
ਰਾਮਾ ਮੰਡੀ, 10 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)”ਭਗਵਾਨ ਸ਼੍ਰੀ ਵਿਸ਼ਵਕਰਮਾ ਮਹਾਰਾਜ ਜੀ ਦੀ ਮਿਹਰ ਨਾਲ ਸਭ ਦੇ ਕਾਰੋਬਾਰਾਂ ‘ਚ ਦਿਨ-ਦੁਗਣੀ ਰਾਤ-ਚੌਗਣੀ ਤਰੱਕੀ ਹੋਵੇ ਅਤੇ ਹਰ ਪਰਿਵਾਰ ਦੀ ਝੋਲੀ ਖੁਸ਼ੀਆਂ ਤੇ ਬਰਕਤਾਂ ਨਾਲ ਭਰੀ ਰਹੇ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ
ਅੱਜ ਦੇ ਸਮਾਗਮਾਂ ਵਿੱਚ ਸਾਧ-ਸੰਗਤ, ਕਾਰੀਗਰ ਵੀਰਾਂ ਅਤੇ ਸਾਰੇ ਸਤਿਕਾਰਯੋਗ ਸੱਜਣਾਂ ਨਾਲ ਮਿਲ ਕੇ ਮਨ ਨੂੰ ਬਹੁਤ ਖੁਸ਼ੀ ਮਿਲੀ। ਮਿਹਨਤ, ਹੁਨਰ ਅਤੇ ਇਮਾਨਦਾਰੀ ਹੀ ਸਾਡੀ ਸਭ ਤੋਂ ਵੱਡੀ ਪੂੰਜੀ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਅਤੇ ਭਾਜਪਾ ਦੇ ਨੌਜਵਾਨ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਸੰਗਤਾਂ ਨੂੰ ਭਗਵਾਨ ਸ੍ਰੀ ਵਿਸ਼ਵਕਰਮਾ ਮਹਾਰਾਜ ਜੀ ਦੇ ਪਾਵਨ ਦਿਹਾੜੇ ਦੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ।









