Home » ਰਾਜਨੀਤੀ » ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਸਬੰਧੀ ਮੀਟਿੰਗ

‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਸਬੰਧੀ ਮੀਟਿੰਗ

News Portal Development Companies In India

ਬੀਬਾ ਹਰਸਿਮਰਤ ਕੌਰ ਬਾਦਲ 30 ਅਕਤੂਬਰ ਦੀ ਰੈਲੀ ਨੂੰ ਕਰਨਗੇ ਸੰਬੋਧਨ-ਰਵੀਪ੍ਰੀਤ ਸਿੰਘ ਸਿੱਧੂ

 

ਰਾਮਾ ਮੰਡੀ,28 ਅਕਤੂਬਰ( ਗੁਰਪ੍ਰੀਤ ਸਿੰਘ ਅਰੋੜਾ) ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਹੋ ਰਹੀ 30 ਅਕਤੂਬਰ ਦੀ ਰੈਲੀ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਹਲਕਾ ਤਲਵੰਡੀ ਸਾਬੋ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਰੈਲੀ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਇਹ ਰੈਲੀ 30 ਅਕਤੂਬਰ ਦਿਨ ਸ਼ੁੱਕਰਵਾਰ ਪੰਜਾਬ ਪੈਲਿਸ ਤਲਵੰਡੀ ਸਾਬੋ ਸਵੇਰੇ 11 ਵਜੇ ਹੋਵੇਗੀ। ਉਨਾਂ ਮਾਵਾਂ ਭੈਣਾ ਨੂੰ ਇਸ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰ ਸਕੀਏ। ਇਸ ਮੌਕੇ ਸਰਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਪੀਏ ਹਰਤਾਬਲ ਸਿੰਘ ਸੁੱਖੀ, ਜਸਵਿੰਦਰ ਸਿੰਘ ਜੈਲਦਾਰ, ਅਮਨਦੀਪ ਸਿੰਘ ਸੇਖੂ ਸਾਬਕਾ ਚੇਅਰਮੈਨ, ਰਸ਼ਵਿੰਦਰ ਸਿੰਘ ਮਾਨ, ਦਵਿੰਦਰ ਸਿੰਘ ਕੋਟਬਖਤੂ, ਸੰਦੀਪ ਸਿੰਘ ਸੇਖੂ, ਜਗਦੇਵ ਸਿੰਘ ਕੰਗ ਮਾਨਵਾਲਾ, ਤਰਸੇਮ ਸਿੰਘ ਮਾਨਵਾਲਾ, ਅਮਰਜੀਤ ਸਿੰਘ ਪੱਪੂ ਧਾਲੀਵਾਲ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨੇ।

Leave a Comment

Will the middle class get relief from the first general budget of Modi 3.0?