Home » ਤਾਜ਼ਾ ਖ਼ਬਰਾਂ » ਬੱਲੂਆਣਾ ਟੋਲ ਪਲਾਜ਼ਾ ਬਠਿੰਡਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ਼ ਤਿੱਖਾ ਵਿਰੋਧ

ਬੱਲੂਆਣਾ ਟੋਲ ਪਲਾਜ਼ਾ ਬਠਿੰਡਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ਼ ਤਿੱਖਾ ਵਿਰੋਧ

News Portal Development Companies In India

-ਸੂਬਾ ਭਰ ਦੇ ਟੋਲ ਪਲਾਜ਼ਿਆਂ ਨੂੰ ਤਿੰਨ-ਘੰਟਿਆਂ ਲਈ ਟੋਲ ਕੀਤਾ ਮੁਕਤ-

ਬੱਲੂਆਣਾ, 16 ਅਪ੍ਰੈਲ ਚਰਨਜੀਤ ਮਛਾਣਾ
ਅੱਜ ਬੱਲੂਆਣਾ ਟੋਲ ਪਲਾਜ਼ਾ ਬਠਿੰਡਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ਼ ਤਿੱਖਾ ਵਿਰੋਧ ਜਤਾਂਦਿਆਂ ਹੋਇਆਂ ਸੂਬਾ ਭਰ ਦੇ ਟੋਲ ਪਲਾਜ਼ਿਆਂ ਨੂੰ ਤਿੰਨ-ਘੰਟਿਆਂ ਲਈ ਟੋਲ ਮੁਕਤ ਕੀਤਾ ਗਿਆ ਯੂਨੀਅਨ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਲਾਗੂ ਕੀਤੀ ਗਈ ਇਹ ਨੀਤੀ ਜ਼ਮੀਨੀ ਹਕੀਕਤਾਂ ਨਾਲ ਮੇਲ ਨਹੀਂ ਖਾਂਦੀ ਅਤੇ ਇਸ ਨਾਲ ਆਮ ਜਨਤਾ ਅਤੇ ਟੋਲ ਕਰਮਚਾਰੀਆਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਯੂਨੀਅਨ ਅਨੁਸਾਰ ਦੇਸ਼ ਦੇ ਵੱਡੇ ਹਿੱਸੇ ਦੇ ਲੋਕ ਅਜੇ ਵੀ ਕੈਸ਼ ‘ਤੇ ਨਿਰਭਰ ਹਨ ਏਹ ਕਿ ਬਹੁਤ ਸਾਰੇ ਲੋਕ ਯੂ. ਪੀ. ਆਈ., ਨੈੱਟ ਬੈਂਕਿੰਗ ਅਤੇ ਗੂਗਲ ਪੈ, ਵਰਗੀਆਂ ਡਿਜੀਟਲ ਸਹੂਲਤਾਂ ਦਾ ਇਸਤੇਮਾਲ ਨਹੀਂ ਕਰਦੇ, ਇਸ ਤੋਂ ਇਲਾਵਾ ਸਰਵਰ ਡਾਊਨ ਅਤੇ ਨੈੱਟਵਰਕ ਸਮੱਸਿਆਵਾਂ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਅਤੇ ਲੋਕਾਂ ਨੂੰ ਖੱਜਲ-ਖਵਾਰੀ ਦਾ ਸਾਹਮਣਾ ਕਰਨਾ ਪੈਂਦਾ ਹੈ, ਯੂਨੀਅਨ ਨੇ ਇਹ ਵੀ ਦੱਸਿਆ ਕਿ ਕੈਸ਼ ਬੰਦ ਹੋਣ ਨਾਲ ਟੋਲ ਕਰਮਚਾਰੀਆਂ ਅਤੇ ਵਾਹਨ ਚਾਲਕਾਂ ਵਿਚਕਾਰ ਝਗੜਿਆਂ ਵਿੱਚ ਵਾਧਾ ਹੋਇਆ ਹੈ, ਜਿਸ ਨਾਲ ਕਰਮਚਾਰੀਆਂ ਦੀ ਸੁਰੱਖਿਆ ਖਤਰੇ ਵਿੱਚ ਪੈ ਗਈ ਹੈ, ਲੋਕਾਂ ਵੱਲੋਂ ਵੀ ਇਸ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਦੇਸ਼ ਦੀ ਆਪਣੀ ਕਰੰਸੀ ਨੂੰ ਸਵੀਕਾਰ ਨਾ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।


ਯੂਨੀਅਨ ਦੀਆਂ ਮੁੱਖ ਮੰਗਾਂ:
ਕੈਸ਼ਲੈਸ ਟੋਲ ਪ੍ਰਣਾਲੀ ਨੂੰ ਤੁਰੰਤ ਰੱਦ ਕੀਤਾ ਜਾਵੇ।ਟੋਲ ਪਲਾਜ਼ਿਆਂ ‘ਤੇ ਕੈਸ਼ ਅਤੇ ਡਿਜੀਟਲ ਦੋਵਾਂ ਭੁਗਤਾਨ ਦੀ ਸਹੂਲਤ ਲਾਜ਼ਮੀ ਕੀਤੀ ਜਾਵੇ।ਟੋਲ ਕਰਮਚਾਰੀਆਂ ਦੀ ਸੁਰੱਖਿਆ ਲਈ ਪੁਲਿਸ ਸਹਾਇਤਾ ਅਤੇ ਪੱਕੇ ਪ੍ਰਬੰਧ ਕੀਤੇ ਜਾਣ।
ਯੂਨੀਅਨ ਨਾਲ ਸੰਵਾਦ ਕਰਕੇ ਜ਼ਮੀਨੀ ਹਕੀਕਤਾਂ ਨੂੰ ਸਮਝਿਆ ਜਾਵੇ। ਏਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਲੋਕਾਂ ਅਤੇ ਕਿਸਾਨ,ਮਜ਼ਦੂਰ ਭਰਾਤਰੀ, ਅਤੇ ਲੋਕ ਇਨਸਾਫ ਜਥੇਬੰਦੀਆਂ ਵੱਲੋਂ ਭਰਪੂਰ ਸਹਿਯੋਗ ਮਿਲਿਆ।ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਕੈਸ਼ਲੈਸ ਪ੍ਰਣਾਲੀ ਨੂੰ ਵਾਪਸ ਨਹੀਂ ਲਿਆ ਜਾਂਦਾ ਤਾਂ ਆਉਣ ਵਾਲੇ ਸਮੇਂ ਵਿੱਚ ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਫ੍ਰੀ ਕੀਤਾ ਜਾਵੇਗਾ, ਯੂਨੀਅਨ ਨੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਤੋਂ ਮੰਗ ਕੀਤੀ ਹੈ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜਲਦ ਤੋਂ ਜਲਦ ਇਸ ਨੀਤੀ ਨੂੰ ਵਾਪਸ ਲਿਆ ਜਾਵੇ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾਂ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਤੇ ਅਮਰੀਕ ਸਿੰਘ ਪ੍ਰਧਾਨ ਜਸਵਿੰਦਰ ਸਿੰਘ,ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਗੁਰਸੇਵਕ ਸਿੰਘ ਤੇ ਸਾਥੀ,ਥਰਮਲ ਪਲਾਂਟ ਕਰਮਚਾਰੀ ਸੰਘ ਬਠਿੰਡਾ ਤੋ ਜਗਦੀਪ ਸਿੰਘ,ਗੁਰਸੇਵਕ ਸਿੰਘ ਪ੍ਰਧਾਨ ਬੱਲੂਆਣਾ ਟੋਲ (ਜਸਪ੍ਰੀਤ ਸਿੰਘ ਜੱਸੂ ਸੂਬਾ ਕਮੇਟੀ ਮੈਂਬਰ) ਮੋਨੂੰ ਰਾਮ ਹਰਮੀਤ ਸਿੰਘ ਇੰਦਰਜੀਤ ਸਿੰਘ ਕਾਲਾ ਸਿੰਘ ਗੁਰਪ੍ਰੀਤ ਸਿੰਘ ਸਤਨਾਮ ਸਿੰਘ ਅਸ਼ੀਸ਼ ਕੁਮਾਰ ਮਨਦੀਪ ਸਿੰਘ ਜਸਵਿੰਦਰ ਸਿੰਘ ,ਕੁਲਵਿੰਦਰ ਸਿੰਘ ਰਵੀ ਕੁਮਾਰ ਤੇ ਉਨ੍ਹਾਂ ਨਾਲ ਸਾਰਾ ਟੋਲ ਪਲਾਜ਼ਾ ਮੌਕੇ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?