ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਕੀਤੀ ਨਆਰੇਬਾਜ਼ੀ

ਬਠਿੰਡਾ, 1 ਮਈ (ਗੁਰਸੇਵਕ ਸਿੰਘ ਚੁੱਘੇ ਖੁਰਦ )
ਮਈ ਦਿਵਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਇਕਾਈ ਬਠਿੰਡਾ ਵੱਲੋਂ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਕੱਠੇ ਹੋਏ ਮੁਲਾਜ਼ਮਾਂ ਨੇ ਸਭ ਤੋਂ ਪਹਿਲਾਂ ਸ਼ਹੀਦਾਂ ਦੀ ਯਾਦ ਵਿੱਚ ਝੰਡਾ ਚੜ੍ਹਾ ਕੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਕੱਠੇ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ, ਹੰਸਰਾਜ ਬਾਜਵਾ , ਕਿਸ਼ੋਰ ਚੰਦ ਗਾਜ, ਕੁਲਵੰਤ ਸਿੰਘ ਬੁਰਜ ਥਰੋੜ, ਜਸਪਾਲ ਸਿੰਘ ਜੱਸੀ ਸੁਖਚੈਨ ਸਿੰਘ, ਦਰਸ਼ਨ ਸ਼ਰਮਾ, ਰਣਜੀਤ ਸਿੰਘ ਸਿੱਧੂ,ਪਰਮ ਚੰਦ ਬਠਿੰਡਾ, ਬਲਵੀਰ ਸਿੰਘ ਭੱਟੀ, ਗੁਰਮੀਤ ਸਿੰਘ ਭੋਡੀਪੁਰਾ, ਅੰਮ੍ਰਿਤਪਾਲ ਸਿੰਘ,ਬਲਜਿੰਦਰ ਸਿੰਘ, ਨੇ ਕਿਹਾ ਕਿ ਜੋ ਸਾਡੇ ਸ਼ਹੀਦਾਂ ਨੇ ਆਪਣੇ ਖੂਨ ਨਾਲ ਸਾਨੂੰ ਹੱਕ ਲੈ ਕੇ ਦਿੱਤੇ ਸਨ ਮੌਜੂਦਾ ਸਰਕਾਰਾਂ ਉਹਨਾਂ ਹੱਕਾਂ ਤੇ ਡਾਕਾ ਮਾਰ ਰਹੀਆਂ ਹਨ। ਕੇਂਦਰ ਤੇ ਰਾਜ ਦੀਆਂ ਸਰਕਾਰਾਂ ਪੂੰਜੀਪਤੀਆਂ ਦੀਆਂ ਹੱਥ ਠੋਕਾ ਬਣ ਕੇ ਰਹਿ ਗਈਆਂ ਹਨ। ਜਿਨਾਂ ਦੇ ਰਾਜ ਵਿੱਚ ਗਰੀਬ ਹੋਰ ਗਰੀਬ ਅਤੇ ਅਮੀਰ ਹੋਰ ਅਮੀਰ ਹੋ ਰਿਹਾ ਹੈ। ਪੂੰਜੀ ਕੁਝ ਹੱਥਾਂ ਵਿੱਚ ਸੀਮਤ ਹੋ ਕੇ ਰਹਿ ਗਈ ਹੈ। ਆਗੂਆਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਪਣੇ ਚਾਰ ਸਾਲ ਦੇ ਵਰੇ ਪੂਰੇ ਕਰਨ ਤੋਂ ਬਾਅਦ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਮੁਲਾਜ਼ਮਾਂ ਦੇ ਮਸਲੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਡੀ ਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨਾ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨਾ ਘੱਟੋ ਘੱਟੋ ਜਿੱਤਾਂ ਚ ਵਾਧਾ ਕਰਨਾ ਅਤੇ ਹੋਰ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ ਨੇ ਕਿਹਾ ਕਿ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਖਿਲਾਫ 7 ਮਈ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਵਿੱਚ ਬਠਿੰਡਾ ਤੋਂ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ ਇਸ ਮੌਕੇ ਰਾਜਪਾਲ ਸਿੰਘ ਜਗਲਾਤ,ਜਸਵਿੰਦਰ ਪਾਲ ਸਿੰਘ, ਗੁਰਚਰਨ ਸਿੰਘ ਜੋੜਕੀਆਂ, ਜਸਪਾਲ ਸਿੰਘ ਖੇਤੀ ਖੋਜ ਕੇਂਦਰ ਬਠਿੰਡਾ,ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਅਮਨਾ, ਸੁਰੇਸ਼ ਕੁਮਾਰ ਗੁਨਿਆਣਾ ਹਰਮਨਪ੍ਰੀਤ ਸਿੰਘ, ਹਰਦੀਪ ਸਿੰਘ ਮੌਜੂਦ ਸਨ।








