਰੰਗ ਨੂੰ ਜੀਵੰਤ ਕੀਤਾ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਜਸਵਿੰਦਰ ਕੌਰ ਸਰਪੰਚ, ਜਗਾ ਰਾਮ ਤੀਰਥ ਪੰਜਾਬ ਸਟੇਟ ਸੈਕਟਰੀ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਵਾਈਸ ਪ੍ਰਧਾਨ ਚਰਨਜੀਤ ਕੌਰ ਨੇ ਸ਼ਿਰਕਤ ਕੀਤੀ। ਇਸ ਦੌਰਾਨ ਬੋਲਦਿਆਂ ਉਨ੍ਹਾਂ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦਾ ਅਹਿਮ ਹਿੱਸਾ ਹਨ। ਆਧੁਨਿਕਤਾ ਦੇ ਦੌਰ ਵਿੱਚ ਸਾਡੀਆਂ ਪੁਰਾਣੀਆਂ ਰਵਾਇਤਾਂ ਅਤੇ ਵਿਰਾਸਤੀ ਤਿਉਹਾਰ ਹੌਲ਼ੀ-ਹੌਲ਼ੀ ਅਲੋਪ ਹੋ ਰਹੇ ਹਨ ਇਸ ਲਈ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ਼ ਜੋੜਨ ਲਈ ਅਜਿਹੇ ਸਮਾਗਮ ਕਰਵਾਉਣੇ ਬਹੁਤ ਜ਼ਰੂਰੀ ਹਨ।ਇਸ ਮੌਕੇ ਮਹਿਲਾਵਾਂ ਵੱਲੋਂ ਗਿੱਧਾ, ਬੋਲੀਆਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਤੀਆਂ ਦਾ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀ ਝਲਕ ਦੇਖਣ ਨੂੰ ਮਿਲੀ। ਇਸ ਮੌਕੇ ਤੇ ਮੁਟਿਆਰਾਂ ਔਰਤ ਅਤੇ ਬੱਚੇ ਬੱਚੀਆਂ ਵੱਡੀ ਗਿਣਤੀ ਵਿਚ ਹਾਜ਼ਰ ਸਨ ।

Leave a Comment

Will the middle class get relief from the first general budget of Modi 3.0?