
ਬਠਿੰਡਾ, 19 ਅਗਸਤ ,(ਗੁਰਸੇਵਕ ਚੁੱਘੇ ਖੁਰਦ)
ਭਾਰਤੀ ਜਨਤਾ ਪਾਰਟੀ ਵੱਲੋਂ ਸਰਦਾਰ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਭਾਜਪਾ ਬਠਿੰਡਾ ਦਿਹਾਤੀ ਦੀ ਮਹਿਲਾ ਪ੍ਰਧਾਨ ਸੁਖਵਿੰਦਰ ਕੌਰ ਨੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਵੱਲੋਂ ਦਿੱਤੀ ਗਈ ਇਹ ਨਵੀਂ ਜ਼ਿੰਮੇਵਾਰੀ ਉਨ੍ਹਾਂ ਦੀ ਲੰਬੀ ਸਿਆਸੀ ਸੇਵਾ, ਤਜ਼ਰਬੇ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ।
ਸੁਖਵਿੰਦਰ ਕੌਰ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਇੱਕ ਨੇਕ, ਇਮਾਨਦਾਰ, ਮਿਲਣਸਾਰ ਅਤੇ ਲੋਕਾਂ ਨਾਲ ਗਹਿਰਾ ਜੁੜਾਅ ਰੱਖਣ ਵਾਲੇ ਆਗੂ ਹਨ। ਉਨ੍ਹਾਂ ਦਾ ਸਾਦਾ ਸੁਭਾਅ ਅਤੇ ਹਰ ਵਰਗ ਦੇ ਲੋਕਾਂ ਨਾਲ ਪਿਆਰ ਅਤੇ ਸਤਿਕਾਰ ਨਾਲ ਮਿਲਣਾ ਉਨ੍ਹਾਂ ਦੀ ਵਿਲੱਖਣ ਪਛਾਣ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੇ ਹਮੇਸ਼ਾ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦਿੱਤੀ ਹੈ ਅਤੇ ਸਿਆਸੀ ਤੇ ਸਮਾਜਿਕ ਖੇਤਰ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਕੌਮੀ ਪੱਧਰ ’ਤੇ ਮਿਲੀ ਇਹ ਜ਼ਿੰਮੇਵਾਰੀ ਪਾਰਟੀ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮਨਪ੍ਰੀਤ ਸਿੰਘ ਬਾਦਲ ਆਪਣੀ ਸਿਆਸੀ ਸੂਝ-ਬੂਝ, ਤਜਰਬੇ ਅਤੇ ਮਿਹਨਤ ਸਦਕਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ।ਅੰਤ ਵਿੱਚ ਸੁਖਵਿੰਦਰ ਕੌਰ ਨੇ ਸਰਦਾਰ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਬਣਨ ’ਤੇ ਇੱਕ ਵਾਰ ਫਿਰ ਦਿਲੋਂ ਬਹੁਤ-ਬਹੁਤ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਅਤੇ ਨਵੀਂ ਜ਼ਿੰਮੇਵਾਰੀ ਵਿੱਚ ਸਫਲਤਾ ਦੀ ਕਾਮਨਾ ਕੀਤੀ।









