Home » ਤਾਜ਼ਾ ਖ਼ਬਰਾਂ » ਬਿਜਲੀ ਮੁਲਾਜਮਾਂ ਦੀ ਹੜ੍ਹਤਾਲ ਦੂਸਰੇ ਦਿਨ ਵੀ ਜਾਰੀ ;ਹੱਕੀ ਮੰਗਾਂ ਲਈ ਸਮੂਹਿਕ ਛੁੱਟੀ ਤੇ ਬਹੁਤੇ ਮੁਲਾਜ਼ਮ

ਬਿਜਲੀ ਮੁਲਾਜਮਾਂ ਦੀ ਹੜ੍ਹਤਾਲ ਦੂਸਰੇ ਦਿਨ ਵੀ ਜਾਰੀ ;ਹੱਕੀ ਮੰਗਾਂ ਲਈ ਸਮੂਹਿਕ ਛੁੱਟੀ ਤੇ ਬਹੁਤੇ ਮੁਲਾਜ਼ਮ

News Portal Development Companies In India

ਬਠਿੰਡਾ,22 ਜੁਲਾਈ (ਗੁਰਸੇਵਕ ਸਿੰਘ ਚੁੱਘੇ ਖੁਰਦ ) ਪੀ.ਐਸ.ਈ.ਬੀ.ਈ ਇੰਪਲਾਈਜ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ (ਰਜਿ. ਨੰ. 24),ਐਮ ਜੀ ਓ ਅਤੇ ਸਾਂਝੇ ਧੜੇ ਵਿੱਚ ਸ਼ਾਮਲ ਭਰਾਤਰੀ ਜਥੇਬੰਦੀਆਂ ਵੱਲੋਂ ਪੀ.ਐਸ.ਪੀ.ਸੀ.ਐਲ. ਦਫ਼ਤਰ, ਪਾਵਰ ਹਾਊਸ ਰੋਡ, ਬਠਿੰਡਾ ਵਿਖੇ ਅੱਜ ਦੂਸਰੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਰੋਸ ਧਰਨਾ ਅਤੇ ਪ੍ਰਦਰਸ਼ਨ ਕੀਤਾ ਗਿਆ, 23,24 ਜੁਲਾਈ ਤੱਕ ਵਧਾਈ ਗਈ ਮਾਸ ਲੀਵ ਭਰੀ ਗਈ। ਬੁਲਾਰਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਪਹਿਲਾਂ ਤੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ 23 ਅਤੇ 24 ਜੁਲਾਈ ਨੂੰ ਵੱਡੀ ਗਿਣਤੀ ਵਿੱਚ ਸਮੂਹਿਕ ਛੁੱਟੀ ਲੈ ਕੇ ਕੰਮ ਬੰਦ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਵਿੱਚ ਪਾਵਰਕਾਮ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਬਹਾਲ ਕਰਨਾ, ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਹੋਏ ਮੁਲਾਜ਼ਮਾਂ ‘ਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਛੇਵੇਂ ਪੇ ਕਮਿਸ਼ਨ ਦੇ 17-07-2020 ਵਾਲੇ ਪੱਤਰ ਨੂੰ ਵਾਪਸ ਕਰਵਾਉਣਾ, ਛੇਵੇਂ ਪੇ ਕਮਿਸ਼ਨ ਦੇ ਸੋਧੇ ਹੋਏ ਤਨਖ਼ਾਹ ਸਕੇਲਾਂ ਦਾ ਬਕਾਇਆ ਜਾਰੀ ਕਰਨਾ, ਬਕਾਇਆ ਮਹਿੰਗਾਈ ਭੱਤੇ (ਡੀ.ਏ.) ਦੀਆਂ ਕਿਸ਼ਤਾਂ ਰਿਲੀਜ਼ ਕਰਨਾ, ਇੱਕੋ ਕੈਟਾਗਰੀ ਅਧੀਨ ਭਰਤੀ ਕੀਤੇ ਵੱਖ-ਵੱਖ ਸੀ.ਆਰ.ਏ. ਵਰਕਰਾਂ ਲਈ “ਬਰਾਬਰ ਕੰਮ, ਬਰਾਬਰ ਤਨਖ਼ਾਹ” ਦਾ ਸਿਧਾਂਤ ਲਾਗੂ ਕਰਕੇ ਉਨ੍ਹਾਂ ਦਾ ਸ਼ੋਸ਼ਣ ਬੰਦ ਕਰਨਾ, ਮ੍ਰਿਤਕ ਮੁਲਾਜ਼ਮਾਂ ਦੇ ਵਾਰਿਸਾਂ ਨੂੰ ਨੌਕਰੀ ਦੇਣ ਸਮੇਂ ਸੋਲੇਸੀਅਮ ‘ਤੇ 12 ਫ਼ੀਸਦੀ ਵਿਆਜ ਸਮੇਤ ਰਕਮ ਜਮ੍ਹਾਂ ਕਰਵਾਉਣ ਦੀ ਸ਼ਰਤ ਵਾਪਸ ਲੈਣਾ, ਕੰਮ ਦੇ ਭਾਰ ਅਨੁਸਾਰ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਤੁਰੰਤ ਭਰਨਾ ਅਤੇ ਹੋਰ ਕਈ ਮੰਗਾਂ ਸ਼ਾਮਲ ਹਨ।
              ਆਗੂਆਂ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਬਿਜਲੀ ਮੰਤਰੀ ਪੰਜਾਬ ਅਤੇ ਸੀ.ਐੱਮ.ਡੀ. ਦੀ ਮੌਜੂਦਗੀ ਵਿੱਚ ਪਹਿਲਾਂ ਹੀ ਸਵੀਕਾਰ ਕੀਤਾ ਜਾ ਚੁੱਕਾ ਹੈ, ਪਰ ਪਾਵਰਕਾਮ ਮੈਨੇਜਮੈਂਟ ਵਾਰ-ਵਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਜਥੇਬੰਦੀ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਫਪੀ.ਐਸ.ਪੀ.ਸੀ.ਐਲ. ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਜਲਦ ਪ੍ਰਵਾਨ ਕਰਕੇ ਲਾਗੂ ਨਾ ਕੀਤਾ ਗਿਆ ਤਾਂ ਸਮੂਹਿਕ ਛੁੱਟੀ (ਮਾਸ ਲੀਵ) ਨੂੰ ਹੋਰ ਅੱਗੇ ਵਧਾਇਆ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਮੈਨੇਜਮੈਂਟ ਨੂੰ ਅਪੀਲ ਕੀਤੀ ਕਿ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਬਜਾਏ ਮੁਲਾਜ਼ਮ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਭੀਮ ਸੈਨ, ਅਰੁਣ ਕੁਮਾਰ ਤ੍ਰਿਪਾਠੀ, ਦੁਰਗਾ ਦੱਤ, ਹਰਵਿੰਦਰ ਸਿੰਘ ਸੇਖੋਂ,ਦੀਪ ਚੰਦ,ਸੀਤਾ ਰਾਮ, ਜੁਗਲ ਕਿਸ਼ੋਰ, ਹਰਵਿੰਦਰ ਸਿੰਘ ਵਿੱਕੀ, ਹਰੀਸ਼ ਕੁਮਾਰ, ਸਿਧਾਰਥ, ਲਛਮਣ ਸਿੰਘ, ਰਾਜ ਕੁਮਾਰ, ਰਾਮ ਕੁਮਾਰ, ਜਗਦੇਵ ਸਿੰਘ,ਅਮਰਜੀਤ ਸਿੰਘ, ਹਰਭਗਵਾਨ ਸਿੰਘ, ਇੰਜ.ਪਰਮਿੰਦਰ ਸਿੰਘ ਸੋਢੀ ਜੇ ਈ, ਇੰਜ.ਅਵਤਾਰ ਸਿੰਘ ਏ ਏ ਈ,ਮਨਦੀਪ ਸਿੰਘ ਸਬ-ਡਵੀਜ਼ਨ ਸੰਗਤ ਮੰਡੀ ਦੇ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਬਠਿੰਡਾ ਸਰਕਲ ਦੇ 95% ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਵਿੱਚ ਸ਼ਾਮਲ ਹੋਣ ‘ਤੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਸੰਘਰਸ਼ ਤੋਂ ਬਾਹਰ ਰਹਿ ਗਏ ਸਾਥੀਆਂ ਨੂੰ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਸਮੂਹਿਕ ਛੁੱਟੀ ‘ਤੇ ਜਾਣ ਕਾਰਨ ਜੇਕਰ ਆਮ ਲੋਕਾਂ ਨੂੰ ਬਿਜਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਮੈਨੇਜਮੈਂਟ ਦੀ ਹੋਵੇਗੀ।

Leave a Comment

Will the middle class get relief from the first general budget of Modi 3.0?