Home » ਰਾਜਨੀਤੀ » ਭਲਕੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਯੂਥ ਦੀ ਵਿਸ਼ਾਲ ਰੈਲੀ- 5 ਹਜ਼ਾਰ ਨੌਜਵਾਨਾਂ ਦੇ ਇਕੱਠੇ ਹੋਣ ਦੀ ਉਮੀਦ

ਭਲਕੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਯੂਥ ਦੀ ਵਿਸ਼ਾਲ ਰੈਲੀ- 5 ਹਜ਼ਾਰ ਨੌਜਵਾਨਾਂ ਦੇ ਇਕੱਠੇ ਹੋਣ ਦੀ ਉਮੀਦ

News Portal Development Companies In India

ਰੈਲੀ ‘ਚ ਸਰਬਜੀਤ ਸਿੰਘ ਝਿੰਜਰ ਕਰਨਗੇ ਸ਼ਿਰਕਤ, ਯੂਥ ਵਰਕਰਾਂ ਵਿੱਚ ਭਾਰੀ ਉਤਸ਼ਾਹ

ਸੰਗਤ ਮੰਡੀ, 26 ਅਕਤੂਬਰ (ਅਮਨ ਸਰਦਾਰਗੜ੍ਹ) ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਠਿੰਡਾ ਦਿਹਾਤੀ ਹਲਕੇ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਪਾਰਟੀ ਦੇ ਯੂਥ ਵਿੰਗ ਵੱਲੋਂ ਭਲਕੇ 28 ਅਕਤੂਬਰ ਨੂੰ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਸਥਿਤ ਪਿੰਡ ਗਹਿਰੀ ਬੁੱਟਰ ਦੇ ਰੋਇਲ ਪੈਲੇਸ ਵਿਖੇ ਨੌਜਵਾਨਾਂ ਦੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਲੈ ਕੇ ਪਾਰਟੀ ਦੇ ਨੌਜਵਾਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਹ ਯੂਥ ਰੈਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਅਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਓ ਐਸ ਡੀ ਗੁਰਚਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋ ਰਹੀ ਹੈ।ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਯੂਥ ਆਗੂਆਂ ਅਤੇ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਪਾਰਟੀ ਵੱਲੋਂ ਇਸ ਰੈਲੀ ਰਾਹੀਂ ਬਠਿੰਡਾ ਦਿਹਾਤੀ ਹਲਕੇ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਮਾਹੌਲ ਤਿਆਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸੰਗਤ ਅਤੇ ਬਠਿੰਡਾ ਦਿਹਾਤੀ ਯੂਥ ਪ੍ਰਧਾਨ ਗੁਰਦੀਪ ਸਿੰਘ ਪਥਰਾਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਯੂਥ ਵਰਕਰਾਂ ਵੱਲੋਂ ਪਿਛਲੇ ਦਿਨਾਂ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਵੱਖ-ਵੱਖ ਪਿੰਡਾਂ ਵਿੱਚ ਨੌਜਵਾਨਾਂ ਨਾਲ ਸੰਪਰਕ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਪਾਰਟੀ ਦੇ ਨੌਜਵਾਨਾਂ ਵਿੱਚ ਰੈਲੀ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ।ਗੁਰਦੀਪ ਸਿੰਘ ਪਥਰਾਲਾ ਨੇ ਦੱਸਿਆ ਕਿ ਰੈਲੀ ਵਿੱਚ ਲਗਭਗ ਪੰਜ ਹਜ਼ਾਰ ਨੌਜਵਾਨਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਯੂਥ ਵਰਕਰਾਂ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੈਲੀ ਵਿੱਚ ਸ਼ਾਮਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਰੈਲੀ ਵਿੱਚ ਬਠਿੰਡਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਨੌਜਵਾਨਾਂ ਦੇ ਪਹੁੰਚਣ ਦੀ ਸੰਭਾਵਨਾ ਹੈ।ਸਿਆਸੀ ਪੱਖੋਂ ਬਠਿੰਡਾ ਦਿਹਾਤੀ ਹਲਕਾ ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਅਹਿਮ ਮੰਨਿਆ ਜਾਂਦਾ ਹੈ। ਅਜਿਹੇ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਯੂਥ ਵਿੰਗ ਵੱਲੋਂ ਕੀਤੀ ਜਾ ਰਹੀ ਇਹ ਰੈਲੀ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਨੌਜਵਾਨ ਵਰਗ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਲਈ ਵੀ ਮਹੱਤਵਪੂਰਨ ਹੋਵੇਗੀ।

Leave a Comment

Will the middle class get relief from the first general budget of Modi 3.0?