
ਸੰਗਤ ਮੰਡੀ 16,ਸਤੰਬਰ (ਅਮਨ ਸਰਦਾਰਗੜ੍ਹ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸੰਗਤ ਮੰਡੀ ਦੇ ਬਿਜਲੀ ਘਰ ਅੱਗੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਓਐਸਡੀ ਗੁਰਚਰਨ ਸਿੰਘ ,ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਰੇਸ਼ਮ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਬਿਜਲੀ ਘਰ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਬਿਜਲੀ ਦੇ ਲੰਬੇ ਅਤੇ ਅਣਐਲਾਨੇ ਕੱਟਾਂ ਨੂੰ ਲੈ ਕੇ ਆਪਣਾ ਰੋਸ਼ ਪ੍ਰਗਟ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਗੁਰਚਰਨ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ 24 ਘੰਟੇ ਬਿਜਲੀ ਦੇਣੀ ਤਾਂ ਦੂਰ ਦੀ ਗੱਲ ਹੈ ਅੱਜ ਸ਼ਹਿਰਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਲੰਬੇ-ਲੰਬੇ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਹਲਕਾ ਇੰਚਾਰਜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਜਲੀ ਦੇ ਅਣਐਲਾਨੇ ਕੱਟ ਤੁਰੰਤ ਬੰਦ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਖ਼ਾਸ ਕਰਕੇ ਖੇਤੀਬਾੜੀ ਸੈਕਟਰ ਲਈ ਨਿਰਧਾਰਤ ਸਮੇਂ ਅਨੁਸਾਰ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਨਾ ਹੋਣ।ਇਸ ਮੌਕੇ ਅਕਾਲੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਜ਼ਲਦ ਹੱਲ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਾਂ ਦੇ ਹੱਕ ਵਿਚ ਸੰਘਰਸ਼ ਨੂੰ ਹੋਰ ਵੱਡਾ ਕੀਤਾ ਜਾਵੇਗਾ। ਇਸ ਮੌਕੇ ਸੁਸ਼ੀਲ ਕੁਮਾਰ ਗੋਲਡੀ, ਰੇਸ਼ਮ ਸਿੰਘ ਸੰਗਤ, ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਸ਼ੈਣੇਵਾਲਾ, ਨਗਰ ਕੌਂਸਲ ਸੰਗਤ ਮੰਡੀ ਦੇ ਪ੍ਰਧਾਨ ਰਾਹੁਲ ਕੁਮਾਰ ਗੋਇਲ,ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਰ ਸਿੰਘ ਕਲੋਨੀ,ਸਰਕਲ ਪ੍ਰਧਾਨ ਮੈਂਬਰ ਸਿੰਘ ਮਛਾਣਾ, ਜਥੇਦਾਰ ਕੌਰ ਸਿੰਘ ਜੱਸੀ, ਜਗਸੀਰ ਸਿੰਘ ਪਥਰਾਲਾ, ਜਥੇਦਾਰ ਖੇਤਾ ਸਿੰਘ ਬੰਬੀਹਾ, ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਨਿੱਕਾ,ਚਿਮਨ ਲਾਲ ਐਮ. ਸੀ, ਜਥੇਦਾਰ ਰਛਪਾਲ ਸਿੰਘ ਮਾਨ, ਮਾਸਟਰ ਜਗਤਰਨ ਸਿੰਘ ਗਰੇਵਾਲ, ਡਾਕਟਰ ਨਛੱਤਰ ਸਿੰਘ ਫੁੱਲੋ ਮਿੱਠੀ, ਬੂਟਾ ਸਿੰਘ ਮਛਾਣਾ, ਵੇਦ ਪ੍ਰਕਾਸ਼ ਮਛਾਣਾ,ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਪਥਰਾਲਾ,ਸਰਕਲ ਪ੍ਰਧਾਨ ਫ਼ਤਹਿ ਸਿੰਘ ਬਾਂਡੀ,ਅਵਤਾਰ ਸਿੰਘ ਕੋਟਗੁਰੂ, ਪਰਮਜੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।









