Home » ਰਾਜਨੀਤੀ » ਬਠਿੰਡਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਲਈ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਬਠਿੰਡਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਲਈ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ

News Portal Development Companies In India

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ : ਗੋਪਾਲ ਸਿੰਘ ਕੋਟਫੱਤਾ

 

ਸੰਗਤ ਮੰਡੀ, 06 ਨਵੰਬਰ (ਅਮਨ ਸਰਦਾਰਗੜ੍ਹ )ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਗਤੀ ਦੇਣ ਦੇ ਉਦੇਸ਼ ਨਾਲ ਬਠਿੰਡਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਲਈ 2 ਕਰੋੜ ਰੁਪਏ ਦੀ ਵਿਕਾਸ ਰਾਸ਼ੀ ਵੰਡੀ ਗਈ। ਇਸ ਸਬੰਧੀ ਹਲਕਾ ਇੰਚਾਰਜ ਸ੍ਰੀ ਗੋਪਾਲ ਸਿੰਘ ਕੋਟਫੱਤਾ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਨੂੰ ਦੀਵਾਲੀ ਦਾ ਖ਼ਾਸ ਤੋਹਫ਼ਾ ਦਿੱਤਾ ਹੈ।ਸ੍ਰੀ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ ‘ਤੇ ਵਿਕਾਸ ਕਰਨਾ ਹੈ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਵੀ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਆਪਣੇ ਪਿੰਡਾਂ ਵਿੱਚ ਹੀ ਮਿਲ ਸਕਣ।ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਪਿੰਡਾਂ ਵਿੱਚ ਗਲ਼ੀਆਂ-ਨਾਲ਼ੀਆਂ, ਸੀਵਰੇਜ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ, ਖੇਡ ਮੈਦਾਨਾਂ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਗ੍ਰਾਂਟਾਂ ਦੀ ਵੰਡ ਪਿੰਡਾਂ ਦੀਆਂ ਲੋੜਾਂ ਅਤੇ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਜਾ ਰਹੀ ਹੈ ਤਾਂ ਜੋ ਵਿਕਾਸ ਦਾ ਲਾਭ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚ ਸਕੇ।ਹਲਕਾ ਇੰਚਾਰਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਉਹ ਮਿਲਜੁਲ ਕੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਵਾਉਣ ਤਾਂ ਜੋ ਸਰਕਾਰੀ ਫੰਡਾਂ ਦਾ ਸਹੀ ਇਸਤੇਮਾਲ ਹੋ ਸਕੇ।ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਕਰਵਾਉਣ ਵਿੱਚ ਵਿਸ਼ਵਾਸ ਰੱਖਦੀ ਹੈ। ਸਿੱਖਿਆ, ਸਿਹਤ, ਸੜ੍ਹਕਾਂ, ਪੀਣ ਵਾਲੇ ਪਾਣੀ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।ਅੰਤ ਵਿੱਚ ਸ੍ਰੀ ਗੋਪਾਲ ਸਿੰਘ ਕੋਟਫੱਤਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਲਈ 2 ਕਰੋੜ ਰੁਪਏ ਦੀ ਵਿਕਾਸ ਰਾਸ਼ੀ ਦੇਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਅਤੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹਨ।
ਇਸ ਮੌਕੇ ਬੀਡੀਪੀਓ ਬਠਿੰਡਾ ਸ੍ਰੀ ਕੇਵਲ ਕੁਮਾਰ, ਬੀਡੀਪੀਓ ਸੰਗਤ ਸ੍ਰੀ ਧਰਮਪਾਲ, ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਸਰਪੰਚ ਗੁਰਸੇਵਕ ਸਿੰਘ ਬਾਂਡੀ, ਸਰਪੰਚ ਗੁਰਧਿਆਨ ਸਿੰਘ ਨਰੂਆਣਾ, ਸਰਪੰਚ ਗੁਰਦੇਵ ਸਿੰਘ ਦਿਉਣ, ਸਰਪੰਚ ਜਗਸੀਰ ਸਿੰਘ ਫੂਸ ਮੰਡੀ, ਸਰਪੰਚ ਲਖਪ੍ਰੀਤ ਸਿੰਘ ਗੁਲਾਬਗੜ੍ਹ, ਚਰਨਜੀਤ ਸਿੰਘ ਬੁਰਜ ਮਹਿਮਾ, ਸਰਪੰਚ ਹਰਪਾਲ ਸਿੰਘ ਘੁੱਦਾ, ਅਵਤਾਰ ਸਿੰਘ ਸਰਪੰਚ ਭਾਗੂ, ਸਰਪੰਚ ਸੁਖਰਾਜ ਸਿੰਘ ਬੱਲੂਆਣਾ, ਸਰਪੰਚ ਬੂਟਾ ਸਿੰਘ ਚੁੱਘੇ ਖੁਰਦ, ਗੁਰਨੈਬ ਸਿੰਘ ਕਟਾਰ ਸਿੰਘ ਵਾਲਾ, ਸਰਪੰਚ ਰਾਜਵਿੰਦਰ ਸਿੰਘ ਬੀੜ ਬਹਿਮਣ, ਸਰਬਜਿੰਦਰ ਸਿੰਘ ਧੰਨ ਸਿੰਘ ਖ਼ਾਨਾ, ਸਰਪੰਚ ਜਗਤਾਰ ਸਿੰਘ ਮੁਹਾਲਾ, ਸਰਪੰਚ ਚਰਨਜੀਤ ਸਿੰਘ ਰਾਏਕੇ ਕਲਾਂ, ਪ੍ਰਦੀਪ ਸਿੰਘ ਨੰਦਗੜ੍ਹ, ਨਰੋਤਮ ਸਿੰਘ ਕਾਲਝਰਾਣੀ ਅਤੇ ਆਪ ਆਗੂ ਮੌਜੂਦ ਸਨ।

Leave a Comment

Will the middle class get relief from the first general budget of Modi 3.0?