Home » ਸਿੱਖਿਆ » ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਿਦਆਰਥਣਾਂ ਨੇ ਜ਼ੋਨਲ ਯੁਵਕ ਮੇਲੇ ‘ਚ ਓਵਰਆਲ ਤੀਜਾ ਸਥਾਨ ਕੀਤਾ ਹਾਸਿਲ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਿਦਆਰਥਣਾਂ ਨੇ ਜ਼ੋਨਲ ਯੁਵਕ ਮੇਲੇ ‘ਚ ਓਵਰਆਲ ਤੀਜਾ ਸਥਾਨ ਕੀਤਾ ਹਾਸਿਲ

News Portal Development Companies In India

ਤਲਵੰਡੀ ਸਾਬੋ 16 ਅਕਤੂਬਰ (ਅੰਮ੍ਰਿਤ ਮਲਕਾਣਾ ) ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀਆਂ ਵਿਿਦਆਰਥਣਾਂ ਨੇ ਜ਼ੋਨਲ ਯੁਵਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਬੰਧਕਾਂ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਯੁਵਕ ਮੇਲੇ ਦੌਰਾਨ ਕਾਲਜ ਦੀਆਂ ਿਿਵਦਆਰਥਣਾਂ ਨੇ ਵੱਖ-ਵੱਖ ਸੱਭਿਆਚਾਰਕ,ਸਾਹਿਤਕ,ਸੰਗੀਤਕ ਅਤੇ ਕਲਾਤਮਕ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਕਾਲਜ ਦੀਆਂ ਵਿਿਦਆਰਥਣਾਂ ਨੇ ਸ਼ਬਦ,ਵਾਰ ਗਾਇਨ,ਕਲੀ ਗਾਇਨ ਅਤੇ ਮਿੱਟੀ ਦੇ ਖਿਡੌਣੇ ਮੁਕਾਬਲਿਆਂ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਮੌਕੇ ਚਿੱਤਰਕਾਰੀ,ਕਲੇਅ ਮਾਡਲੰਿਗ,ਕਢਾਈ,ਕ੍ਰੋਸ਼ੀਆ,ਕਾਰਟੂਨਿੰਗ,ਗ਼ਜ਼ਲ,ਕਲਾਸੀਕਲ ਵੋਕਲ,ਇੰਸਟਾਲੇਸ਼ਨ,ਕਵੀਸ਼ਰੀ,ਭਾਰਤੀ ਸਮੂਹ ਗਾਇਨ,ਛਿੱਕੂ, ਗੁੱਡੀਆਂ-ਪਟੋਲੇ,ਪੱਖੀ ਅਤੇ ਗਿੱਧੇ ਸਮੇਤ ਵੱਖ-ਵੱਖ ਮੁਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਿਿਵਦਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਯੁਵਕ ਮੇਲੇ ਵਿਿਦਆਰਥਣਾਂ ਦੀ ਸ਼ਖ਼ਸੀਅਤ ਅਤੇ ਸਰਵਪੱਖੀ ਵਿਕਾਸ,ਸਿਰਜਣਾਤਮਕਤਾ ਅਤੇ ਸੱਭਿਆਚਾਰਕ ਵਿਰਸੇ ਨਾਲ ਜੁੜਨ ਦਾ ਮਹੱਤਵਪੂਰਨ ਮੰਚ ਹਨ।ਅਜਿਹੇ ਮੁਕਾਬਲੇ ਿਿਵਦਆਰਥਣਾਂ ਵਿੱਚ ਆਤਮ-ਵਿਸ਼ਵਾਸ,ਟੀਮ ਭਾਵਨਾ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੀ ਭਾਵਨਾ ਪੈਦਾ ਕਰਦੇ ਹਨ।ਡਾ. ਸਮਾਗ ਨੇ ਯੁਵਕ ਮੇਲੇ ਦੇ ਕੋਆਰਡੀਨੇਟਰ ਪ੍ਰੋ. ਸਿਮਰਜੀਤ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਯਤਨਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਕੋਆਰਡੀਨੇਟਰ ਅਤੇ ਅਧਿਆਪਕਾਂ ਦੀ ਯੋਗ ਅਗਵਾਈ,ਸਮਰਪਣ ਅਤੇ ਮਿਹਨਤ ਸਦਕਾ ਵਿਿਦਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਵਿਿਦਆਰਥਣਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਕਾਲਜ ਪ੍ਰਬੰਧਕਾਂ,ਪ੍ਰਿੰਸੀਪਲ,ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਜੇਤੂ ਵਿਿਦਆਰਥਣਾਂ,ਯੁਵਕ ਮੇਲੇ ਦੀ ਕੋਆਰਡੀਨੇਟਰ ਅਤੇ ਉਨ੍ਹਾਂ ਦੀ ਟੀਮ ਨੂੰ ਇਸ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

Leave a Comment

Will the middle class get relief from the first general budget of Modi 3.0?