Home » ਰਾਜਨੀਤੀ » ਬੀਬਾ ਬਲਜਿੰਦਰ ਕੌਰ ਦੇ ਯਤਨਾਂ ਸਦਕਾ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ ਸੰਪੰਨ-ਬਿੰਦਰ ਸਿੰਘ ਚੁਣੇ ਗਏ ਪ੍ਰਧਾਨ

ਬੀਬਾ ਬਲਜਿੰਦਰ ਕੌਰ ਦੇ ਯਤਨਾਂ ਸਦਕਾ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ ਸੰਪੰਨ-ਬਿੰਦਰ ਸਿੰਘ ਚੁਣੇ ਗਏ ਪ੍ਰਧਾਨ

News Portal Development Companies In India

ਸੰਗਤ ਮੰਡੀ, 18 ਸਤੰਬਰ (ਅਮਨ ਸਰਦਾਰਗੜ੍ਹ )ਆਮ ਆਦਮੀ ਪਾਰਟੀ ਨੇ ਹਲਕਾ ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਗੁਰਥੜੀ ਦੀ ਬਹੁਮੰਤਵੀ ਸਹਿਕਾਰੀ ਸਭਾ (ਸੁਸਾਇਟੀ) ਦੀ ਚੋਣ ਅੱਜ ਪੂਰਨ ਅਮਨ-ਅਮਾਨ ਅਤੇ ਆਪਸੀ ਭਾਈਚਾਰਕ ਸਾਂਝ ਦੇ ਮਾਹੌਲ ਵਿੱਚ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ। ਹਲਕੇ ਦੇ ਵਿਧਾਇਕ ਬੀਬਾ ਬਲਜਿੰਦਰ ਕੌਰ ਅਤੇ ਉਨ੍ਹਾਂ ਦੇ ਵੀਰ ਉਦੇ ਵੀਰ ਸਿੰਘ (ਯੂਥ ਆਗੂ) ਦੇ ਸਾਂਝੇ ਅਤੇ ਵਿਸ਼ੇਸ਼ ਯਤਨਾਂ ਸਦਕਾ ਪਿੰਡ ਵਾਸੀਆਂ ਨੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਮੇਟੀ ਮੈਂਬਰਾਂ ਦੀ ਚੋਣ ਕੀਤੀ। ਜਿਸ ਤੋਂ ਬਾਅਦ ਅੱਜ ਸੁਸਾਇਟੀ ਦੇ ਦਫ਼ਤਰ ਵਿਖੇ ਹੋਈ ਕਮੇਟੀ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਬਿੰਦਰ ਸਿੰਘ ਨੂੰ ਸਭਾ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ।ਸਭਾ ਦੇ ਸਕੱਤਰ ਗੁਰਮੇਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਸੁਸਾਇਟੀ ਦੇ ਕਮੇਟੀ ਮੈਂਬਰਾਂ ਦੀ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਗਈ ਸੀ। ਅੱਜ ਹੋਈ ਇਸ ਵਿਸ਼ੇਸ਼ ਮੀਟਿੰਗ ਦੌਰਾਨ ਸਮੂਹ ਹਾਜ਼ਰ ਮੈਂਬਰਾਂ ਨੇ ਇੱਕਮਤ ਹੋ ਕੇ ਬਿੰਦਰ ਸਿੰਘ ਦੇ ਨਾਂ ‘ਤੇ ਸਹਿਮਤੀ ਪ੍ਰਗਟਾਈ ਜਿਸ ਨਾਲ ਉਨ੍ਹਾਂ ਦੀ ਪ੍ਰਧਾਨ ਵਜੋਂ ਚੋਣ ਕੀਤੀ ਗਈ।ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਬਿੰਦਰ ਸਿੰਘ ਦਾ ਪਿੰਡ ਵਾਸੀਆਂ ਅਤੇ ਕਮੇਟੀ ਮੈਂਬਰਾਂ ਵੱਲੋਂ ਨਿੱਘਾ ਸਨਮਾਨ ਕੀਤਾ ਗਿਆ। ਪ੍ਰਧਾਨ ਬਿੰਦਰ ਸਿੰਘ ਨੇ ਵਿਧਾਇਕ ਬੀਬਾ ਬਲਜਿੰਦਰ ਕੌਰ, ਵੀਰ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਭਾ ਦੀ ਬਿਹਤਰੀ ਅਤੇ ਸਮੂਹ ਮੈਂਬਰਾਂ ਦੇ ਹਿੱਤਾਂ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਸਭਾ ਦੇ ਕਾਰੋਬਾਰ ਨੂੰ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਬਣਾਉਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਹਲਕਾ ਵਿਧਾਇਕ ਅਤੇ ਸਮੂਹ ਆਗੂਆਂ ਨੇ ਨਵੀਂ ਚੁਣੀ ਕਮੇਟੀ ਨੂੰ ਵਧਾਈ ਦਿੱਤੀ ਅਤੇ ਪਿੰਡ ਵਿੱਚ ਆਪਸੀ ਭਾਈਚਾਰਾ ਤੇ ਏਕਤਾ ਹਮੇਸ਼ਾ ਬਣਾਈ ਰੱਖਣ ਦੀ ਅਪੀਲ ਕੀਤੀ।ਇਸ ਚੋਣ ਮੌਕੇ ਸੁਸਾਇਟੀ ਦੇ ਕਮੇਟੀ ਮੈਂਬਰ ਬਲਜਿੰਦਰ ਸਿੰਘ, ਮਿੱਠੂ ਸਿੰਘ, ਹਰਬੰਸ ਸਿੰਘ, ਗੁਰਜੰਟ ਕੌਰ, ਚਰਨਜੀਤ ਕੌਰ, ਰਣਵੀਰ ਸਿੰਘ, ਬੂਟਾ ਸਿੰਘ, ਸੁਖਦੀਪ ਸਿੰਘ, ਜਗਰੂਪ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਜਿਵੇਂ ਸੋਹਣ ਸਿੰਘ, ਬੋਘਾ ਸਿੰਘ ਅਤੇ ਸਾਬਕਾ ਸਰਪੰਚ ਧਰਮਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?